nabaz-e-punjab.com

ਪੰਜਾਬ ਸਰਕਾਰ ਵੱਲੋਂ ਐਕਸ-ਇੰਡੀਆ ਲੀਵ ਸਬੰਧੀ ਨਵੀਆਂ ਹਦਾਇਤਾਂ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 27 ਜੁਲਾਈ:
ਪੰਜਾਬ ਸਰਕਾਰ ਨੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਲਈ ਜਾਣ ਵਾਲੀ ਐਕਸ-ਇੰਡੀਆ ਲੀਵ (ਵਿਦੇਸ਼ੀ ਛੁੱਟੀ) ਸਬੰਧੀ ਨਵੀਆਂ ਹਦਾਇਤਾਂ ਜਾਰੀ ਕੀਤੀਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਸੋਨਲ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਹੁਣ ਇਹ ਫੈਸਲਾ ਕੀਤਾ ਗਿਆ ਹੈ ਕਿ ਵਿਭਾਗ ਦੀ ਸਮਰੱਥ ਅਥਾਰਿਟੀ ਵੱਲੋਂ ਵੱਧ ਤੋਂ ਵੱਧ ਤਿੰਨ ਮਹੀਨੇ ਦੀ ਐਕਸ-ਇੰਡੀਆ ਲੀਵ ਪ੍ਰਵਾਨ ਕੀਤੀ ਜਾਵੇਗੀ ਜਦਕਿ ਇਸ ਤੋਂ ਪਹਿਲਾਂ ਤਿੰਨ ਮਹੀਨੇ ਤੱਕ ਦੀ ਛੁੱਟੀ ਸਬੰਧਤ ਵਿਭਾਗ ਦੇ ਮੰਤਰੀ ਦੀ ਮੰਜ਼ੂਰੀ ਨਾਲ ਮਿਲਦੀ ਹੁੰਦੀ ਸੀ। ਉਨ੍ਹਾਂ ਦੱਸਿਆ ਕਿ ਜੇਕਰ ਕਿਸੇ ਅਧਿਕਾਰੀ ਜਾਂ ਕਰਮਚਾਰੀ ਨੂੰ ਕਿਸੇ ਮਾਮਲੇ ਵਿਚ ਤਿੰਨ ਮਹੀਨਿਆਂ ਤੋਂ ਵੱਧ ਦੀ ਐਕਸ-ਇੰਡੀਆ ਲੀਵ ਲੋੜੀਂਦੀ ਹੈ ਤਾਂ ਸਮਰੱਥ ਅਥਾਰਿਟੀ ਵੱਲੋਂ ਪ੍ਰਸੋਨਲ ਵਿਭਾਗ ਦੀ ਪੂਰਵ ਪ੍ਰਵਾਨਗੀ ਨਾਲ ਛੁੱਟੀ ਦੇ ਹੁਕਮ ਜਾਰੀ ਕੀਤੇ ਜਾਣਗੇ। ਇਸ ਤੋਂ ਪਹਿਲਾਂ ਤਿੰਨ ਮਹੀਨੇ ਤੋਂ ਜ਼ਿਆਦਾ ਦੀ ਐਕਸ-ਇੰਡੀਆ ਲੀਵ ਮੁੱਖ ਮੰਤਰੀ ਦੀ ਮੰਜ਼ੂਰੀ ਨਾਲ ਪ੍ਰਸੋਨਲ ਵਿਭਾਗ ਰਾਹੀਂ ਪ੍ਰਾਪਤ ਕੀਤੀ ਜਾਂਦੀ ਸੀ।

Load More Related Articles
Load More By Nabaz-e-Punjab
Load More In Government

Check Also

Punjab Cabinet Approves New Building Bye-laws

Punjab Cabinet Approves New Building Bye-laws Important decisions taken in Punjab Cabinet …