nabaz-e-punjab.com

ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਦੇ ਜੀਵਨ ਦੀਆਂ ਪ੍ਰਾਪਤੀਆਂ ਸਬੰਧੀ ਸਮਾਗਮ 31 ਜੁਲਾਈ ਨੂੰ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 27 ਜੁਲਾਈ:
ਆਜ਼ਾਦ ਭਾਰਤ ਦੇ ਪਹਿਲੇ ਰੱਖਿਆ ਮੰਤਰੀ ਰਹੇ ਸ.ਬਲਦੇਵ ਸਿੰਘ ਦੁੱਮਣਾ ਦੇ ਜੀਵਨ ਦੀਆਂ ਪ੍ਰਾਪਤੀਆਂ ‘ਤੇ ਵਿਸ਼ੇਸ ਸਮਾਰੋਹ 31 ਜੁਲਾਈ ਨੂੰ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਕੁਰਾਲੀ ਵਿਖੇ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮੈਨੇਜਰ ਹਰਬੰਸ ਸਿੰਘ ਕੰਧੋਲਾ ਮੈਨੇਜਰ ਖਾਲਸਾ ਸਕੂਲਜ਼, ਯੂਥ ਆਗੂ ਅਰਵਿੰਦਰ ਸਿੰਘ ਪੈਂਟਾ ਤੇ ਪ੍ਰਿੰਸੀਪਲ ਸਪਿੰਦਰ ਸਿੰਘ ਨੇ ਦੱਸਿਆ ਕਿ ਦੇਸ਼ ਦੇ ਪਹਿਲੇ ਰੱਖਿਆ ਮੰਤਰੀ ਸਵਰਗੀ ਬਲਦੇਵ ਸਿੰਘ ਦੁੱਮਣਾ ਦੇ ਜੀਵਨ ਦੀਆਂ ਪ੍ਰਾਪਤੀਆਂ ਸਬੰਧੀ ਸਾਬਕਾ ਸਪੀਕਰ ਰਵੀਇੰਦਰ ਸਿੰਘ ਦੁੱਮਣਾ ਦੀ ਰਹਿਨੁਮਾਈ ਹੇਠ ਵਿਸ਼ੇਸ ਪ੍ਰੋਗਰਾਮ 31 ਜੁਲਾਈ ਨੂੰ ਸਵੇਰੇ 10 ਵਜੇ ਤੋਂ ਲੈਕੇ ਦੁਪਹਿਰ 1 ਵਜੇ ਤੱਕ ਕਰਵਾਇਆ ਜਾਵੇਗਾ।
ਇਸ ਮੌਕੇ ਸ਼੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀ ਢਾਡੀ ਸੰਗਤਾਂ ਕਥਾ ਕੀਰਤਨ ਦੁਆਰਾ ਨਿਹਾਲ ਕਰਨਗੇ। ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤੇਗਾ। ਉਨ੍ਹਾਂ ਸੰਗਤਾਂ ਨੂੰ ਸਵ.ਬਲਦੇਵ ਸਿੰਘ ਦੁੱਮਣਾ ਵੱਲੋਂ ਕੌਮ ਨੂੰ ਜਾਗ੍ਰਿਤ ਕਰਨ ਲਈ ਕੀਤੀ ਗਈ ਸੇਵਾ ਲਈ ਆਪਣਾ ਸਨਮਾਨ ਪ੍ਰਗਟ ਕਰਨ ਲਈ ਸਮਾਗਮ ਵਿਚ ਹੁੰਮ ਹੁੰਮਾ ਕਿ ਪੁੱਜਣ ਦੀ ਅਪੀਲ ਕੀਤੀ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…