ਸਰਕਾਰੀ ਸਕੂਲ ਸੋਲਖੀਆ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 20 ਮਈ:
ਨੇੜਲੇ ਪਿੰਡ ਸੋਲਖੀਆਂ ਦੇ ਸਰਕਾਰੀ ਐਲਮੈਂਟਰੀ ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ ਜਿਸ ਦੌਰਾਨ ਸਕੂਲ ਵਿਚ ਪੜਾਈ ਅਤੇ ਖੇਡਾਂ ਦੇ ਖੇਤਰ ਵਿਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਭੰਗੜਾਂ, ਗਿੱਧਾ, ਸਕਿੱਟ, ਕੋਰਿਗਰਾਫੀ, ਨਾਟਕ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਸਰੋਤਿਆਂ ਨੂੰ ਝੂਮਣ ਲਾ ਦਿੱਤਾ। ਇਸ ਦੌਰਾਨ ਸਕੂਲ ਵਿਚ ਪੜਦੇ ਭੈਣ ਭਰਾ ਨੇ ਮਾਤਾ ਗੁਜਰੀ ਦੇ ਲਾਲਾਂ ਨਾਲ ਸਬੰਧਿਤ ਢਾਡੀ ਵਾਰ ਪੇਸ਼ ਕਰਕੇ ਵਾਹ ਵਾਹ ਖੱਟੀ। ਇਸ ਮੌਕੇ ਮੁਖ ਮਹਿਮਾਨ ਵੱਜੋਂ ਹਾਜ਼ਰੀ ਭਰਦਿਆਂ ਉਘੇ ਸਮਾਜ ਸੇਵੀ ਜੰਗ ਸਿੰਘ ਸੋਲਖੀਆਂ ਨੇ ਸਕੂਲ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਵਧੀਆ ਢੰਗ ਨਾਲ ਪੜਾਈ ਕਰਨ ਲਈ ਪ੍ਰੇਰਿਤ ਕੀਤਾ ਤਾਂ ਜੋ ਉਹ ਅਪਣੇ ਮਾਪਿਆਂ ਦਾ ਨਾਮ ਰੌਸ਼ਨ ਕਰ ਸਕਣ। ਇਸ ਮੌਕੇ ਜੰਗ ਸਿੰਘ ਸੋਲਖੀਆਂ ਨੇ ਖੇਡਾਂ ਅਤੇ ਪੜਾਈ ਵਿਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਦਾ ਸਨਮਾਨ ਚਿੰਨ੍ਹ ਨਾਲ ਸਨਮਾਨ ਕੀਤਾ।
ਇਸ ਮੌਕੇ ਮਿਡਲ ਸਕੂਲ ਦੀ ਮੁਖ ਅਧਿਆਪਕ ਮਨਪ੍ਰੀਤ ਕੌਰ ਨੇ ਸਕੂਲ ਦੀ ਸਲਾਨਾ ਰਿਪੋਰਟ ਪੇਸ਼ ਕੀਤੀ ਅਤੇ ਪ੍ਰਾਇਮਰੀ ਸਕੂਲ ਦੇ ਮੁਖ ਅਧਿਆਪਕ ਅਮਰਜੀਤ ਸਿੰਘ ਨੇ ਆਏ ਪਤਵੰਤਿਆਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਸਕੂਲ ਪ੍ਰਬੰਧਕਾਂ ਵੱਲੋਂ ਉਘੇ ਸਮਾਜ ਸੇਵੀ ਜੰਗ ਸਿੰਘ ਸੋਲਖੀਆਂ ਦਾ ਸ਼ਾਲ ਅਤੇ ਸਨਮਾਨ ਚਿੰਨ੍ਹ ਨਾਲ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਬਹਾਦਰ ਸਿੰਘ, ਰੁਪਿੰਦਰ ਰਾਜੂ, ਹਰੀ ਸਿੰਘ, ਹਰਜੀਤ ਸਿੰਘ ਜੀਤੀ, ਮਾਸਟਰ ਗੁਰਦੀਪ ਸਿੰਘ, ਨੰਬਰਦਾਰ ਰਘਵੀਰ ਸਿੰਘ ਪੰਚ, ਅਮਰਜੀਤ ਸਿੰਘ ਸੀ.ਐਸ.ਸੀ, ਰੁਪਿੰਦਰ ਕੌਰ, ਮਾਸਟਰ ਸੱਜਣ ਸਿੰਘ ਕੁਰਾਲੀ ਸਮੇਤ ਵੱਡੀ ਗਿਣਤੀ ਵਿਚ ਸਕੂਲੀ ਵਿਦਿਆਰਥੀਆਂ ਦੇ ਮਾਪੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ

ਗਿਆਨ ਜਯੋਤੀ ਇੰਸਟੀਚਿਊਟ ਦੇ 138 ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨੇ ਕੀਤਾ ਖ਼ੂਨਦਾਨ 170ਵੀ ਵਾਰ ਖ਼ੂਨਦਾਨ ਕਰ…