Share on Facebook Share on Twitter Share on Google+ Share on Pinterest Share on Linkedin ਰਿਆਤ ਐਂਡ ਬਾਹਰਾ ਯੂਨੀਵਰਸਿਟੀ ਦੇ ਪ੍ਰਬੰਧਕਾਂ ਖ਼ਿਲਾਫ਼ ਸੰਘਰਸ਼ ਵਿੱਢਿਆ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 17 ਮਈ: ਰਿਆਤ ਐਂਡ ਬਾਹਰਾ ਐਾਪਲਾਈਜ਼ ਯੂਨੀਅਨ ਨੇ ਯੂਨੀਵਰਸਟੀ ਪ੍ਰਬੰਧਕਾਂ ਵੱਲੋਂ ਕੀਤੇ ਵਾਅਦੇ ਪੂਰੇ ਨਾ ਕਰਨ ਨੂੰ ਲੈ ਕੇ ਰਿਆਤ ਬਾਹਰਾ ਇੰਪਲਾਈਜ਼ ਯੂਨੀਅਨ ਵੱਲੋਂ ਸੰਸਥਾ ਦੇ ਗੇਟ ਅੱਗੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ ਦੌਰਾਨ ਦੂਸਰੇ ਯੂਨੀਅਨ ਦੇ ਅਹੁਦੇਦਾਰਾਂ ਨੇ ਪ੍ਰਬੰਧਕਾਂ ਖਿਲਾਫ ਜ਼ੋਰਦਾਰ ਮੁਜਾਹਰਾ ਕੀਤਾ। ਇਸ ਮੌਕੇ ਯੂਨੀਅਨ ਦੇ ਪ੍ਰਧਾਨ ਦਿਲਬਾਗ ਰਾਏ, ਕੈਂਪਸ ਪ੍ਰਧਾਨ ਬਲਜਿੰਦਰ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਦੱਸਿਆ ਕਿ ਉਨ੍ਹਾਂ ਵੱਲੋਂ 8 ਮਈ ਤੋਂ ਆਪਣੀਆਂ ਮੰਗਾਂ ਸਬੰਧੀ ਸੰਘਰਸ਼ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਉਸ ਦਿਨ ਯੂਨੀਵਰਸਿਟੀ ਪ੍ਰਬੰਧਕਾਂ ਨੇ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰਕੇ ਮੰਗਾਂ ਨੂੰ ਵਿਚਾਰਨ ਤੇ ਮੰਨਣ ਦਾ ਵਾਅਦਾ ਕੀਤਾ ਸੀ। ਆਗੂਆਂ ਨੇ ਦੱਸਿਆ ਕਿ ਮੰਨੀਆਂ ਮੰਗਾਂ ਵਿੱਚ ਅੱਜ ਤੱਕ ਇੱਕ ਵੀ ਮੰਗ ਨੂੰ ਅਮਲੀ ਰੂਪ ਨਹੀਂ ਦਿੱਤਾ ਗਿਆ ਜਿਸ ਕਾਰਨ ਉਨ੍ਹਾਂ ਵੱਲੋਂ ਮੁੜ ਪ੍ਰਬੰਧਕਾਂ ਨੂੰ ਮੰਗ ਪੱਤਰ ਦਿੱਤਾ ਗਿਆ। ਪਰ ਯੂਨੀਅਨ ਦੀਆਂ ਮੰਗਾਂ ਨੂੰ ਅੱਜ ਵੀ ਗੰਭੀਰਤਾ ਨਾਲ ਨਾ ਲਏ ਜਾਣ ਕਾਰਨ ਯੂਨੀਅਨ ਨੂੰ ਮੁੜ ਅਣਮਿੱਥੇ ਸਮੇਂ ਲਈ ਸੰਘਰਸ਼ ਸ਼ੁਰੂ ਕਰਨਾ ਪਿਆ। ਇਸ ਮੌਕੇ ਸੁਖਵਿੰਦਰ ਸਿੰਘ ਤੇ ਹੋਰਨਾਂ ਨੇ ਦੱਸਿਆ ਕਿ 8 ਮਈ ਨੂੰ ਅਧਿਕਾਰੀਆਂ ਨੇ ਉਨ੍ਹਾਂ ਨਾਲ ਕਈ ਵਾਅਦੇ ਕੀਤੇ ਸਨ ਪਰ ਕੋਈ ਵੀ ਵਾਅਦਾ ਅੱਜ ਤੱਕ ਪੂਰਾ ਨਹੀਂ ਕੀਤਾ। ਇਸੇ ਦੌਰਾਨ ਯੂਨੀਅਨ ਦੇ ਆਗੂਆਂ ਨੇ ਕੰਮ ਛੱਡ ਕੇ ਮੁੜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਅਤੇ ਆਉਣ ਵਾਲੇ ਦਿਨਾਂ ਵਿਚ ਪ੍ਰਬੰਧਕਾਂ ਦੇ ਵਤੀਰੇ ਵਿਚ ਸੁਧਾਰ ਨਾ ਉਣ ਤੇ ਯੂਨੀਅਨ ਦੇ ਅਹੁਦੇਦਾਰਾਂ ਨੇ ਚੱਕਾ ਜਾਮ ਕਰਨ ਦੀ ਚਿਤਾਵਨੀ ਵੀ ਦਿੱਤੀ। ਇਸ ਦੌਰਾਨ ਆਗੂਆਂ ਨੇ ਕਿਹਾ ਕਿ ਉਹ ਕਈ ਸਾਲਾਂ ਤੋਂ ਸੰਸਥਾ ਵਿੱਚ ਕੰਮ ਕਰ ਰਹੇ ਹਨ ਪਰ ਹਾਲੇ ਤੱਕ ਉਨ੍ਹਾਂ ਨੂੰ ਈਐਸਆਈ ਤੇ ਈਪੀਐਫ ਨਾਲ ਨਹੀਂ ਜੋੜਿਆ ਗਿਆ। ਆਗੂਆਂ ਨੇ ਕਿਹਾ ਕਿ ਇਸ ਤੋਂ ਇਲਾਵਾ ਉਨ੍ਹਾਂ ਦੀਆਂ ਤਨਖਾਹਾਂ ਵਿੱਚ ਪਿਛਲੇ ਕਈ ਸਾਲਾਂ ਤੋਂ ਵਾਧਾ ਨਹੀਂ ਕੀਤਾ ਗਿਆ ਬਲਕਿ 2012 ਤੋਂ ਉਨ੍ਹਾਂ ਨੂੰ ਇੱਕੋ ਤਨਖਾਹ ਦਿੱਤੀ ਜਾ ਰਹੀ ਹੈ। ਯੂਨੀਅਨ ਵੱਲੋਂ ਯੂਨੀਵਰਸਟੀ ਦੇ ਗੇਟ ਉਤੇ ਪੱਕਾ ਮੋਰਚਾ ਲਾ ਕੇ ਪ੍ਰਬੰਧਕਾਂ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ ਜਿਸ ਦੌਰਾਨ ਪ੍ਰਬੰਧਕਾਂ ਵੱਲੋਂ ਹੜਤਾਲ ਕਰਨ ਵਾਲੀਆਂ ਨੂੰ ਧਮਕੀਆਂ ਦਿੰਦੇ ਹੋਏ ਹੜਤਾਲ ਵਾਪਸ ਲੈਣ ਦਾ ਦਬਾਅ ਬਣਾਇਆ ਜਾ ਰਿਹਾ ਹੈ। ਯੂਨੀਅਨ ਦੇ ਅਹੁਦੇਦਾਰਾਂ ਨੇ ਦੋਸ਼ ਲਗਾਇਆ ਕਿ ਉਨ੍ਹਾਂ ਨੂੰ ਸੰਘਰਸ਼ ਦੌਰਾਨ ਪ੍ਰਬੰਧਕਾਂ ਵੱਲੋਂ ਨੇੜਲੇ ਗੁਰਦਵਾਰਾ ਸਾਹਿਬ ਤੋਂ ਪੀਣ ਵਾਲਾ ਪਾਣੀ ਤੱਕ ਨਹੀਂ ਲੈਣ ਦਿੱਤਾ ਜਾ ਰਿਹਾ ਤੇ ਨਾਲ ਬਾਥਰੂਮ ਆਦਿ ਵੀ ਹੜਤਾਲੀਆਂ ਲਈ ਬੰਦ ਕਰ ਦਿੱਤੇ ਗਏ। ਜਿਸ ਕਾਰਨ ਕੁਝ ਸਮਾਂ ਸਥਿਤੀ ਤਣਾਅਪੂਰਨ ਬਣੀ ਰਹੀ। ਇਸ ਮੌਕੇ ਪ੍ਰਸ਼ਾਸਨ ਦੇ ਕਈ ਉੱਚ ਅਧਿਕਾਰੀ ਮੌਕੇ ਤੇ ਪਹੁੰਚੇ ਪਰ ਖਬਰ ਲਿਖੇ ਜਾਣ ਤੱਕ ਕੋਈ ਵੀ ਸਮਝੌਤਾ ਨਹੀਂ ਹੋ ਸਕਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ