ਇੰਟਰ ਨੈਸ਼ਨਲ ਪਬਲਿਕ ਸਕੂਲ ਵਿੱਚ ਵਿਦਿਆਰਥੀ ਕੌਂਸਲ ਦੀ ਚੋਣ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 12 ਮਈ:
ਸਥਾਨਕ ਸ਼ਹਿਰ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਵਿਖੇ ਵਿਦਿਆਰਥੀ ਕੌਂਸਲ ਦੀ ਚੋਣ ਕੀਤੀ ਗਈ। ਇਸ ਦੌਰਾਨ ਸਾਲ 2017-18 ਲਈ ਵਿਦਿਆਰਥੀ ਕੌਂਸਲ ਦੀ ਚੋਣ ਕੀਤੀ ਜਿਸ ਵਿਚ ਹੈਡ ਬੁਆਇਜ਼ ਅਤੇ ਹੈਡ ਗਰਲਜ਼ ਅਤੇ ਕੈਪਟਨ ਅਤੇ ਵਾਈਸ ਕੈਪਟਨ ਦੀ ਪੰਜ ਗਰੁੱਪਾਂ ਵਿਚ ਚੋਣ ਹੋਈ। ਜਿਸ ਵਿਚ ਸੁਖਮਨਰਾਜ ਕੌਰ, ਏਕਮਜੋਤ ਕੌਰ ਹੈਡ ਗਰਲਜ਼, ਅਮਨਪ੍ਰੀਤ ਸਿੰਘ, ਤੁਸ਼ਾਰ ਸ਼ਰਮਾ ਹੈਡ ਬੁਆਇਜ਼ ਚੁਣੇ ਗਏ। Îਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਪੀ. ਸੈਂਗਰ ਵੱਲੋਂ ਉਨ੍ਹਾਂ ਨੂੰ ਬੈਚ ਲਗਾਏ ਗਏ। ਇਸ ਦੌਰਾਨ ਸਕੂਲ ਵਿਚ ਪ੍ਰਬੰਧਕਾਂ ਵੱਲੋਂ ਮਦਰਜ਼ ਡੇਅ ਵੀ ਮਨਾਇਆ ਗਿਆ। ਇਸ ਦੌਰਾਨ ਸਕੂਲੀ ਵਿਦਿਅਰਥੀਆਂ ਵੱਲੋਂ ਭਾਸ਼ਣ, ਕਵਿਤਾਵਾਂ ਪੜ੍ਹੀਆਂ ਗਈਆਂ ਅਤੇ ਸਕਿੱਟਾਂ ਆਦਿ ਖੇਡੀਆਂ ਗਈਆਂ। ਅੰਤ ਵਿਚ ਸਕੂਲ ਦੇ ਡਾਇਰੈਕਟਰ ਏ.ਕੇ. ਕੌਸ਼ਲ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਉਪਰਾਲੇ ਦੀ ਭਰਵੀਂ ਸ਼ਲਾਘਾ ਕੀਤੀ ਗਈ। ਇਸ ਮੌਕੇ ਸਕੂਲ ਪ੍ਰਿੰਸੀਪਲ ਤੋਂ ਇਲਾਵਾ ਸਕੂਲ ਅਧਿਆਪਕ ਅਤੇ ਹੋਰ ਸਟਾਫ਼ ਹਾਜ਼ਰ ਸੀ। 7
ਸਬੰਧਤ ਤਸਵੀਰ: 3, ਇੰਟਰ ਨੈਸ਼ਨਲ ਪਬਲਿਕ ਸਕੂਲ ਵਿੱਚ ਵਿਦਿਆਰਥੀ ਕੌਂਸਲ ਦੇ ਚੁਣੇ ਵਿਦਿਆਰਥੀਆਂ ਦਾ ਸਨਮਾਨ ਕਰਨ ਦਾ ਦ੍ਰਿਸ਼।
ਸ਼ਾਸਤਰੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੂੰ ਨੈਤਿਕ ਸਿੱਖਿਆ ਦਾ ਪੜ੍ਹਾਇਆ ਪਾਠ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ:
ਅੱਜ ਸ਼ਾਸਤਰੀ ਮਾਡਲ ਸਕੂਲ ਵਿਖੇ ਬੱਚਿਆਂ ਨੂੰ ਨੈਤਿਕ ਸਿੱਖਿਆ ਦਿੱਤੀ ਗਈ। ਹਰ ਰੋਜ਼ ਸਕੂਲ ਦੀ ਸਵੇਰ ਦੀ ਅਸੈਂਬਲੀ ਦੌਰਾਨ ਬੱਚਿਆਂ ਨੂੰ ਅਲੱਗ ਅਲੱਗ ਵਿਸ਼ੇ ਉਤੇ ਨੈਤਿਕ ਸਿੱਖਿਆ ਸੰਬੰਧੀ ਭਾਸ਼ਣ ਆਦਿ ਦਿੱਤੇ ਜਾਂਦੇ ਹਨ। ਜਿਵੇਂ ਕਿ ਕਦੇ ਝੂਠ ਨਾ ਬੋਲੋ, ਸਦਾ ਸੱਚ ਬੋਲੋ। ਵੱਡਿਆਂ ਦਾ ਆਦਰ ਕਰੋ। ਆਪਣਾ ਕੰਮ ਹਰ ਰੋਜ਼ ਆਪ ਕਰੋ। ਸਕੂਲ ਦੇ ਵਿਦਿਆਰਥੀ ਅਜਿਹੇ ਵਿਸ਼ੇ ਨਾਲ ਸਬੰਧਤ ਕਈ ਘਟਨਾਵਾਂ ਵੀ ਆਪਣੇ ਸਾਥੀਆਂ ਨਾਲ ਸਾਂਝੀਆਂ ਕਰਦੇ ਹਨ। ਸਕੂਲ ਦੀ ਦਸਵੀਂ ਜਮਾਤ ਦੇ ਇੱਕ ਵਿਦਿਆਰਥੀ ਰਨਦੀਪ ਸਿੰਘ ਜਿਸ ਨੇ ਇੱਕ ਬਜ਼ੁਰਗ ਦੀ ਸਕੂਲ ਆਉੱਦੇ ਸਮੇਂ ਸੜਕ ਦੁਰਘਟਨਾ ਵਾਪਰਨ ਉਤੇ ਉਸ ਦੀ ਸਹਾਇਤਾ ਕੀਤੀ ਸੀ। ਇਸ ਵਿਦਿਆਰਥੀ ਨੂੰ ਪ੍ਰਸ਼ੰਸਾ ਪੱਤਰ ਵੀ ਦਿੱਤਾ ਗਿਆ। ਸਕੂਲ ਦੇ ਮੈਨੇਜਰ ਸ੍ਰੀ ਰਾਮ ਲਾਲ ਸੇਵਕ ਨੇ ਇਸ ਮੌਕੇ ਕਿਹਾ ਕਿ ਨੈਤਿਕ ਸਿੱਖਿਆ ਦੀ ਲੋੜ ਅਜੋਕੇ ਯੁੱਗ ਵਿੱਚ ਬੱਚੇ ਤੋੱ ਲੈ ਕੇ ਬਜ਼ੁਰਗਾਂ ਵਿੱਚ ਹੋਣੀ ਬਹੁਤ ਜਰੂਰੀ ਹੈ। ਇਸ ਨਾਲ ਹੀ ਅਸੀਂ ਇੱਕ ਚੰਗੇ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…