Share on Facebook Share on Twitter Share on Google+ Share on Pinterest Share on Linkedin ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਕਮੇਟੀ ਵੱਲੋਂ ਆਪਣੇ ਪੱਧਰ ’ਤੇ ਬਣਾਇਆ ਬੱਸ ਕਿਊ ਸ਼ੈਲਟਰ ਲੋਕਾਂ ਨੂੰ ਸਮਰਪਿਤ ਅੱਜ ਸ਼ਾਮੀ ਵਿਧਾਇਕ ਬਲਬੀਰ ਸਿੰਘ ਸਿੱਧੂ ਤੇ ਮੁਲਾਜ਼ਮ ਲਹਿਰ ਦੇ ਮੋਢੀ ਰਘਬੀਰ ਸਿੰਘ ਸੰਧੂ ਨੇ ਕੀਤਾ ਰਸਮੀ ਉਦਘਾਟਨ ਅਮਨਦੀਪ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ: ਇੱਥੋਂ ਦੇ ਨਵ ਨਿਰਮਾਣ ਅਧੀਨ ਸੈਕਟਰ-76 ਤੋਂ 80 ਪਲਾਟ ਅਲਾਟਮੈਂਟ ਐਂਡ ਡਿਵੈਲਪਮੈਂਟ ਵੈਅਫੇਅਰ ਕਮੇਟੀ ਵੱਲੋਂ ਪ੍ਰਧਾਨ ਸੁੱਚਾ ਸਿੰਘ ਕਲੌੜ ਦੀ ਪ੍ਰਧਾਨਗੀ ਹੇਠ ਇਨ੍ਹਾਂ ਸੈਕਟਰਾਂ ਦੇ ਅਲਾਟੀਆਂ ਅਤੇ ਹੋਰ ਲੋਕਾਂ ਦੇ ਸਹਿਯੋਗ ਨਾਲ ਸੈਕਟਰ-79/80 ਟਰੈਫ਼ਿਕ ਲਾਈਟ ਪੁਆਇੰਟ ’ਤੇ ਬਣਾਇਆ ਬੱਸ ਕਿਊ ਸ਼ੈਲਟਰ ਲੋਕਾਂ ਨੂੰ ਸਮਰਪਿਤ ਕੀਤਾ ਗਿਆ। ਅੱਜ ਸ਼ਾਮੀ ਵਿਧਾਇਕ ਬਲਬੀਰ ਸਿੰਘ ਸਿੱਧੂ ਅਤੇ ਮੁਲਾਜ਼ਮ ਲਹਿਰ ਦੇ ਮੋਢੀ ਰਘਬੀਰ ਸਿੰਘ ਸੰਧੂ ਨੇ ਬੱਸ ਕਿਊ ਸ਼ੈਲਟਰ ਦਾ ਰਸਮੀ ਉਦਘਾਟਨ ਕੀਤਾ। ਆਗੂਆਂ ਨੇ ਦੱਸਿਆ ਕਿ ਬੱਸ ਕਿਊ ਸੈਲਟਰ ਬਣਾਉਣ ਲਈ ਉਨ੍ਹਾਂ ਵੱਲੋਂ ਮੁਹਾਲੀ ਨਗਰ ਨਿਗਮ ਅਤੇ ਗਮਾਡਾ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਮੰਗ ਪੱਤਰ ਦਿੱਤਾ ਗਿਆ ਸੀ ਪ੍ਰੰਤੂ ਸਰਕਾਰ ਦੀਆਂ ਇਨ੍ਹਾਂ ਉਨ੍ਹਾਂ ਦੋਵੇਂ ਵਿਕਾਸ ਏਜੰਸੀਆਂ ਨੇ ਕੋਈ ਹਾਮੀ ਨਹੀਂ ਭਰੀ। ਜਿਸ ਕਾਰਨ ਲੋਕਾਂ ਦੀ ਸਹੂਲਤ ਲਈ ਕਮੇਟੀ ਨੇ ਅੱਗੇ ਲੱਗ ਕੇ ਇਸ ਪ੍ਰਾਜੈਕਟ ਨੂੰ ਆਪਣੇ ਹੱਥਾਂ ਵਿੱਚ ਲੈ ਕੇ ਵਿਧਾਇਕ ਸਿੱਧੂ ਦੇ ਸਹਿਯੋਗ ਨਾਲ ਨੇਪਰੇ ਚਾੜ੍ਹਿਆ ਗਿਆ। ਇਸ ਮੌਕੇ ਕਮੇਟੀ ਦੇ ਪ੍ਰਧਾਨ ਸੁੱਚਾ ਸਿੰਘ ਕਲੌੜ, ਸਰਪ੍ਰਸਤ ਰਘਬੀਰ ਸਿੰਘ ਸੰਧੂ, ਜਨਰਲ ਸਕੱਤਰ ਰਣਜੀਤ ਸਿੰਘ, ਸੀਨੀਅਰ ਮੀਤ ਪ੍ਰਧਾਨ ਮੇਜਰ ਸਿੰਘ ਅਤੇ ਪ੍ਰੈੱਸ ਸਕੱਤਰ ਸਰਦੂਲ ਸਿੰਘ ਪੂਨੀਆ ਨੇ ਦੱਸਿਆ ਕਿ ਗਮਾਡਾ ਨੇ ਹੁਣ ਤੱਕ ਸਪੈਸ਼ਲ ਲੈਂਡ-ਪੁਲਿੰਗ ਸਕੀਮ ਅਧੀਨ ਕਰੀਬ 85 ਏਕੜ ਜ਼ਮੀਨ ਕਿਸਾਨਾਂ ਤੋਂ ਪ੍ਰਾਪਤ ਕੀਤੀ ਜਾ ਚੁੱਕੀ ਹੈ ਲੇਕਿਨ ਇਸ ਦੇ ਬਾਵਜੂਦ ਇਨ੍ਹਾਂ ਸੈਕਟਰਾਂ ਦੇ ਬਾਕੀ ਰਹਿਦੇ ਲਗਭਗ 500 ਅਲਾਟੀਆਂ ਨੂੰ ਉਨ੍ਹਾਂ ਦੇ ਪਲਾਟਾਂ ਦੇ ਕਬਜ਼ੇ ਨਹੀਂ ਦਿੱਤੇ ਗਏ ਹਨ। ਇਸ ਸਬੰਧੀ ਉਹ ਪਿਛਲੇ 17 ਸਾਲਾ ਤੋਂ ਆਪਣੇ ਸੁਪਨਿਆਂ ਦਾ ਘਰ ਬਣਾਉਣ ਗਮਾਡਾ ਦੇ ਤਰਲੇ ਕੱਢ ਰਹੇ ਹਨ। ਉਨ੍ਹਾਂ ਮੰਗ ਕੀਤੀ ਕਿ ਜਿਨ੍ਹਾਂ ਕਿਸਾਨਾਂ ਦੀ ਲੈਂਡ-ਪੁਲਿੰਗ ਸਕੀਮ ਅਧੀਨ ਜ਼ਮੀਨ ਪ੍ਰਾਪਤ ਕੀਤੀ ਗਈ ਹੈ, ਉਨ੍ਹਾਂ ਨੂੰ ਪਲਾਟ/ਸ਼ੋਅਰੂਮ ਦੇਣ ਲਈ ਤੁਰੰਤ ਡਰਾਅ ਕੱਢਿਆ ਜਾਵੇ। ਇਸ ਮੌਕੇ ਵਿਧਾਇਕ ਬਲਬੀਰ ਸਿੰਘ ਸਿੱਧੂ ਨੇ ਕਮੇਟੀ ਮੈਂਬਰਾਂ ਨੂੰ ਭਰੋਸਾ ਦਿੱਤਾ ਕਿ ਸੈਕਟਰ-76 ਤੋਂ 80 ਦੇ ਸਰਬਪੱਖੀ ਵਿਕਾਸ ਅਤੇ ਬਾਕੀ ਰਹਿੰਦੇ ਅਲਾਟੀਆਂ ਨੂੰ ਉਨ੍ਹਾਂ ਦੇ ਪਲਾਟ ਦਿਵਾਉਣ ਲਈ ਯੋਗ ਪੈਰਵੀ ਕੀਤੀ ਜਾਵੇਗੀ। ਇਸ ਸਬੰਧੀ ਜਲਦੀ ਹੀ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਗਮਾਡਾਪੁੱਡਾ ਦੇ ਮੁੱਖ ਪ੍ਰਸ਼ਾਸਕ ਨੂੰ ਮਿਲ ਕੇ ਉਕਤ ਸਾਰੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇਗਾ। ਇਸ ਮੌਕੇ ਪ੍ਰੈੱਸ ਸਰਦੂਲ ਸਿੰਘ ਪੂਨੀਆਂ, ਹਰਮੇਸ਼ ਲਾਲ, ਗੁਰਮੇਲ ਸਿੰਘ ਢੀਂਡਸਾ, ਸੰਤ ਸਿੰਘ, ਹਰਿੰਦਰਪਾਲ ਸਿੰਘ ਅਨੰਦ, ਨਿਰਮਲ ਸਿੰਘ ਸੱਭਰਵਾਲ, ਸਤਨਾਮ ਸਿੰਘ ਭਿੰਡਰ, ਅਧਿਆਤਮ ਪ੍ਰਕਾਸ਼, ਐਨ.ਕੇ. ਤ੍ਰੇਹਨ, ਦੁਰਗਾ ਦਾਸ, ਦਿਆਲ ਚੰਦ, ਭਗਤ ਸਿੰਘ ਮੌਲੀ, ਅਵਤਾਰ ਸਿੰਘ ਮੌਲੀ, ਹਰਜਿੰਦਰ ਸਿੰਘ ਮੌਲੀ, ਹਰਦਿਆਲ ਚੰਦ, ਸੁਰਿੰਦਰ ਸਿੰਘ, ਸੁਦਰਸ਼ਨ ਸਿੰਘ, ਭੁਪਿੰਦਰ ਮਟੌਰੀਆ, ਡਾ. ਮਨਮੋਹਨ ਸਿੰਘ, ਕ੍ਰਿਸਨਾ ਮਿੱਤੂ, ਐਮ.ਪੀ ਸਿੰਘ, ਹਰੀਪਾਲ ਚੋਲਟਾ, ਸਤਪਾਲ, ਇੰਦਰਜੀਤ ਸਿੰਘ ਭਵਰਾ, ਬਸੰਤ ਸਿੰਘ ਨੇ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ