ਸਿਹਤ ਵਿਭਾਗ ਤੇ ਨਗਰ ਨਿਗਮ ਦੀ ਟੀਮ ਵੱਲੋਂ ਘਰ ਘਰ ਵਿੱਚ ਕੂਲਰਾਂ ਤੇ ਗਮਲਿਆਂ ਦੀ ਜਾਂਚ

ਮੱਛਰ ਦਾ ਲਾਰਵਾ ਮਿਲਣ ’ਤੇ ਹੁਣ ਤੱਕ ਕੀਤੇ ਜਾ ਚੁੱਕੇ ਹਨ 26 ਚਲਾਨ: ਅਵਨੀਤ ਕੌਰ
ਡੇਂਗੂ ਤੇ ਚਿਕਨਗੁਨੀਆਂ ਤੋਂ ਬਚਾਅ ਲਈ ਸ਼ਹਿਰ ਵਿੱਚ ਫੌਗਿੰਗ ਜਾਰੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
‘ਮਿਸ਼ਨ ਤੰਦਰੁਸਤ ਪੰਜਾਬ’ ਤਹਿਤ ਨਗਰ ਨਿਗਮ, ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਸ਼ਹਿਰ ਵਿੱਚ ਡੇਂਗੂ ਅਤੇ ਚਿਕਨਗੁਨੀਆਂ ਜਿਹੀਆਂ ਬਿਮਾਰੀਆਂ ਨੂੰ ਫੈਲਣ ਤੋਂ ਰੋਕਣ ਲਈ ਪੁਰਜ਼ੋਰ ਉਪਰਾਲੇ ਕੀਤੇ ਜਾ ਰਹੇ ਹਨ। ਜਿਨ੍ਹਾਂ ਤਹਿਤ ਸ਼ਹਿਰ ਵਿੱਚ ਲਗਾਤਾਰ ਫੌਗਿੰਗ ਕੀਤੀ ਜਾ ਰਹੀ ਹੈ ਅਤੇ ਘਰ ਘਰ ਜਾ ਕੇ ਚੈਕਿੰਗ ਕੀਤੀ ਜਾ ਰਹੀ ਹੈ। ਚੈਕਿੰਗ ਦੌਰਾਨ ਜੇ ਕੂਲਰਾਂ, ਟਾਇਰਾਂ, ਗਮਲਿਆਂ ਆਦਿ ਵਿੱਚ ਲਾਰਵਾ ਪਾਇਆ ਜਾਂਦਾ ਹੈ ਤਾਂ ਚਲਾਣ ਕੀਤੇ ਜਾ ਰਹੇ ਹਨ ਤੇ ਹੁਣ ਤੱਕ ਨਗਰ ਨਿਗਮ ਵੱਲੋਂ 26 ਚਲਾਨ ਕੀਤੇ ਜਾ ਚੁੱਕੇ ਹਨ। ਇਹ ਜਾਣਕਾਰੀ ਦਿੰਦਿਆਂ ਸੰਯੁਕਤ ਕਮਿਸ਼ਨਰ ਨਗਰ ਨਿਗਮ ਸ੍ਰੀਮਤੀ ਅਵਨੀਤ ਕੌਰ ਨੇ ਦਿੱਤੀ।
ਉਨ੍ਹਾਂ ਦੱਸਿਆ ਕਿ ਡੇਂਗੂ ਬੁਖਾਰ ਫੈਲਾਉਣ ਵਾਲਾ ਮੱਛਰ ਸਾਫ਼ ਠਹਿਰੇ ਹੋਏ ਪਾਣੀ ਵਿੱਚ ਪੈਦਾ ਹੁੰਦਾ ਹੈ। ਇਹ ਮੱਛਰ ਦਿਨ ਸਮੇਂ ਕੱਟਦਾ ਹੈ। ਉਨ੍ਹਾਂ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ/ਦੁਕਾਨ/ਫੈਕਟਰੀ ਆਦਿ ਦੀ ਛੱਤ ਤੇ ਲੱਗੀਆਂ ਪਾਣੀ ਦੀਆਂ ਟੈਂਕੀਆਂ ਢੱਕ ਕੇ ਰੱਖਣ ਅਤੇ ਕੱਪੜੇ ਅਜਿਹੇ ਪਹਿਨਣ ਕਿ ਸਰੀਰ ਪੂਰੀ ਤਰ੍ਹਾਂ ਢੱਕਿਆ ਹੋਵੇ। ਉਨ੍ਹਾਂ ਕਿਹਾ ਕਿ ਟਾਇਰਾਂ, ਵਾਧੂ ਪਏ ਬਰਤਨਾਂ, ਗਮਲਿਆਂ, ਡਰੰਮਾਂ ਆਦਿ ਵਿੱਚ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਤੇ ਹਰ ਸ਼ੁੱਕਰਵਾਰ ਨੂੰ ਭਰਾਈ-ਡੇਅ ਵਜੋਂ ਮਨਾਇਆ ਜਾਵੇ। ਕੂਲਰ ਦਾ ਪਾਣੀ ਹਫ਼ਤੇ ਵਿੱਚ ਇਕ ਵਾਰ ਕੱਢ ਕੇ ਕੂਲਰ ਨੂੰ ਸੁਕਾਇਆ ਜਾਵੇ ਅਤੇ ਉਸ ਦੀ ਸਫ਼ਾਈ ਕੀਤੀ ਜਾਵੇ। ਇਸ ਸਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਅਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਲਗਾਤਾਰ ਚੈਕਿੰਗ ਕੀਤੀ ਜਾ ਰਹੀ ਹੈ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…