Share on Facebook Share on Twitter Share on Google+ Share on Pinterest Share on Linkedin ਕਿਰਾਏਦਾਰਾਂ ਦੀ ਵੈਰੀਫਿਕੇਸ਼ਨ ਕਰਾਉਣ ਸਬੰਧੀ ਕੀਤਾ ਜਾਗਰੂਕ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਮਈ: ਜ਼ਿਲ੍ਹਾ ਪੁਲਿਸ ਕੁਲਦੀਪ ਸਿੰਘ ਚਾਹਲ ਵੱਲੋਂ ਅਮਨ ਸਾਂਤੀ ਬਣਾਈ ਰੱਖਣ ਲਈ ਆਰੰਭੀ ਮੁਹਿੰਮ ਤਹਿਤ ਅਮਰੋਜ ਸਿੰਘ ਡੀਐਸਪੀ ਕਮਿਊਨਟੀ ਪੁਲੀਸਿੰਗ ਅਫਸਰ ਦੀ ਅਗਵਾਈ ਵਿੱਚ ਐਸਐਚਓ ਭਾਰਤ ਭੂਸ਼ਨ ਅਤੇ ਮੋਹਣ ਸਿੰਘ ਏਐਸਆਈ ਇੰਚਾਰਜ ਥਾਣਾ ਸਾਂਝ ਕੇਂਦਰ ਵੱਲੋਂ ਪਿੰਡ ਚਨਾਲੋਂ ਵਾਰਡ ਨੰਬਰ 10 ਵਿੱਚ ਕੌਂਸਲਰ ਕੁਲਵੰਤ ਕੌਰ ਪਾਬਲਾ ਦੇ ਸਹਿਯੋਗ ਨਾਲ ਕਿਰਏਦਾਰਾਂ ਦੀ ਵੈਰੀਫਿਕੇਸ਼ਨ ਕਰਵਾਉਣ ਸਬੰਧੀ ਕੈਂਪ ਲਗਾਇਆ ਗਿਆ। ਇਸ ਦੌਰਾਨ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਅਤੇ ਰਾਮਰਾਏ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਘਰ ਘਰ ਜਾ ਕੇ ਕਿਰਾਏਦਾਰਾਂ ਬਾਰੇ ਜਾਣਕਾਰੀ ਹਾਸਲ ਕੀਤੀ ਜਿਸ ਦੌਰਾਨ ਲਗਭਗ 120 ਕਿਰਾਏਦਾਰਾਂ ਦੀ ਪਹਿਚਾਣ ਕੀਤੀ ਗਈ। ਇਸ ਦੌਰਾਨ ਉਘੇ ਸਮਾਜ ਸੇਵੀ ਗੁਰਮੇਲ ਸਿੰਘ ਪਾਬਲਾ ਨੇ ਪ੍ਰਬੰਧਕਾਂ ਦੇ ਉਪਰਾਲੇ ਦੀ ਸਲਾਘਾ ਕਰਦਿਆਂ ਸਾਰੇ ਸ਼ਹਿਰ ਵਾਸੀਆਂ ਨੂੰ ਕਿਰਾਏਦਾਰਾਂ ਦੀ ਜਾਣਕਾਰੀ ਸਾਂਝ ਕੇਂਦਰ ਵਿਚ ਦੇਣ ਦੀ ਅਪੀਲ ਕੀਤੀ। ਇਸ ਮੌਕੇ ਪ੍ਰਿੰਸੀਪਲ ਸਪਿੰਦਰ ਸਿੰਘ ਖਾਲਸਾ ਸਕੂਲ, ਦਿਲਬਾਗ ਸਿੰਘ ਗਿੱਲ, ਨੰਬਰਦਾਰ ਗੁਰਚਰਨ ਸਿੰਘ ਸਾਬਕਾ ਸਰਪੰਚ, ਓਮਪ੍ਰਕਾਸ਼ ਸਾਬਕਾ ਪੰਚ, ਮਨਜੀਤ ਸਿੰਘ ਫੌਜੀ, ਸੁਰਜੀਤ ਸਿੰਘ, ਰਜਿੰਦਰ ਸਿੰਘ, ਸੁਰਜੀਤ ਸਿੰਘ ਪਾਬਲਾ ਟੇਂਟ ਹਾਊਸ, ਅਨੀਤਾ ਰਾਣੀ, ਸੰਦੀਪ ਕੌਰ, ਗੁਰਮੁਖ ਸਿੰਘ, ਦਵਿੰਦਰ ਸਿੰਘ ਆਦਿ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ