Share on Facebook Share on Twitter Share on Google+ Share on Pinterest Share on Linkedin ਗੋਸਲਾਂ ਸਕੂਲ ਦੇ ਗੁਰਪ੍ਰੀਤ ਸਿੰਘ ਨੇ ਦਸਵੀਂ ਵਿੱਚ 87 ਫੀਸਦੀ ਅੰਕ ਪ੍ਰਾਪਤ ਕੀਤੇ ਰਜਨੀਕਾਂਤ ਗਰੋਵਰ ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 24 ਮਈ: ਇੱਥੋਂ ਦੇ ਨੇੜਲੇ ਪਿੰਡ ਗੋਸਲਾਂ ਦੇ ਸਰਕਾਰੀ ਹਾਈ ਸਕੂਲ ਦੇ ਵਿਦਿਆਰਥੀ ਗੁਰਪ੍ਰੀਤ ਸਿੰਘ ਨੇ ਦਸਵੀਂ ਦੀ ਪ੍ਰੀਖਿਆ ਵਿੱਚ 87 ਫੀਸਦੀ ਅੰਕ ਪ੍ਰਾਪਤ ਕਰਕੇ ਸਕੂਲ ਤੇ ਆਪਣੇ ਮਾਤਾ-ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਇਸ ਮੌਕੇ ਤੇ ਸਕੂਲ ਦੀ ਮੁੱਖ ਅਧਿਆਪਕਾ ਜਸਬੀਰ ਕੌਰ ਤੇ ਸਮੁੱਚੇ ਸਟਾਫ਼ ਨੇ ਗੁਰਪ੍ਰੀਤ ਸਿੰਘ ਦਾ ਮੂੰਹ ਮਿੱਠਾ ਕਰਵਾਕੇ ਉਸ ਨੂੰ ਤੇ ਉਸ ਦੇ ਸਾਰੇ ਪਰਿਵਾਰ ਨੂੰ ਵਧਾਈ ਦਿੱਤੀ। ਇਸ ਮੌਕੇ ਸਕੂਲ ਅਧਿਆਪਕ ਕਪਿਲ ਮੋਹਨ ਅਗਰਵਾਲ ਤੇ ਲਖਵਿੰਦਰ ਸਿੰਘ ਨੇ ਦੱਸਿਆ ਕਿ ਗੁਰਪ੍ਰੀਤ ਸਿੰਘ ਨੇ 650 ਵਿੱਚੋਂ 565 ਅੰਕ ਪ੍ਰਾਪਤ ਕੀਤੇ ਹਨ। ਉਸ ਦੇ ਪਿਤਾ ਕੁਲਵੰਤ ਸਿੰਘ ਸਕੂਲ ਵਿੱਚ ਚੌਕੀਦਾਰ ਹਨ ਅਤੇ ਮਾਤਾ ਊਸ਼ਾ ਦੇਵੀ ਘਰੇਲੂ ਕੰਮਕਾਜ਼ ਕਰਦੀ ਹੈ ਪਰੰਤੂ ਉਨ੍ਹਾਂ ਦਾ ਇਹ ਪੁੱਤਰ ਬਹੁਤ ਹੀ ਹੋਣਹਾਰ ਅਤੇ ਪੜ੍ਹਨ ਵਿੱਚ ਬਹੁਤ ਹੁਸ਼ਿਆਰ ਹੈ। ਗੁਰਪ੍ਰੀਤ ਸਿੰਘ ਪੜ੍ਹ ਲਿਖ ਕੇ ਇੰਜਨੀਅਰ ਬਣਨਾ ਚਾਹੁੰਦਾ ਹੈ । ਇਸ ਮੌੇਕੇ ਤੇ ਪ੍ਰਦੀਪ ਸ਼ਰਮਾ, ਲਖਵਿੰਦਰ ਸਿੰਘ, ਕਪਿਲ ਮੋਹਨ ਅਗਰਵਾਲ, ਦਲੇਰ ਸਿੰਘ, ਚਰਨਜੀਤ ਸਿੰਘ, ਕੁਲਬੀਰ ਸਿੰਘ, ਕੁਲਵੰਤ ਸਿੰਘ, ਨਾਇਬ ਸਿੰਘ, ਜਸਵੀਰ ਕੌਰ, ਮਿੰਨੀ ਸ਼ਰਮਾ, ਬਲਜੀਤ ਕੌਰ, ਅਨੁਪਮਾ ਤੇ ਪਿੰਡ ਦੇ ਪਤਵੰਤੇ ਸੱਜਣ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ