Share on Facebook Share on Twitter Share on Google+ Share on Pinterest Share on Linkedin ਪ੍ਰੋ. ਚੰਦੂਮਾਜਰਾ ਦੀ ਅਗਵਾਈ ’ਚ ਅਕਾਲੀ ਆਗੂਆਂ ਤੇ ਵਰਕਰਾਂ ਨੇ ਸ੍ਰੀ ਜਪੁਜੀ ਸਾਹਿਬ ਦੇ ਪਾਠ ਕੀਤੇ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਸੀ੍ਰ ਗਿਆਨ ਗੋਦੜੀ ਸਾਹਿਬ ਦੀ ਉਸਾਰੀ ਤੱਕ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਪਾਏਗਾ: ਪ੍ਰੋ. ਚੰਦੂਮਾਜਰਾ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਮਈ: ਸ੍ਰੀ ਅਕਾਲ ਤਖਤ ਸਾਹਿਬ ਵਲੋਂ ਉਤਰਾਂਚਲ ਸੂਬੇ ਦੇ ਹਰਿਦੁਆਰ ਵਿਖੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ‘ਹਰ ਕੀ ਪਾਉੜੀ’ ਵਿਖੇ ਗੁਰਦੁਆਰਾ ਸ੍ਰੀ ਗਿਆਨ ਗੋਦੜੀ ਸਾਹਿਬ ਲਈ ਜਗ੍ਹਾ ਹਾਸਲ ਕਰਨ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਸੱਦੇ ਉਤੇ ਅੱਜ ਲੋਕ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਅਗਵਾਈ ਵਿੱਚ ਅਕਾਲੀ ਆਗੂਆਂ ਅਤੇ ਵਰਕਰਾਂ ਨੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 8 ਵਿਖੇ ਇਕੱਤਰ ਹੋ ਕੇ ਸ੍ਰੀ ਜਪੁਜੀ ਸਾਹਿਬ ਜੀ ਦੇ ਪਾਠ ਕੀਤੇ ਅਤੇ ਉਸ ਉਪਰੰਤ ਅਰਦਾਸ ਕੀਤੀ ਗਈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਦੁਨੀਆਂ ਭਰ ਵਿੱਚ ਬੈਠੇ ਸਿੱਖਾਂ ਦੀਆਂ ਭਾਵਨਾਵਾਂ ਇਸ ਪਾਵਨ ਅਤੇ ਇਤਿਹਾਸਕ ਸਥਾਨ ਨਾਲ ਜੁੜੀਆਂ ਹੋਈਆਂ ਹਨ ਪ੍ਰੰਤੂ ਇਹ ਬੜੀ ਚਿੰਤਾ ਵਾਲੀ ਗੱਲ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਹ ਗੁਰਦੁਆਰਾ ਜੋ ਕਿ ਸੰਨ 1979 ਵਿੱਚ ਢਾਹ ਦਿੱਤਾ ਗਿਆ ਸੀ, ਦੀ ਮੁੜ ਉਸਾਰੀ ਦੀ ਆਗਿਆ ਸਿੱਖ ਸੰਗਤਾਂ ਨੂੰ ਨਹੀਂ ਦਿੱਤੀ ਗਈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਭਾਵਨਾਤਮਕ ਅਤੇ ਗੰਭੀਰ ਮੁੱਦਾ ਹੈ ਅਤੇ ਸਿੱਖ ਕੌਮ ਦੀ ਨੁੰਮਾਇਦਾ ਜਮਾਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਵੱਲੋਂ ਇਸ ਦੀ ਮੁੜ ਉਸਾਰੀ ਵਾਸਤੇ ਯਤਨ ਆਰੰਭੇ ਗਏ ਹਨ। ਇਹ ਮਾਣ ਵਾਲੀ ਗੱਲ ਹੈ ਕਿ ਉਪਰੋਕਤ ਦੋਵੇਂ ਸੰਸਥਾਵਾਂ ਦੀ ਬੇਨਤੀ ’ਤੇ ਇਹ ਮਸਲਾ ਸ੍ਰੀ ਅਕਾਲ ਤਖਤ ਸਾਹਿਬ ਨੇ ਆਪਣੀ ਕਮਾਨ ਹੇਠ ਲੈ ਲਿਆ ਹੈ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਗੁਰਦੁਆਰਾ ਸੀ੍ਰ ਗਿਆਨ ਗੋਦੜੀ ਸਾਹਿਬ ਦੀ ਉਸਾਰੀ ਤੱਕ ਇਸ ਸੰਘਰਸ਼ ਵਿੱਚ ਵਧ ਚੜ੍ਹ ਕੇ ਹਿੱਸਾ ਪਾਏਗਾ ਅਤੇ ਇਸ ਸਬੰਧ ਵਿੱਚ ਸਬੰਧਤ ਸਰਕਾਰ ਅਤੇ ਹੋਰ ਜਿਸ ਵੀ ਪਲੇਟਫਾਰਮ ਉਤੇ ਅਵਾਜ਼ ਉਠਾਉਣੀ ਪਈ ਸ਼੍ਰੋਮਣੀ ਅਕਾਲੀ ਦਲ ਆਪਣੀ ਬਣਦੀ ਡਿਊਟੀ ਨਿਭਾਏਗਾ। ਇਸ ਮੌਕੇ ਹਲਕਾ ਮੁਹਾਲੀ ਤੋਂ ਇੰਚਾਰਜ, ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਸਿਮਰਨ ਸਿੰਘ ਚੰਦੂਮਾਜਰਾ, ਜਥੇਦਾਰ ਬਲਜੀਤ ਸਿੰਘ ਕੁੰਭੜਾ ਚੇਅਰਮੈਨ ਮਾਰਕੀਟ ਕਮੇਟੀ ਖਰੜ, ਜਥੇਦਾਰ ਕਰਤਾਰ ਸਿੰਘ ਤਸਿੰਬਲੀ, ਹਰਮਨਪ੍ਰੀਤ ਸਿੰਘ ਪ੍ਰਿੰਸ ਪ੍ਰਧਾਨ (ਸ਼ਹਿਰੀ) ਯੂਥ ਅਕਾਲੀ ਦਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ, ਰੇਸ਼ਮ ਸਿੰਘ ਬੈਰੋਂਪੁਰ ਚੇਅਰਮੈਨ ਬਲਾਕ ਸੰਮਤੀ ਖਰੜ, ਪਰਮਿੰਦਰ ਸਿੰਘ ਤਸਿੰਬਲੀ, ਆਰ.ਪੀ. ਸ਼ਰਮਾ, ਸੁਰਿੰਦਰ ਸਿੰਘ ਰੋਡਾ, ਗੁਰਮੁੱਖ ਸਿੰਘ ਸੋਹਲ, ਬੀਬੀ ਕੁਲਦੀਪ ਕੌਰ ਕੰਗ, ਗੁਰਮੀਤ ਕੌਰ ਕੌਂਸਲਰ, ਸਤਬੀਰ ਸਿੰਘ ਧਨੋਆ, ਨਰਿੰਦਰ ਲਾਂਬਾ, ਜਸਰਾਜ ਸੋਨੂੰ, ਮਨਦੀਪ ਸਿੰਘ ਸੰਧੂ, ਸੁਖਵਿੰਦਰ ਸਿੰਘ ਬਰਨਾਲਾ, ਹਰਸੰਗਤ ਸਿੰਘ ਸੋਹਾਣਾ, ਹਰਮੇਸ਼ ਸਿੰਘ ਕੁੰਭੜਾ, ਅਵਤਾਰ ਸਿੰਘ ਵਾਲੀਆ, ਭੁਪਿੰਦਰ ਸਿੰਘ ਪ੍ਰਧਾਨ ਸਮਾਲ ਇੰਡਸਟਰੀਜ਼ ਐਸੋਸੀਏਸ਼ਨ ਮੁਹਾਲੀ, ਕਰਮ ਸਿੰਘ ਮਾਵੀ, ਜਗਦੀਸ਼ ਸਿੰਘ ਮੁਲਾਜ਼ਮ ਆਗੂ, ਗੁਰਮੇਲ ਸਿੰਘ ਮੌਜੇਵਾਲ, ਅਰਵਿੰਦਰ ਸਿੰਘ ਬਿੰਨੀ ਆਦਿ ਵੀ ਜਪੁਜੀ ਸਾਹਿਬ ਦੇ ਪਾਠ ਵਿੱਚ ਵਿੱਚ ਸ਼ਾਮਿਲ ਹੋਏ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ