Share on Facebook Share on Twitter Share on Google+ Share on Pinterest Share on Linkedin ਸੋਢੀ ਸਕੂਲ ਖਰੜ ਦੇ 12ਵੀਂ ਜਮਾਤ ਦੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਨਬਜ਼-ਏ-ਪੰਜਾਬ ਬਿਊਰੋ, ਖਰੜ, 17 ਮਈ: ਬਲਦੇਵ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀ 12ਵੀਂ ਕਲਾਸ ਦਾ ਨਤੀਜ਼ਾ ਸ਼ਾਨਦਾਰ ਰਿਹਾ ਹੈ। ਸੰਸਥਾ ਦੇ ਡਾਇਰੈਕਟਰ ਪਿੰ੍ਰਸੀਪਲ ਅਵਤਾਰ ਸਿੰਘ ਗਿੱਲ ਅਤੇ ਸਕੂਲ ਦੀ ਪਿੰ੍ਰਸੀਪਲ ਮਨਜੀਤ ਕੌਰ ਨੇ ਦੱਸਿਆ ਕਿ 81 ਫੀਸਦੀ ਰਿਹਾ ਹੈ ਉਨ੍ਹਾਂ ਦੱਸਿਆ ਕਿ ਸਕੂਲ ਦੀਆਂ 21 ਵਿਦਿਆਰਥਣਾਂ ਨੇ ਪ੍ਰੀਖਿਆ ਦਿੱਤੀ ਸੀ ਜਿਸ ਵਿਚ 17 ਲੜਕੀਆਂ ਨੇ ਵਧੀਆਂ ਅੰਕ ਲਏ ਹਨ ਜਦ ਕਿ 10 ਲੜਕੀਆਂ ਨੇ ਪਹਿਲੇ ਸਥਾਨ ਤੇ 7 ਨੇ ਸੈਕਿੰਡ ਡਵੀਜ਼ਨ ਵਿਚ ਪ੍ਰੀਖਿਆ ਪਾਸ ਕੀਤੀ। ਵਿਦਿਆਰਥਣ ਅਮਨਜੋਤ ਕੌਰ ਨੇ 79 ਫੀਸਦੀ ਅੰਕ ਲੈ ਕੇ ਪਹਿਲਾਂ, ਕੁਲਬੀਰ ਕੌਰ ਨੇ 74 ਫੀਸਦੀ ਅੰਕ ਲੈ ਕੇ ਦੂਸਰਾ, ਪੂਜਾ ਨੇ 73 ਫੀਸਦੀ ਅੰਕ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ। ੍ਹਾਂ ਵਿਦਿਆਰਥਣਾਂ ਦਾ ਅੱਜ ਸਕੂਲ ਦੀ ਮੈਨੇਜ਼ਮੈਟ ਕਮੇਟੀ, ਸਕੂਲ ਸਟਾਫ ਵਲੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ ਹੈ। ਇਸ ਮੌਕੇ ਮੈਨੈਜ਼ਮੈਟ ਕਮੇਟੀ ਮੈਂਬਰ ਕੁਲਵਿੰਦਰ ਸਿੰਘ, ਹਰਸਿਮਰਨ ਮੌਰ, ਹਰਦੀਪ ਕੌਰ ਬੈਨੀਪਾਲ, ਬਲਵਿੰਦਰ ਕੌਰ, ਰਚਨਾ ਸਾਰੇ ਅਧਿਆਪਕ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ