ਲਾਇਨਜ਼ ਕਲੱਬ ਖਰੜ ਸਿਟੀ ਨੇ ਲਗਾਇਆ ਮੁਫ਼ਤ ਸ਼ੂਗਰ ਜਾਂਚ ਕੈਂਪ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਨਵੰਬਰ:
ਲਾਇਨਜ਼ ਕਲੱਬ ਖਰੜ ਸਿਟੀ ਨੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦਿਆਂ ਅੱਜ ਮਿਉਂਸਪਲ ਪਾਰਕ ਖਰੜ ਵਿਖੇ ਮੁਫਤ ਸ਼ੂਗਰ ਜਾਂਚ ਕੈਂਪ ਲਗਾਇਆ ਗਿਆ। ਕੈਂਪ ਵਿੱਚ 175 ਦੇ ਕਰੀਬ ਲੋਕਾਂ ਦਾ ਚੈਕਅੱਪ ਕਰਕੇ ਮੁਫ਼ਤ ਰਿਪੋਰਟ ਦਿੱਤੀ ਗਈ। ਪ੍ਰਾਜੈਕਟ ਚੇਅਰਮੈਨ ਸੁਭਾਸ਼ ਅੱਗਰਵਾਲ ਨੇ ਦੱਸਿਆ ਕਿ ਕਲੱਬ ਵੱਲੋਂ ਸ਼ਹਿਰ ਦੀਆਂ ਹੋਰ ਥਾਵਾਂ ਅਤੇ ਸਕੂਲਾਂ ਵਿੱਚ ਮੁਫ਼ਤ ਸੂਗਰ ਚੈਕਅੱਪ ਕੈਂਪ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਵੱਲੋਂ ਹੁਣ ਤੱਕ ਅਣਗਿਣਤ ਖੂਨਦਾਨ ਕੈਂਪ, ਮੈਡੀਕਲ ਕੈਂਪ ਅਤੇ ਅੱਖਾਂ ਦੀ ਜਾਂਚ ਅਤੇ ਮੁਫ਼ਤਤ ਅਪਰੇਸ਼ਨ ਸਮੇਤ ਹੋਰ ਵਿਲੱਖਣ ਕਾਰਜ ਕੀਤੇ ਗਏ ਹਨ। ਇਸ ਮੌਕੇ ਹਰਬੰਸ ਸਿੰਘ ਸਕੱਤਰ, ਪਰਮਪ੍ਰੀਤ ਸਿੰਘ, ਡਾ. ਕੁਲਵਿੰਦਰ ਸਿੰਘ ਸਰਪੰਚ ਰਕੌਲੀ, ਪ੍ਰਧਾਨ ਗੁਰਮੁੱਖ ਸਿੰਘ ਮਾਨ ਸਮੇਤ ਹੋਰ ਅਹੁੱਦੇਦਾਰ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…