ਸੀਬੀਐਸਈ ਨੈਸ਼ਨਲ ਖੇਡਾਂ ਵਿੱਚ ਐਜੂਸਟਾਰ ਆਦਰਸ਼ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 5 ਦਸੰਬਰ:
ਇੱਥੋਂ ਦੇ ਨੇੜਲੇ ਪਿੰਡ ਕਾਲੇਵਾਲ ਦੇ ਐਜੂਸਟਾਰ ਆਦਰਸ਼ ਸਕੂਲ ਦੇ ਵਿਦਿਆਰਥੀ ਵੱਲੋਂ ਸੀ.ਬੀ.ਐਸ.ਸੀ ਬੋਰਡ ਵੱਲੋਂ ਦਿੱਲੀ ਵਿੱਚ ਕਾਰਵਾਈਆਂ ਗਈਆਂ 2017-18 ਦੀਆਂ ਨੈਸ਼ਨਲ ਪੱਧਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਧੂਮਾਂ ਮਚਾ ਦਿੱਤੀਆਂ। ਇਸ ਬਾਰੇ ਜਾਣਕਾਰੀ ਦਿੰਦਿਆਂ ਸਕੂਲ ਦੀ ਪ੍ਰਿੰਸੀਪਲ ਅੰਨੁ ਸ਼ਰਮਾ ਨੇ ਦੱਸਿਆ ਕਿ ਉਨਾਂ ਦੇ ਸਕੂਲ ਦੀ ਅੰਡਰ 17 ਵਾਲੀਬਾਲ ਦੇ ਖਿਡਾਰੀਆਂ ਨੇ ਸੀ.ਬੀ.ਐਸ.ਸੀ ਬੋਰਡ ਦੀਆਂ ਨੈਸ਼ਨਲ ਪਧੱਰ ਦੀਆਂ ਖੇਡਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਦੇਸ਼ ਭਰ ਵਿੱਚ ਸਕੂਲ ਦਾ ਨਾਂ ਰੋਸ਼ਨ ਕਰਦੇ ਹੋਏ ਇਨਾਂ ਖੇਡਾਂ ਵਿੱਚ ਤੀਜਾ ਸਥਾਨ ਹਾਸਿਲ ਕੀਤਾ। ਇਹਨਾਂ ਖੇਡਾਂ ਵਿੱਚ ਦੇਸ਼ ਭਰ ਤੋਂ ਕੁੱਲ 25 ਸਕੂਲਾਂ ਦੀਆਂ ਟੀਮਾਂ ਨੇ ਭਾਗ ਲਿਆ ਸੀ । ਇਨਾਂ ਸਕੂਲਾਂ ਦੇ ਆਪਸੀ ਮੁਕਾਬਲਿਆਂ ਵਿੱਚ ਐਜੂਸਟਾਰ ਆਦਰਸ਼ ਸਕੂਲ ਕਾਲੇਵਾਲ ਦੀ ਟੀਮ ਲਗਾਤਾਰ ਵਧੀਆ ਪ੍ਰਦਰਸ਼ਨ ਕਰਦੇ ਹੋਏ ਤੀਸਰੇ ਸਥਾਨ ਤੇ ਰਹੀ ।
ਦਿੱਲੀ ਤੋਂ ਵਾਪਿਸ ਪਰਤੀ ਜੇਤੂ ਟੀਮ ਦੇ ਖਿਡਾਰੀ ਵਿਦਿਆਰਥੀਆਂ ਦਾ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਢੋਲ ਵਾਜੇ ਨਾਲ ਸਵਾਗਤ ਕੀਤਾ ਗਿਆ ਅਤੇ ਜੇਤੂ ਖਿਡਾਰੀਆਂ ਨੂੰ ਫੁੱਲਾਂ ਦੇ ਹਾਰ ਭੇਂਟ ਕੀਤੇ ਗਏ। ਉਨਾਂ ਕਿਹਾ ਕਿ ਇਨਾਂ ਖੇਡਾਂ ਵਿੱਚ ਹੋਈ ਇਸ ਸ਼ਾਨਦਾਰ ਜਿੱਤ ਦਾ ਸਿਹਰਾ ਟੀਮ ਦੇ ਕੋਚ ਗੁਲਜ਼ਾਰ ਸਿੰਘ ਨੂੰ ਜਾਂਦਾ ਹੈ ਜਿਨਾਂ ਦੀ ਮਿਹਨਤ ਅਤੇ ਖਿਡਾਰੀਆਂ ਨੂੰ ਦਿਤੀ ਸੇਧ ਸਦਕਾ ਸਾਡੇ ਸਕੂਲ ਦੇ ਖਿਡਾਰੀਆਂ ਨੇ ਇੱਕ ਟੀਮ ਦੇ ਰੂਪ ਵਿੱਚ ਖੇਡਦੇ ਹੋਏ ਜਿੱਤ ਹਾਸਿਲ ਕੀਤੀ ਹੈ। ਆਖਿਰ ਵਿੱਚ ਸਕੂਲ ਦੇ ਸਮੂਹ ਸਟਾਫ ਵੱਲੋਂ ਜੇਤੂ ਟੀਮ ਦੇ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ।

Load More Related Articles
Load More By Nabaz-e-Punjab
Load More In Sports

Check Also

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ

ਸ਼ੀਤਲਾ ਮਾਤਾ ਮੰਦਰ ਕਮੇਟੀ ਨੇ ਕੁਸ਼ਤੀ ਦੰਗਲ ਕਰਵਾਇਆ ਮਾਨ ਸਰਕਾਰ ਵੱਲੋਂ ਪੰਜਾਬ ਭਰ ’ਚ ਮੁੜ ਸ਼ੁਰੂ ਕਰਵਾਏ ਖੇਡ …