ਪੰਜਾਬ ਦੇ ਕਿਸਾਨ 21 ਮਾਰਚ ਨੂੰ ਕਰਨਗੇ ਦਿੱਲੀ ਵੱਲ ਕੂਚ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਮਾਰਚ:
ਭਾਰਤੀ ਕਿਸਾਨ ਯੂਨੀਅਨ (ਏਕਤਾ) ਦੇ ਆਗੂਆਂ ਨੇ ਐਲਾਨ ਕੀਤਾ ਹੈ ਕਿ ਉਹ ਅਤੇ ਮਾਰਚ ਨੂੰ ਕਿਸਾਨ ਮੰਗਾਂ ਨੂੰ ਲੈ ਕੇ ਦਿੱਲੀ ਵੱਡਾ ਧਰਨਾ ਦੇਣਗੇ। ਚੰਡੀਗੜ੍ਹ ਵਿਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨੀਅਨ ਦੇ ਸੂਬਾਈ ਮੀਤ ਪ੍ਰਧਾਨ ਮੇਹਰ ਸਿੰਘ ਥੇੜੀ ਨੇ ਕਿਹਾ ਕਿ ਕਿਸਾਨਾਂ ਦੀਆਂ ਦੋ ਮੁੱਖ ਮੰਗਾਂ ਨੂੰ ਲੈ ਕੇ ਇਸ ਸੰਘਰਸ਼ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਾ ਸਵਾਮੀ ਨਾਥਨ ਕਮਿਸ਼ਨ ਦੀ ਰਿਪੋਰਟ ਨੂੰ ਲਾਗੂ ਕਰਵਾਉਣ ਅਤੇ ਕਿਸਾਨਾਂ ਦੀ ਮੁਕੰਮਲ ਕਰਜ਼ਾ ਮੁਆਫ਼ੀ ਨੂੰ ਲੈ ਕੇ ਦਿੱਲੀ ਵਿੱਚ 21 ਮਾਰਚ ਨੂੰ ਵੱਡਾ ਧਰਨਾ ਦਿੱਤਾ ਜਾਵੇਗਾ। ਪ੍ਰੋਗਰਾਮ ਉਲੀਕਿਆ ਗਿਆ ਹੈ।
ਥੇੜੀ ਨੇ ਦੱਸਿਆ ਕਿ ਸੰਘਰਸ਼ ਦੀ ਰੂਪ ਰੇਖਾ ਉਲੀਕਣ ਲਈ ਅੱਜ ਚਾਰ ਜ਼ਿਲ੍ਹਿਆ ਦੀ ਮੀਟਿੰਗ ਚੰਡੀਗੜ੍ਹ ਵਿੱਚ ਰੱਖੀ ਗਈ ਹੈ ਤਾਂ ਕਿ ਵੱਧ ਤੋਂ ਵੱਧ ਕਿਸਾਨਾਂ ਦਾ ਇਕੱਠ ਦਿੱਲੀ ਵਿੱਚ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਵੀ ਕਿਸਾਨਾਂ ਨਾਲ ਧੋਖਾਧੜੀ ਕਰ ਰਹੀ ਹੈ। ਪਹਿਲਾਂ ਕਰਜ਼ੇ ਦੇ ਮਾਮਲੇ ਤੇ ਗੁਟਕਾ ਸਾਹਿਬ ਹੱਥ ਵਿੱਚ ਲੈ ਕੇ ਵਿੱਚ ਲੈ ਕੇ ਕੈਪਟਨ ਅਮਰਿੰਦਰ ਸਿੰਘ ਸਿੰਘ ਨੇ ਮੁਕੰਮਲ ਕਰਜ਼ਾ ਮਾਫ਼ੀ ਕਰਨ ਦਾ ਐਲਾਨ ਕੀਤਾ ਸੀ ਪਰ ਹੁਣ ਨਾ ਮਾਤਰ ਕਰਜ਼ਾ ਮੁਆਫ਼ ਕੀਤਾ ਜਾ ਰਿਹਾ ਹੈ। ਇਹ ਫਸਲੀ ਕਰਜ਼ਾ ਕਿਸਾਨਾਂ ਇਸ ਤੋਂ ਕੋਈ ਜਾਣਕਾਰੀ ਦੀਆਂ ਖ਼ੁਦਕੁਸ਼ੀਆਂ ਰੋਕਣ ਲਈ ਸਾਜ਼ਗਰ ਸਾਬਤ ਨਹੀਂ ਹੋਵੇਗਾ। ਕਿਸਾਨਾਂ ਨੂੰ ਫਸਲਾਂ ਦੇ ਸਹੀ ਮੁੱਲ ਦੇ ਕੇ ਅਤੇ ਕਿਸਾਨਾਂ ਨੂੰ ਫਸਲਾਂ ਦੇ ਪੂਰੇ ਮੁੱਲ ਦੇ ਕੇ ਅਤੇ ਮੁਕੰਮਲ ਕਰਜ਼ਾ ਮੁਆਫ਼ੀ ਕਰਕੇ ਕਿਸਾਨ ਖ਼ੁਦਕੁਸ਼ੀਆਂ ਦਾ ਹੱਲ ਕੀਤਾ ਜਾ ਸਕਦਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…