ਰੇਤ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਬੈਂਸ ਭਰਾਵਾਂ ਨੇ ਪੰਜਾਬ ਵਿਧਾਨ ਸਭਾ ਦੇ ਸਾਹਮਣੇ ਕੀਤਾ ਰੋਸ ਵਿਖਾਵਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 26 ਮਾਰਚ:
ਲੋਕ ਇਨਸਾਫ਼ ਪਾਰਟੀ ਦੇ ਆਗੂ ਸਿਮਰਜੀਤ ਸਿੰਘ ਬੈਂਸ ਅਤੇ ਬਲਵਿੰਦਰ ਸਿੰਘ ਬੈਂਸ ਨੇ ਵਿਧਾਨ ਸਭਾ ਦੇ ਸਾਹਮਣੇ ਧਰਨਾ ਦੇ ਕੇ ਪੰਜਾਬ ਵਿੱਚ ਰੇਤ ਦੀਆਂ ਵਧੀਆਂ ਕੀਮਤਾਂ ਦਾ ਵਿਰੋਧ ਕੀਤਾ। ਸਿਮਰਜੀਤ ਬੈਂਸ ਨੇ ਕਿਹਾ ਕਿ ਜਦੋਂ ਰੇਤ ਮਾਫੀਆ ਦਾ ਪਹਿਲਾਂ ਰੌਲਾ ਪੈ ਰਿਹਾ ਸੀ ਉਦੋਂ ਪੰਜਾਬ ਦੇ ਵਿੱਚ ਇੱਕ ਟਰੱਕ ਦਾ ਰੇਟ ਚੌਂਤੀ ਸੌ ਰੁਪਏ ਸੀ ਪਰ ਉਹ ਵਧ ਕੇ ਇੱਕ ਟਰੱਕ ਚਾਲ੍ਹੀ ਹਜ਼ਾਰ ਤੋਂ ਲੈ ਕੇ ਚੁਤਾਲੀ ਹਜ਼ਾਰ ਰੁਪਏ ਤੱਕ ਦਾ ਹੋ ਗਿਆ ਹੈ ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੂੰ ਰੇਤ ਮਾਫੀਆ ਤੇ ਲਗਾਮ ਕੱਸਣੀ ਚਾਹੀਦੀ ਹੈ ਤਾਂ ਕਿ ਲੋਕਾਂ ਨੂੰ ਘਰ ਬਣਾਉਣੇ ਸੌਖੇ ਹੋ ਸਕਣ। ਬੈਂਸ ਭਰਾਵਾਂ ਨੇ ਵਿਧਾਨ ਸਭਾ ਦੇ ਬਾਹਰ ਰਾਜਾ ਰੇਤ ਸਟਾਲ ਲਗਾਈ। ਉਹ ਰੋਸ ਪ੍ਰਗਟ ਕਰ ਰਹੇ ਸਨ ਕਿ ਪੰਜਾਬ ਵਿੱਚ ਰੇਤਾ ਬਹੁਤ ਹੀ ਮਹਿੰਗਾ ਮਿਲ ਰਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…