nabaz-e-punjab.com

ਰੇਹੜੀ ’ਤੇ ਲਾਸ਼ ਰੱਖ ਕੇ ਲਿਜਾਣ ਦਾ ਮਾਮਲਾ: ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਜਾਂਚ ਦੇ ਆਦੇਸ਼ ਜਾਰੀ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮ੍ਰਿਤਕ ਲਾਲ ਜੀ ਦੀਆਂ ਅੰਤਿਮ ਰਸਮਾਂ ਲਈ ਵਿੱਛੀ ਸਹਾਇਤਾ

ਨਬਜ਼-ਏ-ਪੰਜਾਬ ਬਿਊਰੋ, ਜਲੰਧਰਚੰਡੀਗੜ੍ਹ, 14 ਮਈ:
ਪੰਜਾਬ ਸਰਕਾਰ ਵਲੋਂ ਮ੍ਰਿਤਕ ਲਾਲ ਜੀ ਦੇ ਪਰਿਵਾਰ ਨੂੰ ਉਸ ਦੀਆਂ ਅੰਤਿਮ ਰਸਮਾਂ ਲਈ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ। ਮ੍ਰਿਤਕ ਲਾਲ ਜੀ ਦੇ ਪੁੱਤਰਾਂ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਬੀਤੀ 11 ਮਈ ਨੂੰ 400 ਰੁਪਏ ਨਾ ਹੋਣ ਕਰਕੇ ਆਪਣੇ ਪਿਤਾ ਦੀ ਲਾਸ਼ ਨੂੰ ਰੇਹੜੀ ’ਤੇ ਰੱਖਕੇ ਲਿਜਾਣਾ ਪਿਆ ਸੀ। ਇਸ ਸਬੰਧੀ ਮੀਡੀਆ ਵਿੱਚ ਆਈਆਂ ਰਿਪੋਰਟਾਂ ’ਤੇ ਕਾਰਵਾਈ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮਾਮਲੇ ਦੀ ਪੜਤਾਲ ਕਰਦੇ ਹੋਏ ਪੀੜ੍ਹਤ ਪਰਿਵਾਰ ਦੀ ਹਰ ਸੰਭਵ ਮਦਦ ਕਰਕੇ ਮ੍ਰਿਤਕ ਦੀਆਂ ਅੰਤਿਮ ਰਸਮਾਂ ਸਨਮਾਨਜਨਕ ਤਰੀਕੇ ਨਾਲ ਨਿਭਾਏ ਜਾਣਾ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ।
ਮÎੁੱਖ ਮੰਤਰੀ ਨੇ ਨਾਲ ਹੀ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਿਵਲ ਹਸਪਤਾਲਾਂ ਵਿਚ ਆਮ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਦੀ ਪੂਰਤੀ ਲਈ ਤੁਰੰਤ ਕਦਮ ਚੁੱਕਣ। ਇਸ ਮਾਮਲੇ ਵਿਚ ਡਿਪਟੀ ਕਮਿਸ਼ਨਰ ਵਲੋਂ ਸਿਵਲ ਸਰਜਨ ਕੋਲੋਂ ਜਾਂਚ ਰਿਪੋਰਟ ਪ੍ਰਾਪਤ ਕਰਨ ਪਿੱਛੋਂ ਤਹਿਸੀਲਦਾਰ ਕਰਨਵੀਰ ਸਿੰਘ ਭੁੱਲਰ ਨੂੰ ਮ੍ਰਿਤਕ ਦੀਆਂ ਅੰਤਿਮ ਰਸਮਾਂ ਪੂਰੀਆਂ ਕਰਨ ਵਿਚ ਸਹਾਇਤਾ ਲਈ ਤਾਇਨਾਤ ਕੀਤਾ ਗਿਆ ਸੀ। ਜਿਲ੍ਹਾ ਪ੍ਰਸ਼ਾਸ਼ਨ ਵਲੋਂ ਰੈਡ ਕਰਾਸ ਫੰਡ ਵਿਚੋਂ ਮ੍ਰਿਤਕ ਦੇ ਪੁੱਤਰ ਸਰਬਜੀਤ, ਜੋ ਕਿ ਕ੍ਰਿਸ਼ਨਾ ਨਗਰ, ਜਲੰਧਰ ਦਾ ਵਾਸੀ ਹੈ, ਨੂੰ 7000 ਰੁਪਏ ਦੀ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ ਹੈ, ਜਿਸ ਵਿੱਚ ਉਸ ਦੇ ਅੰਤਿਮ ਸਸਕਾਰ ਅਤੇ ਫਰੀਜ਼ਰ ਦਾ ਖਰਚ ਸ਼ਾਮਲ ਹੈ।

Load More Related Articles
Load More By Nabaz-e-Punjab
Load More In Government

Check Also

ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ ਰਾਜਸਥਾਨ ਸਰਕਾਰ: ਭਗਵੰਤ ਮਾਨ

ਪੰਜਾਬ ਦੇ ਪਾਣੀਆਂ ਦਾ 1.44 ਲੱਖ ਕਰੋੜ ਰੁਪਏ ਦਾ ਬਕਾਇਆ ਅਦਾ ਕਰੇ ਜਾਂ ਪਾਣੀ ਲੈਣਾ ਬੰਦ ਕਰੇ ਰਾਜਸਥਾਨ ਸਰਕਾਰ…