ਘਰ-ਘਰ ਸਪਲਾਈ ਹੁੰਦੇ ਦੁੱਧ ਦੇ 41 ਸੈਂਪਲਾਂ ਦੀ ਜਾਂਚ, 20 ਸੈਂਪਲਾਂ ਵਿੱਚ ਮਿਲੀ ਪਾਣੀ ਦੀ ਮਿਲਾਵਟ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੂਨ:
ਡੇਅਰੀ ਵਿਕਾਸ ਬੋਰਡ ਵੱਲੋਂ ਅੱਜ ਇੱਥੋਂ ਦੇ ਫੇਜ਼-1 ਵਿੱਚ ਦੁੱਧ ਪਰਖ ਕੈਂਪ ਲਗਾਇਆ ਗਿਆ। ਡੇਅਰੀ ਇੰਸਪੈਕਟਰ ਦਰਸ਼ਨ ਸਿੰਘ ਦੀ ਦੇਖ ਰੇਖ ਹੇਠ ਲਗਾਏ ਗਏ ਇਸ ਕੈਂਪ ਵਿੱਚ ਘਰਾਂ ਵਿੱਚ ਸਪਲਾਈ ਹੁੰਦੇ ਦੁੱਧ ਦੇ 41 ਸੈਂਪਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ 20 ਸੈਂਪਲਾਂ ਵਿੱਚ ਪਾਣੀ ਦੀ ਮਿਲਾਵਟ ਪਾਈ ਗਈ। ਉਂਜ ਦੁੱਧ ਵਿੱਚ ਪਾਣੀ ਦੀ ਮਿਲਾਵਟ ਤੋਂ ਬਿਨਾਂ ਹੋਰ ਕਿਸੇ ਵੀ ਨਮੂਨੇ ਵਿੱਚ ਹਾਨੀਕਾਰਕ ਕੈਮੀਕਲ/ਬਾਹਰੀ ਪਦਾਰਥ ਨਹੀਂਂ ਮਿਲੇ ਹਨ। ਉਨ੍ਹਾਂ ਦੱਸਿਆ ਕਿ ਦੁੱਧ ਖਪਤਕਾਰਾਂ ਨੂੰ ਦੁੱਧ ਦੇ ਸੈਂਪਲਾਂ ਦੀ ਜਾਂਚ ਕਰਨ ਉਪਰੰਤ ਮੌਕੇ ’ਤੇ ਹੀ ਜਾਂਚ ਰਿਪੋਰਟ ਦਿੱਤੀ ਗਈ।
ਸ੍ਰੀ ਦਰਸ਼ਨ ਸਿੰਘ ਨੇ ਦੱਸਿਆ ਕਿ ਹੁਣ ਡੇਅਰੀ ਵਿਭਾਗ ਦੇ ਸਮੂਹ ਦਫ਼ਤਰਾਂ ਵਿੱਚ ਦੁੱਧ ਦੀ ਪਰਖ ਮੁਫ਼ਤ ਕਰਵਾਈ ਜਾ ਸਕਦੀ ਹੈ ਅਤੇ ਕਿਸੇ ਵੀ ਥਾਂ ’ਤੇ ਜੇਕਰ ਅਜਿਹਾ ਕੈਂਪ ਲਗਾਉਣਾ ਹੋਵੇ ਤਾਂ ਵਿਭਾਗ ਦੇ ਜ਼ਿਲ੍ਹਾ ਪੱਧਰੀ ਦਫ਼ਤਰ ਜਾਂ ਹੈਲਪਲਾਈਨ ਨੰਬਰ 0172-2219276 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਜਾਗਰੂਕ ਖਪਤਕਾਰ ਹੀ ਦੁੱਧ ਵਿੱਚ ਮਿਲਾਵਟ ਦੀ ਸੰਭਾਵਨਾਵਾਂ ਨੂੰ ਖ਼ਤਮ ਕਰ ਸਕਦੇ ਹਨ। ਇਸ ਮੌਕੇ ਕੰਜ਼ਿਊਮਰ ਪ੍ਰੋਟੈਕਸ਼ਨ ਫੈਡਰੇਸ਼ਨ ਦੇ ਪ੍ਰਧਾਨ ਇੰਜ ਪੀ.ਐਸ.ਵਿਰਦੀ, ਸਮਾਜ ਸੇਵੀ ਸ੍ਰੀਮਤੀ ਨੀਲਮ ਰਾਣੀ, ਡੇਅਰੀ ਇੰਸਪੈਕਟਰ ਹਰਦੇਵ ਸਿੰਘ, ਗੁਰਦੀਪ ਸਿੰਘ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…