nabaz-e-punjab.com

ਪਿੰਡ ਮੁਗਲ ਮਾਜਰੀ ਵਿੱਚ ਕਰਵਾਇਆ ਧਾਰਮਿਕ ਸਮਾਗਮ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਜੂਨ:
ਇੱਥੋਂ ਦੇ ਨੇੜਲੇ ਪਿੰਡ ਮੁਗਲ ਮਾਜ਼ਰੀ ਵਿਖੇ ਸਥਿਤ ਡੇਰਾ ਬਾਬਾ ਸ਼੍ਰੀ ਚੰਦ ਜੀ ਵਿਖੇ ਬਾਬਾ ਬਲਦੇਵ ਦਾਸ ਜੀ ਦੀ 30 ਵੀਂ ਬਰਸ਼ੀ ਮੌਕੇ ਧਾਰਮਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਅਤੇ ਉਪਰੰਤ ਰਾਗੀ ਤੇ ਢਾਡੀ ਜਥਿਆਂ ਵਲੋਂ ਸੰਗਤਾਂ ਨੂੰ ਕਥਾ ਕੀਰਤਨ ਨਾਲ ਨਿਹਾਲ ਕੀਤਾ ਗਿਆ । ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ਼ਰਧਾ ਭਾਵਨਾ ਨਾਲ ਸਮਾਗਮ ਵਿਚ ਹਾਜ਼ਰੀ ਭਰਦਿਆਂ ਕਥਾ ਕੀਰਤਨ ਸਰਵਣ ਕੀਤਾ। ਇਸ ਮੌਕੇ ਤੇ ਜਾਣਕਾਰੀ ਦਿੰਦੇ ਡੇਰੇ ਦੇ ਮੁੱਖ ਪ੍ਰਬੰਧਕ ਬਾਬਾ ਮੇਵਾ ਦਾਸ ਤੇ ਬਾਬਾ ਸੁੱਖ ਦਾਸ ਨੇ ਦੱਸਿਆ ਕਿ ਅੱਜ ਦੇ ਦਿਨ ਇਸ ਅਸਥਾਨ ਤੇ ਦੂਰੋਂ ਦੁਰਾਡਿਓ ਸ਼ਰਧਾਲੂ ਨਤਮਸਤਕ ਹੋ ਕੇ ਗੁਰੂ ਚਰਨਾਂ ਵਿਚ ਆਪਣੀ ਹਾਜ਼ਰੀ ਭਰਦੇ ਹਨ। ਇਸ ਮੌਕੇ ਕੋਲਡ ਡਰਿੰਕ ਅਤੇ ਗੁਰੂ ਕਾ ਅਤੁੱਟ ਲੰਗਰ ਵੀ ਵਰਤਿਆ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…