nabaz-e-punjab.com

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੌਮੀ ਬੇਟੀ ਦਿਵਸ ਮੌਕੇ ਬੇਟੀ ਪੜਾਓ ਬੇਟੀ ਬਚਾਓ ਦਾ ਹੋਕਾ

ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਦੀ ਅਗਵਾਈ ਹੇਠ ਵਿਦਿਆਰਥਣਾਂ ਨੇ ਮਨੁੱਖੀ ਚੇਨ ਬਣਾਈ, ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜਨਵਰੀ:
ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਡਿਪਟੀ ਕਮਿਸ਼ਨਰ ਸ੍ਰੀਮਤੀ ਗੁਰਪ੍ਰੀਤ ਕੌਰ ਸਪਰਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਦੀ ਅਗਵਾਈ ਹੇਠ ਬੁੱਧਵਾਰ ਨੂੰ ਕੌਮੀ ਬੇਟੀ ਦਿਵਸ ਦੇ ਮੌਕੇ ‘ਬੇਟੀ ਪੜ੍ਹਾਓ ਬੇਟੀ ਬਚਾਓ’ ਦਾ ਹੋਕਾ ਦਿੰਦਿਆਂ ਵੱਖ ਵੱਖ ਸਕੂਲਾਂ ਦੇ ਵਿਦਿਆਰਥੀਆਂ ਨਾਲ ਮਿਲ ਕੇ ਮਨੁੱਖੀ ਚੇਨ ਬਣਾਈ ਅਤੇ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਨੂੰ ਮੁੱਖ ਮਹਿਮਾਨ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਡਾ. ਪਾਲਿਕਾ ਅਰੋੜਾ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ।
ਉਨ੍ਹਾਂ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਆਮ ਲੋਕਾਂ ਨੂੰ ਰੁੱਖ ਅਤੇ ਕੁੱਖ ਦੀ ਰੱਖਿਆ ਕਰਨ ਦੀ ਅਪੀਲ ਕੀਤੀ। ਉਨ੍ਹਾਂ ਅੌਰਤਾਂ ਦੇ ਹੱਕਾਂ ਦੀ ਵਕਾਲਤ ਕਰਦਿਆਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਬੇਟੀਆਂ ਨੂੰ ਜਨਮ ਤੋਂ ਪਹਿਲਾਂ ਹੀ ਕੁੱਖ ਵਿੱਚ ਮਾਰਨ ਦੀ ਬਜਾਏ ਉਨ੍ਹਾਂ ਦਾ ਸਹੀ ਤਰੀਕੇ ਨਾਲ ਪਾਲਣ ਪੋਸ਼ਣ ਕਰਕੇ ਬੱਚੀਆਂ ਨੂੰ ਮਿਆਰੀ ਸਿੱਖਿਆ ਮੁਹੱਈਆ ਕਰਵਾਈ ਜਾਵੇ ਤਾਂ ਜੋ ਪੜ੍ਹ ਲਿਖ ਕੇ ਲੜਕੀ ਆਪਣੇ ਮਾਪਿਆਂ ਦਾ ਸਹਾਰਾ ਬਣ ਸਕੇ। ਇਸ ਉਪਰੰਤ ਸਕੂਲਾਂ ਦੇ ਵਿਦਿਆਰਥੀਆਂ ਨੇ ਇੱਥੋਂ ਦੇ ਫੇਜ਼-3 ਅਤੇ ਫੇਜ਼-5 ਦੇ ਟਰੈਫ਼ਿਕ ਲਾਈਟ ਚੌਂਕ ਤੋਂ ਫੇਜ਼-7 ਚਾਵਲਾ ਚੌਂਕ ਤੱਕ ਮਨੁੱਖੀ ਚੇਨ ਬਣਾ ਕੇ ਆਮ ਸ਼ਹਿਰੀਆਂ ਨੂੰ ਬੇਟੀ ਪੜ੍ਹਾਓ ਬੇਟੀ ਬਚਾਓ ਦਾ ਸੁਨੇਹਾ ਦਿੱਤਾ ਗਿਆ।
ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਸ੍ਰੀਮਤੀ ਨਵਪ੍ਰੀਤ ਕੌਰ ਨੇ ਦੱਸਿਆ ਕਿ ਵਿਦਿਆਰਥਣਾਂ ਵੱਲੋਂ ਅੌਰਤਾਂ ਦੇ ਸ਼ਸ਼ਕਤੀਕਰਨ ਸਬੰਧੀ ਨੁੱਕੜ ਨਾਟਕ ਪੇਸ਼ ਕੀਤਾ। ਇਸ ਮੌਕੇ ਸਿੱਖਿਆ ਅਤੇ ਹੋਰ ਵੱਖ ਵੱਖ ਖੇਤਰਾਂ ਵਿੱਚ ਮੱਲਾਂ ਮਾਰਨ ਵਾਲੇ 20 ਤੋਂ ਵੱਧ ਵਿਦਿਆਰਥੀਆਂ ਨੂੰ ਪ੍ਰਸ਼ਾਸਨ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਸ੍ਰੀਮਤੀ ਅੰਮ੍ਰਿਤ ਬਾਲਾ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…