nabaz-e-punjab.com

ਭਾਜਪਾ ਵਰਕਰਾਂ ਵੱਲੋਂ ਮੁਹਾਲੀ ਹਵਾਈ ਅੱਡੇ ’ਤੇ ਕੇਂਦਰੀ ਮੰਤਰੀ ਥਾਵਰ ਚੰਦ ਗਹਿਲੋਤ ਦਾ ਸਵਾਗਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 15 ਜੂਨ:
ਕੇੱਦਰੀ ਮੰਤਰੀ ਥਾਵਰ ਚੰਦ ਗਹਿਲੋਤ ਅੱਜ ਪੰਜਾਬ ਦੌਰਾ ਕਰਨ ਲਈ ਸਥਾਨਕ ਏਅਰਪੋਰਟ ਪਹੁੰਚੇ। ਇਸ ਮੌਕੇ ਪੰਜਾਬ ਭਾਜਪਾ ਪ੍ਰਧਾਨ ਸ੍ਰੀ ਵਿਜੈ ਸਾਂਪਲਾ ਦੀ ਅਗਵਾਈ ਵਿੱਚ ਭਾਜਪਾ ਨੇਤਾਵਾਂ ਵਲੋੱ ਉਹਨਾਂ ਦਾ ਸਵਾਗਤ ਕੀਤਾ ਗਿਆ। ਸ੍ਰੀ ਗਹਿਲੋਤ ਮੋਦੀ ਸਰਕਾਰ ਦੀਆਂ ਤਿੰਨ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਦੇਣ ਅਤੇ ਸਵੱਛ ਭਾਰਤ ਮੁਹਿੰਮ ਦੀ ਸਫਲਤਾ ਸਬੰਧੀ ਪੰਜਾਬ ਦਾ ਦੌਰਾ ਕਰਨ ਆਏ ਹਨ। ਇਸ ਮੌਕੇ ਦਿਨੇਸ਼ ਬੱਬੂ ਵਿਧਾਇਕ ਅਤੇ ਸਾਬਕਾ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ, ਕਵਿਤਾ ਜੈਨ ਮੰਤਰੀ ਹਰਿਆਣਾ ਸਰਕਾਰ, ਦਿਨੇਸ਼ ਕੁਮਾਰ ਸੰਗਠਨ ਮੰਤਰੀ ਪੰਜਾਬ ਭਾਜਪਾ, ਵਿਨੀਤ ਜੋਸ਼ੀ ਸੈਕਟਰੀ ਭਾਜਪਾ, ਸੁਖਵਿੰਦਰ ਸਿੰਘ ਗੋਲਡੀ ਸਾਬਕਾ ਜ਼ਿਲ੍ਹਾ ਪ੍ਰਧਾਨ ਮੁਹਾਲੀ, ਸੈਹਬੀ ਆਨੰਦ ਕੌਂਸਲਰ ਭਾਜਪਾ ਮੁਹਾਲੀ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…