ਅਨੁਸੂਚਿਤ ਜਾਤੀ ਦੇ ਅਮੀਰਾਂ ਦਾ ਰਾਖਵਾਂਕਰਨ ਬੰਦ ਕੀਤਾ ਜਾਵੇ: ਜਸਵੀਰ ਗੜਾਂਗ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਦਸੰਬਰ:
ਜਰਨਲ ਕੈਟਾਗਰੀਜ਼ ਫੈਲਫੇਅਰ ਫੈਡਰੇਸ਼ਨ ਪੰਜਾਬ ਦੀ ਜ਼ਿਲ੍ਹਾ ਮੁਹਾਲੀ ਦੀ ਇਕਾਈ ਦੇ ਪ੍ਰਧਾਨ ਜਸਵੀਰ ਸਿੰਘ ਗੜਾਂਗ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਤੋਂ ਪੁਰਜ਼ੋਰ ਮੰਗ ਕਰਦਿਆਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਕ੍ਰੀਮੀਲੇਅਰ (ਅਮੀਰ) ਲੋਕਾਂ ਨੂੰ ਰਾਖਵੇਂਕਰਨ ਅਤੇ ਹੋਰ ਸਰਕਾਰੀ ਸਹੂਲਤਾਂ ਤੋਂ ਬਾਹਰ ਕਰਨ ਲਈ ਇਨ੍ਹਾਂ ਲੋਕਾਂ ਲਈ ਵੀ ਬੀ.ਸੀ ਕੈਟਾਗਰੀ ਵਾਂਗ ਕ੍ਰੀਮੀਲੇਅਰ ਦੀ ਹੱਦ ਨਿਸਚਿਤ ਕੀਤੀ ਜਾਣੀ ਚਾਹੀਦੀ ਹੈ। ਫੈਡਰੇਸ਼ਨ ਦੇ ਆਗੂ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਮੁੱਠੀਭਰ ਅਮੀਰ ਲੋਕ ਹੀ ਵਾਰ ਵਾਰ ਅਤੇ ਪੀੜ੍ਹੀ ਦਰ ਪੀੜੀ ਰਾਖਵੇਂਕਰਨ ਵਰਗੀਆਂ ਸਹਲੂਤਾਂ ਦਾ ਲਾਭ ਲੈ ਰਹੇ ਹਨ, ਜਦ ਕਿ ਅਨੁਸੂਚਿਤ ਜਾਤੀ ਦੇ ਗਰੀਬ ਲੋਕ ਇਨ੍ਹਾਂ ਸਹੂਲਤਾਂ ਤੋਂ ਵਾਂਝੇ ਰਹਿ ਜਾਂਦੇ ਹਨ ਕਿਉਂਕਿ ਉਹ ਕਿਸੇ ਵੀ ਪੱਖੋਂ ਵੀ ਅਮੀਰ ਲੋਕਾਂ ਦਾ ਮੁਕਾਬਲਾ ਨਹੀਂ ਕਰ ਸਕਦੇ।
ਅਨੁਸੂਚਿਤ ਜਾਤੀ ਦੇ ਅਮੀਰ ਲੋਕ ਹੋਰ ਅਮੀਰ ਹੁੰਦੇ ਜਾ ਰਹੇ ਹਨ। ਇਸ ਲਈ ਇਹ ਸਮੇਂ ਦੀ ਜ਼ਰੂਰਤ ਹੈ ਕਿ ਗਰੀਬ ਲੋਕਾਂ ਦੇ ਜੀਵਨ ਪੱਧਰ ਨੂੰ ਉਪੱਰ ਚੁੱਕਣ ਲਈ ਅਨੁਸੂਚਿਤ ਜਾਤੀ ਦੇ ਅਮੀਰ ਲੋਕਾਂ ਦੀਆਂ ਸਹੂਲਤਾਂ ਬੰਦ ਹੋਣ ਤਾਂ ਕਿ ਉਨ੍ਹਾਂ ਸਹੂਲਤਾਂ ਦਾ ਲਾਭ ਅਨੁਸੂਚਿਤ ਜਾਤੀ ਦੇ ਗਰੀਬ ਲੋਕਾਂ ਨੂੰ ਮਿਲ ਸਕੇ। ਜਸਵੀਰ ਸਿੰਘ ਗੜਾਂਗ ਨੇ ਇਹ ਵੀ ਕਿਹਾ ਕਿ ਇਸ ਕੈਟਾਗਰੀ ਦੇ ਅਮੀਰ ਲੋਕ ਦਲਿਤ ਹੋਣ ਦਾ ਢੰਦੋਰਾ ਪਿੱਟ ਕੇ ਆਪਣੇ ਹੀ ਅਸਲ ਦਲਿਤ ਲੋਕਾਂ ਦਾ ਸੋਸਣ ਕਰ ਰਹੇ ਹਨ ਅਤੇ ਉਨ੍ਹਾਂ ਦਾ ਮੂਰਖ ਬਣਾ ਕੇ ਸਹੂਲਤਾਂ ਦਾ ਆਨੰਦ ਆਪ ਮਾਣ ਰਹੇ ਹਨ।ਫੈਡਰੇਸ਼ਨ ਦੇ ਆਗੂ ਨੇ ਅਨੁਸੂਚਿਤ ਜਾਤੀ ਦੇ ਗਰੀਬ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਹੱਕ ਲੈਣ ਲਈ ਅਤੇ ਅਨੁਸੂਚਿਤ ਜਾਤੀ ਦੇ ਅਮੀਰਾਂ ਨੂੰ ਰਾਖਵੇਂਕਰਨ ਦੇ ਲਾਭ ਤੋਂ ਬਾਹਰ ਕਰਨ ਲਈ ਅੱਗੇ ਆਉਣ ਤਾਂ ਕਿ ਅੰਨੀਆਂ ਤੇ ਬੋਲੀਆਂ ਸਰਕਾਰਾਂ ਤੱਕ ਇਹ ਆਵਾਜ਼ ਪਹੁੰਚ ਸਕੇ ਅਤੇ ਸਮਾਨਤਾ ਵਾਲਾ ਸਮਾਜ ਸਿਰਜਿਆ ਜਾ ਸਕੇ। ਇਸ ਮੌਕੇ ਗੁਰਮਨਜੀਤ ਸਿੰਘ, ਬਲਜਿੰਦਰ ਸਿੰਘ, ਦਵਿੰਦਰ ਸਿੰਘ, ਗੁਰਜੀਤ ਸਿੰਘ, ਜਸਵੀਰ ਕੌਰ ਅਤੇ ਸਤਿੰਦਰ ਜੀਤ ਕੌਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…