nabaz-e-punjab.com

ਮੈਡੀਕਲ ਪ੍ਰੈਕਟੀਸ਼ਨਰਾਂ ਵੱਲੋਂ ਨਵਾਂ ਸ਼ਹਿਰ ਵਿੱਚ ਵਿਸ਼ਾਲ ਰੈਲੀ 7 ਜੂਨ ਨੂੰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 4 ਜੂਨ:
ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਵੱਲੋਂ ਆਪਣੀਆਂ ਹੱਕੀ ਮੰਗਾਂ ਸਰਕਾਰ ਤੋਂ ਮਨਵਾਉਣ ਲਈ 7 ਜੂਨ ਨੂੰ ਵਿਸ਼ਾਲ ਰੈਲੀ ਨਵਾਂ ਸ਼ਹਿਰ ਵਿਖੇ ਕੀਤੀ ਜਾਵੇਗੀ। ਇਸ ਸਬੰਧੀ ਤਿਆਰੀਆਂ ਤੇ ਪ੍ਰਬੰਧ ਜੰਗੀ ਪੱਧਰ ’ਤੇ ਚਲ ਰਹੇ ਹਨ। ਜਿਸ ਵਿਚ ਸੂਬੇ ਦੇ ਹਰੇਕ ਕੋਨੇ ਵਿਚੋਂ ਮੈਡੀਕਲ ਪ੍ਰੈਕਟੀਸ਼ਨਰ ਪਹੁੰਚਣਗੇ। ਇਸ ਸਬੰਧੀ ਇੱਕ ਮੀਟਿੰਗ ਸ਼ਹਿਰ ਵਿਚ ਡਾਕਟਰ ਠਕੁਰਜੀਤ ਸਿੰਘ ਚੇਅਰਮੈਨ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਪੰਜਾਬ ਦੀ ਅਗਵਾਈ ਵਿਚ ਹੋਈ ਜਿਸ ਵਿਚ ਸੂਬਾ ਜਨਰਲ ਸਕੱਤਰ ਜਸਵਿੰਦਰ ਸਿੰਘ ਕਾਲਖ, ਸੂਬਾ ਖਜਾਨਚੀ ਡਾ. ਮਾਘ ਸਿੰਘ, ਜ਼ਿਲ੍ਹਾ ਸਕੱਤਰ ਡਾ. ਰਘਵੀਰ ਸਿੰਘ, ਡਾ. ਵਿਕਰਮ ਦੱਤ, ਡਾ. ਬਲਵੀਰ ਸਿੰਘ ਲਾਂਡਰਾਂ, ਡਾ ਅਵਤਾਰ ਸਿੰਘ ਚਟੌਲੀ ਜ਼ਿਲ੍ਹਾ ਮੀਤ ਪ੍ਰਧਾਨ ਨੇ ਸ਼ਿਰਕਤ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਮੰਗਾ ਦੇ ਸਬੰਧ ਵਿਚ ਇੱਕ ਮੀਟਿੰਗ ਸੂਬੇ ਦੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨਾਲ ਪਟਿਆਲਾ ਵਿਖੇ ਅਪ੍ਰੈਲ ਮਹੀਨੇ ਵਿਚ ਹੋਈ ਸੀ ਜਿਸਦਾ ਕੋਈ ਨਤੀਜਾ ਨਹੀਂ ਨਿਕਲਿਆ ਦੂਸਰਾ ਸੂਬੇ ਵਿਚ ਆਰ.ਐਮ.ਪੀ ਡਾਕਟਰਾਂ ਖਿਲਾਫ ਝੂਠੇ ਕੇਸ ਦਰਜ ਕੀਤੇ ਜਾ ਰਹੇ ਹਨ ਜਿਨ੍ਹਾਂ ਨੂੰ ਰੱਦ ਕਰਵਾਉਣ ਅਤੇ ਆਪਣੀਆਂ ਹੱਕੀ ਮੰਗਾ ਮਨਵਾਉਣ ਲਈ ਵਿਸ਼ਾਲ ਰੈਲੀ 7 ਨੂੰ ਨਵਾਂਸ਼ਹਿਰ ਵਿਖੇ ਕੱਢੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…