ਗੰਦਾ ਪਾਣੀ ਧਰਤੀ ਹੇਠਾਂ ਸੁੱਟਣ ਵਾਲੀ ਅਕੈਡਮੀ ਵਿਰੁੱਧ ਕਰਵਾਈ ਕੀਤੀ ਜਾਵੇ: ਸਤਨਾਮ ਦਾਊ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਫਰਵਰੀ:
ਪੰਜਾਬ ਅਗੇਂਸਟ ਕੁਰੱਪਸ਼ਨ ਸੰਸਥਾ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਮੰਗ ਕੀਤੀ ਹੈ ਕਿ ਪਿੰਡ ਦਾਊਂ ਵਿੱਚ ਸਥਿਤ ਅਕੈਡਮੀ ਵੱਲੋੱ ਸੀਵਰੇਜ ਦਾ ਗੰਦਾ ਪਾਣੀ ਜਮੀਨ ਹੇਠਾਂ ਸੁੱਟਣ ਦੀ ਕਾਰਵਾਈ ਤੇ ਰੋਕ ਲਗਾ ਕੇ ਅਕੈਡਮੀ ਦੇ ਵਿਰੁੱਧ ਕਾਰਵਾਈ ਕੀਤੀ ਜਾਵੇ। ਉਹਨਾਂ ਦੀ ਸੰਸਥਾ ਨੇ ਪਿੰਡ ਦਾਊਂ ਦੀ ਉਕਤ ਅਕੈਡਮੀ ਵੱਲੋਂ ਗੰਦਾ ਪਾਣੀ ਜ਼ਮੀਨ ਵਿੱਚ ਭੇਜੇ ਜਾਣ ਵਿਰੁੱਧ ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਕੋਲ ਸ਼ਿਕਾਇਤ ਵੀ ਕੀਤੀ ਗਈ ਹੈ।
ਸ੍ਰੀ ਦਾਊਂ ਨੇ ਦੱਸਿਆ ਕਿ ਇਸ ਉੱਪਰ ਕਾਰਵਾਈ ਕਰਦਿਆਂ ਬੋਰਡ ਦੇ ਅਧਿਕਾਰੀਆਂ ਨੇ ਇਸ ਅਕੈਡਮੀ ਨੂੰ ਨੋਟਿਸ ਭੇਜ ਦਿੱਤਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਦਾਊਂ ਨੇ ਕਿਹਾ ਕਿ ਇਸ ਅਕਾਡਮੀ ਵੱਲੋਂ ਸੀਵਰੇਜ ਦਾ ਗੰਦਾ ਪਾਣੀ 200 ਫੁੱਟ ਡੂੰਘਾ ਬੋਰ ਕਰਕੇ ਧਰਤੀ ਦੇ ਹੇਠਾਂ ਸੁੱਟਿਆ ਜਾ ਰਿਹਾ ਸੀ। ਇਸਦੇ ਨਾਲ ਹੀ 20 ਫੁੱਟ ਡੂੰਘਾ ਛੱਪੜ ਵੀ ਪੁੱਟ ਕੇ ਉਸ ਵਿੱਚ ਗੰਦਾ ਪਾਣੀ ਪਾਇਆ ਜਾ ਰਿਹਾ ਸੀ। ਜਿਸਦੀ ਉਹਨਾਂ ਨੇ ਪੰਜਾਬ ਪ੍ਰਦੂਸ਼ਨ ਬੋਰਡ ਨੂੰ ਸ਼ਿਕਾਇਤ ਕੀਤੀ ਸੀ ਅਤੇ ਪ੍ਰਦੂਸ਼ਨ ਬੋਰਡ ਨੇ ਹੁਣ ਇਸ ਐਕਾਡਮੀ ਨੂੰ ਨੋਟਿਸ ਭੇਜ ਦਿਤਾ ਹੈ। ਉਹਨਾਂ ਮੰਗ ਕੀਤੀ ਕਿ ਗੰਦਾ ਪਾਣੀ ਧਰਤੀ ਹੇਠਾਂ ਭੇਜਣ ਵਾਲੀ ਇਸ ਅਕਾਡਮੀ ਵਿਰੁੱਧ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…