ਭਿੰਡਰਾਵਾਲਿਆਂ ਦੇ 71ਵੇਂ ਜਨਮ ਦਿਹਾੜੇ ਸਬੰਧੀ ਸਮਾਗਮ ਵਿੱਚ ਸ਼ਾਮਲ ਹੋਣ ਲਈ ਮੋਰਿੰਡਾ ਤੋਂ ਜਥਾ ਰਵਾਨਾ

ਗਗਨਦੀਪ ਘੜੂੰਆਂ
ਨਬਜ਼-ਏ-ਪੰਜਾਬ ਬਿਊਰੋ, ਮੋਰਿੰਡਾ, 12 ਫਰਵਰੀ:
20ਵੀਂ ਸਦੀ ਦੇ ਮਹਾਨ ਜਰਨੈਲ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਵਾਲਿਆਂ ਦੇ 71ਵੇਂ ਜਨਮ ਦਿਹਾੜ੍ਹੇ ਦੇ ਸਬੰਧ ਵਿੱਚ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਸ਼ਹੀਦਾਂ ਦੇ ਲਹੂ ਨਾਲ ਭਿੱਜੀ ਪਵਿੱਤਰ ਧਰਤੀ ਸ੍ਰੀ ਫਤਿਹਗੜ੍ਹ ਸਾਹਿਬ ਵਿੱਖੇ ਰੱਖੇ ਸਮਾਗਮ ਵਿੱਚ ਸ਼ਿਰਕਤ ਕਰਨ ਲਈ ਜ਼ਿਲ੍ਹਾ ਰੂਪਨਗਰ ਸਮੇਤ ਮੋਰਿੰਡਾ ਇਲਾਕੇ ਦੀ ਵੱਡੀ ਗਿਣਤੀ ਸਿੱਖ ਸੰਗਤ ਗੁਰਦੁਆਰਾ ਸ੍ਰੀ ਸ਼ਹੀਦ ਗੰਜ਼ ਸਾਹਿਬ ਤੋਂ ਜਥੇ ਦੇ ਰੂਪ ਵਿੱਚ ਰਵਾਨਾ ਹੋਏ।
ਇਸ ਮੌਕੇ ਸ਼ੋਮਣੀ ਅਕਾਲੀ ਦਲ (ਅ) ਦੇ ਆਗੂਆਂ ਸਮਾਜ ਸੇਵੀ ਸਰਬਜੀਤ ਸਿੰਘ ਜੱਸ, ਜ਼ਿਲ੍ਹਾ ਜਥੇਦਾਰ ਫੋਜਾ ਸਿੰਘ ਧਨੌਰੀ, ਜਥੇਦਾਰ ਰਣਜੀਤ ਸਿੰਘ ਸੰਤੋਖਗੜ੍ਹ, ਗੁਰਪ੍ਰੀਤ ਸਿੰਘ ਮਾਨ ਸਕੱਤਰ ਯੂਥ ਸ਼੍ਰੋਮਣੀ ਅਕਾਲੀ ਦਲ (ਅ) ਪੰਜਾਬ ਅਤੇ ਹਰਜੀਤ ਸਿੰਘ ਚਤਾਮਲਾ ਨੇ ਖਾਲਿਸਤਾਨ ਜਿੰਦਾਬਾਦ ਦੇ ਝੰਡੇ ਚੁੱਕ ਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਾ ਜਿੰਦਾਬਾਦ ਦੇ ਨ੍ਹਾਅਰੇ ਮਾਰ ਕੇ ਸ੍ਰੀ ਫਤਹਿਗੜ੍ਹ ਸਾਹਿਬ ਵਿੱਚ ਰੱਖੇ ਸਮਾਗਮ ਵਿੱਚ ਪਹੁੰਚਣ ਲਈ ਚਾਲੇ ਪਾ ਦਿੱਤੇ। ਇਸ ਮੌਕੇ ਦਲਜੀਤ ਸਿੰਘ, ਚਰਨ ਸਿੰਘ, ਬਹਾਦਰ ਸਿੰਘ ਸਮਰੋਲੀ, ਕਰਨੈਲ ਸਿੰਘ ਚਲਾਕੀ ਅਤੇ ਮੇਵਾ ਸਿੰਘ ਮੜੋਲਵੀ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…