Share on Facebook Share on Twitter Share on Google+ Share on Pinterest Share on Linkedin ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਦਾ ਧਰਨਾ ਪੰਜਵੇਂ ਦਿਨ ਵਿੱਚ ਦਾਖ਼ਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਈ: ਜੰਗਲਾਤ ਵਿਭਾਗ ਫੀਲਡ ਵਰਕਸ ਯੂਨੀਅਨ ਪੰਜਾਬ ਮੁਹਾਲੀ ਸੈਕਟਰ 68 ਦਫਤਰ ਮੁੱਖ ਵਣ ਪਾਲ ਦੇ ਦਫਤਰ ਅੱਗੇ ਜੰਗਲਾਤ ਵਿਭਾਗ ਫੀਲਡ ਵਰਕਰ ਯੂਨੀਅਨ ਵੱਲੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਲਗਾਤਾਰ ਰੋਸ ਧਰਨਾ ਜਾਰੀ ਹੈ। ਇਹ ਧਰਨਾ ਅੱਜ ਪੰਜਵੇਂ ਦਿਨ ਵਿੱਚ ਪਹੁੰਚ ਗਿਆ ਹੈ। ਯੂਨੀਅਨ ਨੇ ਸੂਬਾ ਪ੍ਰਧਾਨ ਜਸਵੀਰ ਸਿੰਘ ਸੀਰਾ ਨੇ ਧਰਨੇ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸੰਘਰਸ਼ ਇਸੇ ਤਰ੍ਹਾਂ ਜਾਰੀ ਰਹੇਗਾ ਜਦੋਂ ਤੱਕ ਵਿਭਾਗ ਸਾਡੀਆਂ ਹੱਕੀ ਮੰਗਾਂ ਪੂਰੀਆਂ ਨਹੀਂ ਕਰਦਾ। ਉਹਨਾਂ ਕਿਹਾ ਕਿ ਉੱਚ ਅਧਿਕਾਰੀ ਮੀਟਿੰਗਾਂ ਤਾਂ ਕਰਦੇ ਹਨ। ਪਰ ਕੋਈ ਅਹਿਮ ਫੈਸਲਾ ਨਹੀਂ ਦੇ ਰਹੇ। ਉਹਨਾਂ ਮੰਗ ਕੀਤੀ ਕਿ ਬਰਾਬਰ ਕੰਮ ਦੇ ਬਦਲੇ ਬਰਾਬਰ ਉਜਰਤ ਅਤੇ ਸਾਰੀਆਂ ਸਹੂਲਤਾਂ ਦੇਣ ਸਬੰਧੀ ਭਾਰਤ ਦੀ ਸਰਵਉੱਚ ਅਦਾਲਤ ਦਾ 26 ਅਕਤੂਬਰ 2016 ਦਾ ਫੈਸਲਾ ਫੋਰੀ ਲਾਗੂ ਕੀਤਾ ਜਾਵੇ ਸਾਰੇ ਵਿਭਾਗ ਵਿੱਚ ਖਾਲੀ ਪੋਸਟਾਂ ਉੱਤੇ ਰੈਗੂਲਰ ਕਾਮੇ ਭਰਤੀ ਕੀਤੇ ਜਾਣ ਹਰ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦੇਣਾ ਯਕੀਨੀ ਬਣਾਉਣ ਵਾਲੇ ਫੈਸਲੇ ਤੇ ਅਮਲ ਕੀਤਾ ਜਾਵੇ ਤੇ ਇਸ ਮੌਕੇ ਹੋਰਨਾਂ ਤੋੱ ਇਲਾਵਾ ਸੁਖਪਾਲ ਪਾਲੀ-ਬਠਿੰਡਾ, ਮੰਗਲ ਦਾਸ-ਮੰਡੀਕਾਨਾ, ਪੱਪੂ ਸਿੰਘ ਗੋਨਿਆਣਾ, ਜਸਵੀਰ ਸਿੰਘ ਜੱਸਾ ਤਲਵੰਡੀ ਸਾਬੋ, ਅਮ੍ਰਿਤਪਾਲ ਬਠਿੰਡਾ-ਪੱਪੀ ਪੂਹਲਾ, ਜਗਜੀਤ ਸਿੰਘ, ਜੰਗੀ ਰਾਣਾ ਨੇ ਵੀ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ