ਡੇਂਗੂ ਤੇ ਚਿਕਣਗੁਣੀਆਂ ਦੀ ਬਿਮਾਰੀ ਤੋਂ ਬਚਣ ਲਈ ਕੀਤਾ ਜਾਗਰੂਕ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 16 ਮਈ:
ਸਿਹਤ ਵਿਭਾਗ ਵੱਲੋਂ ਡੇਂਗੂ ਅਤੇ ਚਿਕਨਗੁਣੀਆਂ ਵਰਗੇ ਰੋਗਾਂ ਦੀ ਰੋਕਥਾਮ ਦੇ ਮੱਦੇਨਜ਼ਰ ਸਮਾਂ ਰਹਿੰਦੇ ਬਚਾਅ ਦੀ ਤਿਆਰੀ ਸ਼ੁਰੂ ਕਰ ਦਿੱਤੀ, ਇਸੇ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਕਲ੍ਹੇ ਪ੍ਰਿੰ ਚਰਨਜੀਤ ਕੌਰ ਦੀ ਦੇਖ ਰੇਖ ਅਤੇ ਸਿਵਲ ਹਸਪਤਾਲ ਦੇ ਕਾਰਜਕਾਰੀ ਐਸ.ਐਮ.ਓ ਨਰਿੰਦਰ ਮੋਹਨ ਦੀ ਅਗਵਾਈ ਵਿਚ ਜਾਗਰੂਕਤਾ ਸਮਾਰੋਹ ਕਰਵਾਇਆ ਗਿਆ ਜਿਸ ਵਿਚ ਸਕੂਲੀ ਵਿਦਿਆਰਥੀਆਂ ਤੋਂ ਇਲਾਵਾ ਸਕੂਲਾਂ ਦੇ ਅਧਿਆਪਕਾਂ ਅਤੇ ਸ਼ਹਿਰ ਦੇ ਪਤਵੰਤਿਆਂ ਨੇ ਸਮੂਲੀਅਤ ਕੀਤੀ। ਇਸ ਮੌਕੇ ਕੌਂਸਲਰ ਬਹਾਦਰ ਸਿੰਘ ਓ.ਕੇ ਸਿਲਾਈ ਮਸ਼ੀਨ ਵਾਲੇ, ਲਖਮੀਰ ਸਿੰਘ ਸਾਬਕਾ ਪ੍ਰਧਾਨ, ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨੰਦੀਪਾਲ ਬਾਂਸਲ, ਯੂਥ ਆਗੂ ਸੁਖਜਿੰਦਰ ਸਿੰਘ ਸੋਢੀ, ਚਰਨਜੀਤ ਸਿੰਘ ਭੱਟੀ ਪ੍ਰਧਾਨ ਐਸ.ਸੀ ਵਿੰਗ ਕਾਂਗਰਸ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਡੇਂਗੂ ਅਤੇ ਚਿਕਣਗੁਣੀਆਂ ਤੋਂ ਬਚਣ ਦੀ ਅਪੀਲ ਕੀਤੀ।
ਇਸ ਦੌਰਾਨ ਇਕੱਤਰ ਵਿਦਿਆਰਥੀਆਂ ਅਤੇ ਬੁਲਾਰਿਆਂ ਨੇ ਹਰੇਕ ਸ਼ੁੱਕਰਵਾਰ ਨੂੰ ਡਰਾਈ ਡੇਅ ਵਜੋਂ ਮਨਾਉਣ ਦਾ ਪ੍ਰਣ ਕੀਤਾ। ਇਸ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਸ਼ਹਿਰ ਵਿਚ ਸਮੇਂ ਸਮੇਂ ਸਰ ਫੌਗਿੰਗ ਕਰਵਾਉਣ ਅਤੇ ਡੇਂਗੂ-ਚਿਕਣਗੁਣੀਆਂ ਦੇ ਮਰੀਜਾਂ ਨੂੰ ਤੁਰੰਤ ਹਸਪਤਾਲ ਦਿਖਾ ਕੇ ਡਾਕਟਰੀ ਸਲਾਹ ਉਪਰੰਤ ਇਲਾਜ਼ ਕਰਵਾਉਣ ਦੀ ਅਪੀਲ ਕੀਤੀ। ਇਸ ਦੌਰਾਨ ਸਿਵਲ ਹਸਪਤਾਲ ਦੇ ਕਾਰਜਕਾਰੀ ਐਸ.ਐਮ.ਓ ਡਾਕਟਰ ਨਰਿੰਦਰ ਮੋਹਨ ਨੇ ਕਿਹਾ ਸ਼ਹਿਰ ਅੰਦਰ ਸਮੇਂ ਸਮੇਂ ਤੇ ਘਰਾਂ ਅਤੇ ਆਲੇ ਦੁਆਲੇ ਦੀ ਜਾਂਚ ਕੀਤੀ ਜਾਵੇਗੀ ਤਾਂ ਜੋ ਲੋਕ ਸਾਫ ਸਫਾਈ ਰੱਖਣ। ਡਾਕਟਰ ਨਰਿੰਦਰ ਮੋਹਨ ਨੇ ਡੇਂਗੂ ਅਤੇ ਚਿਕਣਗੁਣੀਆਂ ਦੇ ਲੱਛਣਾਂ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਤਾਂ ਜੋ ਇਸ ਬਿਮਾਰੀ ਤੋਂ ਲੋਕਾਂ ਨੂੰ ਬਚਾਇਆ ਜਾ ਸਕੇ।

Load More Related Articles
Load More By Nabaz-e-Punjab
Load More In Health / Hospitals

Check Also

98-year-old Woman Gets Cashless Cancer Treatment Under Mukh Mantri Sehat Yojna

98-year-old Woman Gets Cashless Cancer Treatment Under Mukh Mantri Sehat Yojna Nabaz-e-Pun…