ਯੂਥ ਕਾਂਗਰਸ ਆਗੂ ਅਵਤਾਰ ਸੰਧੂ ਨੇ ਕੀਤੀ ਨਵਜੋਤ ਸਿੱਧੂ ਨਾਲ ਮੁਲਾਕਾਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਮਈ:
ਉਘੇ ਸਮਾਜ ਸੇਵੀ ਅਤੇ ਯੂਥ ਕਾਂਗਰਸੀ ਆਗੂ ਅਵਤਾਰ ਸਿੰਘ ਸੰਧੂ ਮੁੰਧੋਂ ਸੰਗਤੀਆਂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਨਾਲ ਮੁਲਾਕਾਤ ਕਰਦਿਆਂ ਹਲਕੇ ਦੀਆਂ ਸਮਸਿਆਵਾਂ ਬਾਰੇ ਵਿਸਥਾਰ ਨਾਲ ਜਾਣੂੰ ਕਰਵਾਇਆ। ਇਸ ਦੌਰਾਨ ਅਵਤਾਰ ਸਿੰਘ ਸੰਧੂ ਨੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਕੈਬਨਿਟ ਮੰਤਰੀ ਬਣਨ ਤੇ ਵਧਾਈ ਦਿੰਦੇ ਹੋਏ ਲੋਕਾਂ ਦੇ ਲਮਕਦੇ ਮਸਲਿਆਂ ਦੇ ਹੱਲ ਦੀ ਮੰਗ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਹਲਕੇ ਵਿਚ ਕਈ ਵਿਕਾਸ ਕਾਰਜ ਖੜੇ ਹਨ ਜਿਨ੍ਹਾਂ ਨੂੰ ਪੂਰਾ ਕਰਨ ਲਈ ਸਰਕਾਰ ਹਲਕੇ ਤੇ ਧਿਆਨ ਕੇਂਦਰਿਤ ਕਰੇ । ਇਸ ਦੌਰਾਨ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅਵਤਾਰ ਸਿੰਘ ਸੰਧੂ ਨਾਲ ਵਿਸਥਾਰ ਨਾਲ ਗਲਬਾਤ ਕਰਦਿਆਂ ਉਨ੍ਹਾਂ ਦੇ ਸੁਝਾਵਾਂ ਨੂੰ ਨੋਟ ਕਰਦਿਆਂ ਜਲਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮਿਲਕੇ ਹਲਕੇ ਦੀ ਨੁਹਾਰ ਬਦਲਣ ਦੀ ਰਣਨੀਤੀ ਬਣਾਉਣ ਦਾ ਭਰੋਸਾ ਦਿੱਤਾ। ਇਸ ਦੌਰਾਨ ਕੈਬਨਿਟ ਮੰਤਰੀ ਸਿੱਧੂ ਨੂੰ ਅਵਤਾਰ ਸੰਧੂ ਵੱਲੋਂ ਗੁਲਦਸਤਾ ਵੀ ਭੇਂਟ ਕੀਤਾ ਗਿਆ।

Load More Related Articles
Load More By Nabaz-e-Punjab
Load More In Politics

Check Also

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ

ਸਾਬਕਾ ਗ੍ਰਹਿ ਮੰਤਰੀ ਸਵਰਗੀ ਬੂਟਾ ਸਿੰਘ ਪ੍ਰਤੀ ਵਰਤੀ ਭੱਦੀ ਸ਼ਬਦਾਵਲੀ ਦੀ ਨਿਖੇਧੀ ਨਬਜ਼-ਏ-ਪੰਜਾਬ, ਮੁਹਾਲੀ, 4…