nabaz-e-punjab.com

ਪੰਜਾਬ ਵਿਜੀਲੈਂਸ ਵੱਲੋਂ ਪਟਿਆਲਾ ਦਾ ਏ.ਐਸ.ਆਈ ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਸਤੰਬਰ:
ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਅੱਜ ਥਾਣਾ ਤ੍ਰਿਪੜੀ, ਪਟਿਆਲਾ ਵਿਖੇ ਤਾਇਨਾਤ ਇਕ ਏ.ਐਸ.ਆਈ ਨੂੰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਥਾਣਾ ਤ੍ਰਿਪੜੀ, ਪਟਿਆਲਾ ਵਿਖੇ ਤਾਇਨਾਤ ਏ.ਐਸ.ਆਈ. ਜਗੀਰ ਸਿੰਘ ਨੂੰ ਸ਼ਿਕਾਇਤਕਰਤਾ ਰਾਹੁਲ ਕੁਮਾਰ ਵਾਸੀ ਮਾਨਕਪੁਰ, ਥਾਣਾ ਬਨੂੜ, ਲੁਧਿਆਣਾ ਦੀ ਸ਼ਿਕਾਇਤ ’ਤੇ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ ਕੀਤਾ ਗਿਆ ਹੈ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਗੱਡੀ ਨੰਬਰ 13-ਏ.ਆਰ-4129 (ਡਸਟਰ) ਵਿੱਚ ਮਿਤੀ 09-09-17 ਨੂੰ 29 ਪੇਟੀਆਂ ਸਰਾਬ ਚੰਡੀਗੜ੍ਹ ਮਾਰਕਾ ਫੜੀ ਸੀ, ਜਿਸ ਦੇ ਸਬੰਧ ਵਿੱਚ ਐਕਸਾਇਜ ਐਕਟ ਅਧੀਦ ਥਾਣਾ ਤ੍ਰਿਪੜੀ ਟਾਊਨ ਪਟਿਆਲਾ ਵਿਖੇ ਪਰਚਾ ਦਰਜ ਕੀਤਾ ਗਿਆ ਸੀ। ਮੁਕੱਦਮੇ ਵਿਚ ਸ਼ਾਮਲ ਗੱਡੀ ਨੰਬਰ 13-ਏ.ਆਰ-4129 ਨੂੰ ਰਿਲੀਜ਼ ਕਰਨ ਦੇ ਅਦਾਲਤ ਵੱਲੋਂ ਹੁਕਮ ਦਿੱਤੇ ਗਏ ਸਨ। ਗੱਡੀ ਦੇ ਰਿਲੀਜ਼ ਆਰਡਰ ਤੇ ਰਿਪੋਰਟ ਕਰਨ ਬਦਲੇ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਸੌਦਾ 10 ਹਜ਼ਾਰ ਰੁਪਏ ਵਿਚ ਤੈਅ ਹੋ ਗਿਆ। ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਥਾਣੇਦਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਪਟਿਆਲਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Load More Related Articles
Load More By Nabaz-e-Punjab
Load More In Crime

Check Also

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸਹੁੰ

ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਵਿਰੁੱਧ ਇੱਕਜੁੱਟ ਹੋ ਕੇ ਚੁੱਕੀ ਸ…