Share on Facebook Share on Twitter Share on Google+ Share on Pinterest Share on Linkedin ਸਿੱਖ ਪੰਥ ਦੇ ਮਹਾਨ ਸਾਨਾ ਮੱਤੀ ਇਤਿਹਾਸ ਬਾਰੇ ਖੜੇ ਕੀਤੇ ਜਾ ਰਹੇ ਭਰਮ ਭੁਲੇਖੇ ਤੋਂ ਪੰਥ ਨੂੰ ਸੁਚੇਤ ਹੋਣ ਦੀ ਲੋੜ: ਬਡੂੰਗਰ ਬੀਬੀ ਹਰਜਿੰਦਰ ਕੌਰ ਤੇ ਹੋਰਨਾਂ ਨੇ ਕੀਤਾ ਐਸਜੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਵਿਸ਼ੇਸ਼ ਸਨਮਾਨ ਅਮਰਜੀਤ ਸਿੰਘ ਸੋਢੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਮਈ: ਪਹਿਲੀ ਪਾਤਸਾਹੀ ਸ਼੍ਰੀ ਗੁਰੂ ਨਾਨਕ ਦੇਵ ਜੀ ਤੋਂ ਲੈ ਕੇ ਹੁਣ ਤੱਕ ਅਜਿਹੀਆਂ ਸ਼ਕਤੀਆਂ ਖਾਲਸਾ ਪੰਥ, ਬਾਣੀ ਤੇ ਬਾਣੇ ਦਾ ਵਿਰੋਧ ਕਰਦੀਆਂ ਆ ਰਹੀਆਂ ਹਨ ਤੇ ਸਿੱਖ ਪੰਥ ਦੇ ਮਹਾਨ ਸਾਨਾਮੱਤੀ ਇਤਿਹਾਸ ਤੇ ਵਿਰਸੇ ਬਾਰੇ ਕਈ ਤਰ੍ਹਾਂ ਦੇ ਭਰਮ ਭੁਲੇਖੇ ਖੜੇ ਕਰਨ ਵਾਸਤੇ ਸਾਜਿਸ਼ਾ ਰਚੀਆਂ ਜਾ ਰਹੀਆਂ ਹਨ, ਜਿਸ ਪ੍ਰਤੀ ਸਮੁੱਚੇ ਸਿੱਖ ਪੰਥ ਨੂੰ ਸੁਚੇਤ ਹੋਣ ਦੀ ਲੋੜ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗੁਰੂਦੁਆਰਾ ਸ਼੍ਰੀ ਬਾਗ ਸ਼ਹੀਦਾਂ ਸੈਕਟਰ 44 ਚੰਡੀਗੜ ਵਿਖੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਆਯੋਜਿਤ ਧਾਰਮਿਕ ਸਮਾਗਮ ਵਿਚ ਸਿਰਕਤ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਪ੍ਰੋ. ਬਡੂੰਗਰ ਨੇ ਚਿੰਤਾਂ ਪ੍ਰਗਟ ਕਰਦਿਆਂ ਕਿਹਾ ਕਿ ਕੁਝ ਸ਼ਰਾਰਤੀ ਦਿਮਾਗ ਦੇ ਲੋਕ ਸਾਡੀ ਨੋਜਵਾਨ ਪੀੜ੍ਹੀ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਾਹਿਬ ਨਾਲੋਂ ਤੋੜਿਆ ਜਾ ਰਿਹਾ ਹੈ, ਜਿਸ ਪ੍ਰਤੀ ਖਾਲਸਾ ਪੰਥ ਨੂੰ ਮਿਲ ਬੈਠ ਕੇ ਸਮੇਂ ਦੇ ਹਾਲਾਤਾਂ ਦਾ ਜਾਇਜਾ ਲੈ ਕੇ ਯੋਗ ਪੈਂਤੜਾ ਅਖਤਿਆਰ ਕਰਨਾ ਚਾਹੀਦਾ ਹੈ। ਉਨ੍ਹਾਂ ਸਮੂਹ ਸਿੰਘ ਸਾਹਿਬਾਨਾਂ, ਸਿੱਖ ਸੰਪਰਦਾਵਾਂ, ਸੰਸਥਾਵਾਂ ਤੇ ਜਥੇਬੰਦੀਆਂ ਨੂੰ ਅਪੀਲ ਕੀਤੀ ਕਿ ਖਾਲਸਾ ਪੰਥ ਨੂੰ ਦਰਪੇਸ਼ ਸਮੱਸਿਆਵਾਂ ਬਾਰੇ ਵਿਚਾਰ ਵਟਾਂਦਰਾ ਕਰਕੇ ਯਤਨਸ਼ੀਲ ਹੋਈਏ ਤੇ ਇਸੇ ਸੰਦਰਭ ਵਿਚ ਪਹਿਲੇ ਪੜਾਅ ਅਧੀਨ 24 ਮਈ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਅੰਮ੍ਰਿਤਸਰ ਸਾਹਿਬ ਵਿਖੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵਲੋਂ ਗਈ ਮੀਟਿੰਗ ਵਿਚ ਸ਼ਾਮਲ ਹੋ ਕੇ ਸਮੱਸਿਆਵਾਂ ਦਾ ਹੱਲ ਲੱਭਣ ਦਾ ਯਤਨ ਕੀਤਾ ਜਾਵੇਗਾ। ਉਨ੍ਹਾਂ ਪਾਕਿਸਤਾਨ ਵਿਚ ਮਨਾਏ ਜਾਣ ਵਾਲੇ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਵ ਨੂੰ ਸਮਰਪਿਤ ਸਮਾਗਮਾਂ ਵਿਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਨੂੰ ਵੀਜ਼ੇ ਨੇ ਦਿੱਤੇ ਜਾਣ ਦੀ ਨਿਖੇਧੀ ਕਰਦਿਆਂ ਕਿਹਾ ਕਿ ਦੋਵਾਂ ਦੇਸ਼ਾਂ ਭਾਰਤ ਤੇ ਪਾਕਿਸਤਾਨ ਨੂੰ ਪੈਂਡਿੰਗ ਪਏ ਮਸਲਿਆਂ ਦਾ ਹੱਲ ਕੱਢਣਾ ਚਾਹੀਦਾ ਹੈ ਤਾਂ ਜੋ ਸ਼ਾਂਤੀ ਭਰਿਆ ਮਾਹੌਲ ਕਾਇਮ ਰਹਿ ਸਕੇ। ਇਸ ਮੋਕੇ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਬੀਬੀ ਹਰਜਿੰਦਰ ਕੌਰ, ਬੀਬੀ ਪਰਮਜੀਤ ਕੌਰ ਲਾਂਡਰਾਂ, ਅਜਾਇਬ ਸਿੰਘ, ਇਸਤਰੀ ਸਤਿਸੰਗ ਪ੍ਰਧਾਨ ਬੀਬੀ ਇੰਦਰਪਾਲ ਕੋਰ ਵਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਸਨਮਾਨ ਵੀ ਕੀਤਾ ਗਿਆ।ਇਸ ਮੋਕੇ ਹੋਰਨਾ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ, ਸਕੱਤਰ ਅਵਤਾਰ ਸਿੰਘ ਸੈਂਪਲਾ, ਗੁਰਦੁਆਰਾ ਸ਼੍ਰੀ ਅੰਬ ਸਾਹਿਬ ਦੇ ਮੈਨੇਜ਼ਰ ਭਗਵੰਤ ਸਿੰਘ ਧੰਗੇੜਾ, ਮੈਨੇਜਰ ਜਗਤਾਰ ਸਿੰਘ ਕਾਕੜਾ ਸਮੇਤ ਚੰਡੀਗੜ੍ਹ ਦੇ ਸਮੂਹ ਗੁਰਦੁਆਰਾ ਸੰਗਠਨ ਦੇ ਪ੍ਰਧਾਨ ਸਾਹਿਬਾਨ ਸਮੇਤ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ