ਜਗਜੀਤ ਸਿੰਘ ਸ਼ਾਹੀ ਵੱਲੋਂ ਐਕਸਿਸ ਬੈਂਕ ਦੀ ਬ੍ਰਾਂਚ ਦਾ ਉਦਘਾਟਨ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਮਈ:
ਕੁਰਾਲੀ ਰੂਪਨਗਰ ਨੈਸ਼ਨਲ ਹਾਈਵੇਅ ’ਤੇ ਰੇਲਵੇ ਓਵਰਬ੍ਰਿਜ਼ ਨੇੜੇ ਨਵੀਂ ਐਕਸਿਸ ਬੈਂਕ ਦੀ ਬ੍ਰਾਂਚ ਖੋਲ੍ਹੀ ਗਈ। ਜਿਸ ਦਾ ਉਦਘਾਟਨ ਨਗਰ ਕੌਂਸਲ ਕੁਰਾਲੀ ਦੇ ਕਾਰਜਸਾਧਕ ਅਫ਼ਸਰ ਜਗਜੀਤ ਸਿੰਘ ਸ਼ਾਹੀ ਨੇ ਆਪਣੇ ਕਰ ਕਮਲਾਂ ਨਾਲ ਕੀਤਾ। ਬੈਂਕ ਦੇ ਮੈਨੇਜਰ ਰਾਜਬੀਰ ਸਿੰਘ ਦੀ ਦੇਖ ਰੇਖ ਵਿੱਚ ਹੋਏ ਇਸ ਸਮਾਰੋਹ ਦੀ ਪ੍ਰਧਾਨਗੀ ਬੈਂਕ ਦੇ ਕਲੱਸਟਰ ਹੈਡ ਵਿਕਾਸ ਪੁਰੀ ਨੇ ਕੀਤੀ। ਸਮਾਜ ਸੇਵੀ ਬਹਾਦਰ ਸਿੰਘ ਓ.ਕੇ ਅਤੇ ਹੈਪੀ ਧੀਮਾਨ ਨੇ ਵਿਸ਼ੇਸ਼ ਮਹਿਮਾਨ ਵਜੋਂ ਹਾਜ਼ਰੀ ਲਗਵਾਈ। ਇਸ ਮੌਕੇ ਵਿਕਾਸ ਪੁਰੀ ਤੇ ਮੈਨੇਜਰ ਰਾਜਬੀਰ ਸਿੰਘ ਨੇ ਬੈਂਕ ਦੀਆਂ ਵਿਸ਼ੇਸ਼ਤਾਵਾਂ ਸਬੰਧੀ ਚਾਨਣਾ ਪਾਉਂਦਿਆਂ ਗਾਹਕਾਂ ਨੂੰ ਵਧੀਆ ਸਹੂਲਤਾਂ ਦੇਣ ਦਾ ਭਰੋਸ਼ਾ ਦਿੱਤਾ। ਇਸ ਮੌਕੇ ਜਸਵਿੰਦਰ ਸਿੰਘ ਗੋਲਡੀ ਸਾਬਕਾ ਪ੍ਰਧਾਨ ਨਗਰ ਕਾਸਲ ਕੁਰਾਲੀ, ਲਖਮੀਰ ਸਿੰਘ, ਸਮਾਜ ਸੇਵੀ ਅਸ਼ਵਨੀ ਸ਼ਰਮਾ ਆਦਿ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…