Share on Facebook Share on Twitter Share on Google+ Share on Pinterest Share on Linkedin ਅਕਾਲੀ ਦਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਅੱਜ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀਕੁਰਾਲੀ, 18 ਮਈ: ਸਾਬਕਾ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਭੰਗ ਕੀਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਜਥੇਬੰਦਕ ਢਾਂਚੇ ਦੇ ਗਠਨ ਸਬੰਧੀ ਵਿਚਾਰ ਵਟਾਂਦਰਾ ਕਰਨ ਲਈ ਭਲਕੇ 19 ਮਈ ਨੂੰ ਇੱਥੋਂ ਦੇ ਗੁਰਦਵਾਰਾ ਅੰਬ ਸਾਹਿਬ ਵਿਖੇ ਇੱਕ ਮੀਟਿੰਗ ਸਵੇਰੇ 10 ਵਜੇ ਰੱਖੀ ਗਈ ਹੈ। ਜਿਸ ਵਿੱਚ ਜ਼ਿਲ੍ਹਾ ਮੁਹਾਲੀ ਅਤੇ ਰੋਪੜ ਦੇ ਕੋਆਰਡੀਨੇਟਰ ਸ਼ਰਨਜੀਤ ਸਿੰਘ ਢਿੱਲੋਂ ਵਿਸ਼ੇਸ ਤੌਰ ’ਤੇ ਸ਼ਿਰਕਤ ਕਰਨਗੇ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਪਰਮਜੀਤ ਸਿੰਘ ਕਾਹਲੋਂ ਅਤੇ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਦਿੱਤੀ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪੱਧਰੀ ਮੀਟਿੰਗ ਵਿਚ ਪਾਰਟੀ ਸਰਪ੍ਰਸਤ ਸ.ਪ੍ਰਕਾਸ਼ ਸਿੰਘ ਬਾਦਲ ਦੇ ਨਿਰਦੇਸ਼ਾਂ ਜਥੇ. ਬਲਵੀਰ ਸਿੰਘ ਘੁੰਨਸ ਅਤੇ ਇਕਬਾਲ ਸਿੰਘ ਝੁੰਦਾ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਜਥੇਬੰਦਕ ਢਾਂਚੇ ਦੇ ਗਠਨ ਸਬੰਧੀ ਵਿਚਾਰ ਵਟਾਂਦਰਾ ਕਰਨਗੇ। ਸ੍ਰੀ ਰਣਜੀਤ ਸਿੰਘ ਗਿੱਲ ਨੇ ਦੱਸਿਆ ਕਿ ਸੂਬੇ ਦਾ ਜਥੇਬੰਦਕ ਢਾਂਚਾ ਭੰਗ ਕਰਨ ਉਪਰੰਤ ਨਵੀਂ ਜਥੇਬੰਦੀ ਦਾ ਗਠਨ ਕਰਨ ਸਬੰਧੀ ਜਿਲ੍ਹਾ ਪੱਧਰ ਤੇ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਜਿਸ ਤਹਿਤ ਜਿਲ੍ਹਾ ਮੁਹਾਲੀ ਦੀ ਮੀਟਿੰਗ 19 ਮਈ ਨੂੰ ਕੀਤੀ ਜਾ ਰਹੀ ਹੈ ਤਾਂ ਜੋ ਪਾਰਟੀ ਵਰਕਰਾਂ ਅਤੇ ਅਹੁਦੇਦਾਰਾਂ ਨਾਲ ਵਿਚਾਰ ਵਟਾਂਦਰਾ ਕਰਕੇ ਅਹੁਦੇਦਾਰ ਨਿਯੁਕਤ ਕੀਤੇ ਜਾਣਗੇ। ਉਨ੍ਹਾਂ ਹਲਕਾ ਖਰੜ ਦੇ ਸਮੂਹ ਅਹੁਦੇਦਾਰਾਂ, ਸੰਮਤੀ ਮੈਂਬਰਾਂ, ਜਿਲ੍ਹਾ ਪ੍ਰੀਸਦ ਮੈਂਬਰਾਂ ਸਮੇਤ ਸਮੁੱਚੇ ਵਰਕਰਾਂ ਨੂੰ ਉਕਤ ਮੀਟਿੰਗ ਵਿਚ ਪਹੁੰਚਣ ਦੀ ਅਪੀਲ ਕੀਤੀ। ਇਸ ਮੌਕੇ ਸਰਬਜੀਤ ਸਿੰਘ ਕਾਦੀਮਾਜਰਾ ਪ੍ਰਧਾਨ ਕਿਸਾਨ ਵਿੰਗ ਜਿਲ੍ਹਾ ਮੁਹਾਲੀ, ਮਨਜੀਤ ਸਿੰਘ ਮਹਿਤੋਂ ਦਫਤਰ ਸਕੱਤਰ, ਕੁਲਵੰਤ ਸਿੰਘ ਪੰਮਾ ਸਰਕਲ ਪ੍ਰਧਾਨ, ਸਰਪੰਚ ਹਰਦੀਪ ਸਿੰਘ ਖਿਜ਼ਰਬਾਦ ਜਿਲ੍ਹਾ ਜਨਰਲ ਸਕੱਤਰ, ਸਰਪੰਚ ਹਰਜਿੰਦਰ ਸਿੰਘ ਮੁੰਧੋਂ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਮਾਜਰੀ, ਦਿਲਬਾਗ ਸਿੰਘ ਮੀਆਂਪੁਰ ਪ੍ਰਧਾਨ ਐਸ.ਸੀ ਵਿੰਗ ਜਿਲ੍ਹਾ ਮੁਹਾਲੀ, ਡਾਇਰੈਕਟਰ ਗੁਰਮੀਤ ਸਿੰਘ ਸਾਂਟੂ, ਡਾਇਰੈਕਟਰ ਹਰਨੇਕ ਸਿੰਘ ਲੈਂਡ ਮਾਰਗੇਜ ਬੈਂਕ, ਭੁਪਿੰਦਰ ਸਿੰਘ ਕਾਲਾ, ਰਣਜੀਤ ਸਿੰਘ ਖੈਰਪੁਰ, ਮਲਕੀਤ ਸਿੰਘ ਢਕੋਰਾਂ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ