nabaz-e-punjab.com

ਮੇਜਬਾਨ ਮੁੰਧੋਂ ਸੰਗਤੀਆਂ ਨੇ ਜਿੱਤਿਆ 6ਵਾਂ ਕ੍ਰਿਕਟ ਟੂਰਨਾਮੈਂਟ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਜੂਨ:
ਇੱਥੋਂ ਦੇ ਨੇੜਲੇ ਪਿੰਡ ਮੁੰਧੋ ਸੰਗਤੀਆਂ ਵਿਖੇ ਬਾਬਾ ਦੀਪ ਸਿੰਘ ਸਪੋਰਟਸ ਕੱਲਬ ਤੇ ਪਿੰਡ ਦੇ ਨੌਜੁਆਨਾਂ ਵੱਲੋਂ ਨਗਰ ਪੰਚਾਇਤ ਦੇ ਸਹਿਯੋਗ ਨਾਲ 16 ਸਾਲੀ 6ਵਾਂ ਕ੍ਰਿਕੇਟ ਟੂਰਨਾਮੈਂਟ ਕਰਵਾਇਆ ਗਿਆ ਜਿਸ ਦਾ ਫਾਈਨਲ ਮੁਕਾਬਲਾ ਮੇਜਬਾਨ ਮੁੰਧੋਂ ਸੰਗਤੀਆਂ ਅਤੇ ਮਹਿਰਮਪੁਰ ਟੱਪਰੀਆਂ ਨੂੰ ਹਰਾਕੇ ਜਿੱਤ ਲਿਆ। ਇਸ ਮੌਕੇ ਮੁਖ ਮਹਿਮਾਨ ਵੱਜੋਂ ਸਰਪੰਚ ਹਰਜਿੰਦਰ ਸਿੰਘ ਮੁੰਧੋਂ ਪ੍ਰਧਾਨ ਪੰਚਾਇਤ ਯੂਨੀਅਨ ਬਲਾਕ ਮਾਜਰੀ ਨੇ ਹਾਜ਼ਰੀ ਭਰਦਿਆਂ ਜੇਤੂ ਟੀਮਾਂ ਨੂੰ ਇਨਾਮਾਂ ਦੀ ਵੰਡ ਕੀਤੀ। ਇਸ ਦੌਰਾਨ ਸੀਨੀਅਰ ਅਕਾਲੀ ਆਗੂ ਰਣਜੀਤ ਸਿੰਘ ਗਿੱਲ ਨੇ ਪ੍ਰਬੰਧਕਾਂ ਨੂੰ ਜੇਤੂ ਟੀਮਾਂ ਲਈ ਨਗਦ ਇਨਾਮ ਸਪਾਂਸਰ ਕੀਤੇ ਜੋ ਸਰਪੰਚ ਹਰਜਿੰਦਰ ਸਿੰਘ ਮੁੰਧਂੋ ਨੇ ਪ੍ਰਬੰਧਕਾਂ ਨੂੰ ਭੇਂਟ ਕੀਤਾ। ਇਸ ਦੌਰਾਨ ਸਰਪੰਚ ਹਰਜਿੰਦਰ ਸਿੰਘ ਮੁੰਧਂੋ ਨੇ ਰਣਜੀਤ ਸਿੰਘ ਗਿੱਲ ਦੀ ਹਾਜ਼ਰੀ ਲਗਵਾਉਂਦੇ ਹੋਏ ਨੌਜੁਆਨਾਂ ਦੇ ਉਪਰਾਲੇ ਦੀ ਸਲਾਘਾ ਕੀਤੀ। ਪ੍ਰਬੰਧਕਾਂ ਵੱਲੋਂ ਸਰਪੰਚ ਹਰਜਿੰਦਰ ਸਿੰਘ ਮੁੰਧਂੋ ਦਾ ਵਿਸ਼ੇਸ ਸਨਮਾਨ ਕੀਤਾ ਗਿਆ। ਇਸ ਮੌਕੇ ਪਰਮਵੀਰ ਸਿੰਘ ਪਰਮ, ਸਤਵੀਰ ਸਿੰਘ, ਬਲਦੇਵ ਸਿੰਘ, ਗੁਰਵਿੰਦਰ ਸਿੰਘ, ਸਹਿਜਪ੍ਰੀਤ ਸਿੰਘ, ਰਾਜਬੀਰ ਸਿੰਘ, ਪਰਵਿੰਦਰ ਸਿੰਘ, ਇੰਦਰਵੀਰ ਸਿੰਘ, ਜਸ਼ਨਪ੍ਰੀਤ ਸਿੰਘ, ਹਰਸਪ੍ਰੀਤ ਸਿੰਘ, ਤੇਜਿੰਦਰ ਸਿੰਘ, ਅਮਰੀਕ ਸਿੰਘ ਆਦਿ ਹਾਜ਼ਰ ਸਨ।

Load More Related Articles
Load More By Nabaz-e-Punjab
Load More In Sports

Check Also

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ

ਰਾਜ ਪੱਧਰੀ ਸ਼ੂਟਿੰਗ ਮੁਕਾਬਲੇ: 14 ਸਾਲ ਵਰਗ ਵਿੱਚ ਤਨਵੀਰ ਸਿੰਘ ਝੱਲੀਆਂ ਕਲਾਂ ਅੱਵਲ ਜ਼ਿਲ੍ਹਾ ਸਪੋਰਟਸ ਕੋਆਰਡੀ…