ਬੀਬੀ ਜਗੀਰ ਕੌਰ ਨੂੰ ਮੁੜ ਪ੍ਰਧਾਨ ਬਣਾਉਣ ਨਾਲ ਅਕਾਲੀ ਦਲ ਹੋਵੇਗਾ ਵਧੇਰੇ ਮਜ਼ਬੂਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 19 ਨਵੰਬਰ:
ਬੀਬੀ ਜਗੀਰ ਕੌਰ ਨੂੰ ਇਸਤਰੀ ਅਕਾਲੀ ਦਲ ਬਾਦਲ ਦੀ ਫਿਰ ਤੋਂ ਪ੍ਰਧਾਨ ਬਨਾਉਣ ਉਤੇ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਵਿੱਚ ਖ਼ੁਸ਼ੀ ਦਾ ਮਾਹੌਲ ਪਾਇਆ ਜਾ ਰਿਹਾ ਹੈ। ਬੀਬੀ ਜਗੀਰ ਕੌਰ ਨੂੰ ਪ੍ਰਧਾਨ ਬਣਾਉਣ ’ਤੇ ਜਿਥੇ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ ਜਾਰਿਹਾ ਹੈ ਉਥੇ ਬੀਬੀ ਨੂੰ ਵਧਾਈ ਦੇਣ ਵਾਲਿਆਂ ਦਾ ਤਾਂਤਾ ਲੱਗ ਗਿਆ ਹੈ। ਬੀਬੀ ਜਗੀਰ ਕੌਰ ਨੂੰ ਵਧਾਈ ਦਿੰਦਿਆਂ ਇਸਤਰੀ ਅਕਾਲੀ ਦਲ ਦੀ ਸ਼ਹਿਰੀ ਪ੍ਰਧਾਨ ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਨੇ ਕਿਹਾ ਕਿ ਬੀਬੀ ਜਗੀਰ ਕੌਰ ਨੂੰ ਫਿਰ ਤੋਂ ਪ੍ਰਧਾਨ ਬਨਾਉਣ ਨਾਲ ਇਸਤਰੀ ਅਕਾਲੀ ਦਲ ਨੂੰ ਹੋਰ ਮਜ਼ਬੂਤੀ ਉਥੇ 2019 ਦੀਆਂ ਲੋਕ ਸਭਾ ਚੋਣ ਦੌਰਾਨ ਅਕਾਲੀ ਭਾਜਪਾ ਸਰਕਾਰ ਫਿਰ ਤੋਂ ਬਨਾਉਣ ਲਈ ਇਸਤਰੀ ਅਕਾਲੀ ਦਲ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਬੀਬੀ ਜਗੀਰ ਕੌਰ ਨੂੰ ਵਧਾਈ ਦਿੰਦਿਆਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਕੀਤਾ।
ਇਸ ਮੌਕੇ ਬੀਬੀ ਸੁਰਿੰਦਰ ਕੌਰ ਸ਼ੇਰਗਿੱਲ ਨਾਲ ਸਰਬਜੀਤ ਕੌਰ, ਮਨਜੀਤ ਕੌਰ, ਅੰਮ੍ਰਿਤ ਕੌਰ ਪਡਿਆਲਾ, ਸੁਨੀਤਾ, ਆਰਤੀ, ਕੁਲਦੀਪ ਕੌਰ, ਰਾਜਿੰਦਰ ਕੌਰ, ਰੀਟਾ ਸ਼ਰਮਾ, ਭੁਪਿੰਦਰ ਕੌਰ, ਰੁਪਿੰਦਰ ਕੌਰ, ਸੋਨੀ ਧੀਮਾਨ ਅਤੇ ਸੁਮਨ ਤੋਂ ਇਲਾਵਾ ਅਕਾਲੀ ਇਸਤਰੀ ਅਕਾਲੀ ਦਲ ਦੀਆਂ ਹੋਰ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…