ਐਸਐਚਓ ਭਾਰਤ ਭੂਸ਼ਣ ਕੁਰਾਲੀ ਦੇ ਨਵੇਂ ਥਾਣਾ ਮੁਖੀ ਨਿਯੁਕਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 18 ਮਈ:
ਸਥਾਨਕ ਥਾਣੇ ਦੇ ਨਵੇਂ ਐਸ.ਐਚ.ਓ ਭਾਰਤ ਭੂਸ਼ਣ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਖੇਤਰ ਵਿੱਚ ਅਪਰਾਧ ਦੇ ਖ਼ਾਤਮੇਂ ਲਈ ਸਭਨਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ। ਇਸ ਮੌਕੇ ਭਾਰਤ ਭੂਸ਼ਣ ਨੇ ਕਿਹਾ ਕਿ ਸ਼ਹਿਰ ਤੇ ਇਲਾਕੇ ਨੂੰ ਨਸ਼ਾ ਮੁਕਤ ਕਰਨਾ, ਝਪਟਮਾਰਾਂ ਨੂੰ ਨੱਥ ਪਾਉਣਾ ਅਤੇ ਮਹਿਲਾਵਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਿਸ਼ੇਸ਼ ਕਦਮ ਚੁੱਕੇ ਜਾਣਗੇ। ਉਨ੍ਹਾਂ ਕਿਹਾ ਕਿ ਅਪਰਾਧ ਦੇ ਖ਼ਾਤਮੇਂ ਲਈ ਪੁਲੀਸ ਅਤੇ ਆਮ ਲੋਕਾਂ ਦਾ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵਧੀਆ ਮਹੌਲ ਦੇਣ ਲਈ ਪੁਲੀਸ-ਪਬਲਿਕ ਸਬੰਧੀ ਵਧੀਆ ਹੋਣੇ ਜ਼ਰੂਰੀ ਹਨ। ਇਸੇ ਦੌਰਾਨ ਐਸ.ਐਚ.ਓ ਭਰਤ ਭੂਸ਼ਣ ਨੇ ਸ਼ਹਿਰੀਆਂ ਨੂੰ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਇਨ੍ਹਾਂ ਦੀ ਮੱਦਦ ਨਾਲ ਅਪਰਾਧੀਆਂ ਤੱਕ ਅਸਾਨੀ ਨਾਲ ਪਹੁੰਚਿਆ ਜਾ ਸਕਦਾ ਹੈ। ਉਨਾਂ ਇਲਾਕੇ ਨੂੰ ਅਪਰਾਧ ਮੁਕਤ ਬਣਾਉਣ ਲਈ ਹਰ ਪ੍ਰਕਾਰ ਦੀ ਲੋੜੀਦੀ ਜਾਣਕਾਰੀ ਪੁਲੀਸ ਨੂੰ ਤੁਰੰਤ ਦੇਣ ਦੀ ਅਪੀਲ ਕੀਤੀ। ਐਸ.ਐਚ.ਓ ਭਾਰਤ ਭੂਸ਼ਣ ਨੇ ਕਿਹਾ ਕਿ ਸ਼ਹਿਰ ਅਤੇ ਇਲਾਕੇ ਵਿੱਚ ਅਪਰਾਧੀਆਂ ਨੂੰ ਕਿਸੇ ਵੀ ਸੂਰਤ ਵਿਚ ਬਖਸ਼ਿਆ ਨਹੀਂ ਜਾਵੇਗਾ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…