ਇੰਡੋਂ ਗਲੋਬਲ ਕਾਲਜ ਵਿੱਚ ਯੋਗ ਦਿਵਸ ਤੇ ਸਮਾਧੀ ਸਾਧਨਾ ਦਾ ਆਯੋਜਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜੂਨ:
ਇੰਡੋਂ ਗਲੋਬਲ ਗਰੁੱਪ ਆਫ਼ ਕਾਲਜਿਜ਼ ਦੇ ਕੈਂਪਸ ਵਿੱਚ ਵਿਸ਼ਵ ਯੋਗ ਦਿਵਸ ਮੌਕੇ ਯੋਗਾ ਅਤੇ ਮੈਡੀਟੇਸ਼ਨ ਕੈਂਪ ਦਾ ਆਯੋਜਨ ਕੀਤਾ ਗਿਆ। ਅੱਜ ਦੀ ਦੌੜ ਭੱਜ ਅਤੇ ਤਣਾਓ ਭਰੀ ਜ਼ਿੰਦਗੀ ਵਿੱਚ ਤਨ ਅਤੇ ਮਨ ਨੂੰ ਤੰਦਰੁਸਤ ਰੱਖਣ ਵਾਲੇ ਇਸ ਯੋਗਾ ਕੈਂਪ ਦੀ ਅਗਵਾਈ ਯੋਗਾ ਸਿੱਖਿਅਕ ਵੱਲੋਂ ਕੀਤੀ ਗਈ। ਇਸ ਯੋਗ ਕੈਂਪ ਵਿੱਚ ਸਟਾਫ਼ ਅਤੇ ਵਿਦਿਆਰਥੀਆਂ ਦੋਹਾਂ ਨੇ ਹਿੱਸਾ ਲੈ ਕੇ ਯੋਗ ਦੇ ਕਈ ਆਸਣ ਕੀਤੇ। ਇਸ ਦੇ ਨਾਲ ਹੀ ਯੋਗਾ ਸਿੱਖਿਅਕ ਚੇਤਨ ਨੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਜੇਕਰ ਉਹ ਨਿਰੋਗ ਅਤੇ ਤੰਦਰੁਸਤੀ ਭਰੀ ਜ਼ਿੰਦਗੀ ਜਿਊਣਾ ਚਾਹੁੰਦੇ ਹਨ ਤਾਂ ਰੋਜ਼ਾਨਾ ਅੱਧਾ ਘੰਟਾ ਯੋਗਾ ਕਰਨ ਅਤੇ ਆਪਣਾ ਕੰਮ ਆਪਣੇ ਹੱਥੀ ਕਰਨ ਦੀ ਆਦਤ ਪਾਉਣ। ਉਨ੍ਹਾਂ ਅੱਗੇ ਕਿਹਾ ਯੋਗਾ ਦੇ ਹਰ ਆਸਣ ਦੀ ਆਪਣੀ ਵੱਖਰੀ ਹੋਂਦ ਹੈ। ਕੋਈ ਆਸਣ ਪਾਚਨ ਕਿਰਿਆ ਵਧਾਉਂਦਾ ਹੈ, ਕੋਈ ਆਸਣ ਸਰੀਰ ਦੇ ਖੂਨ ਤੇ ਬਹਾਓ ਨੂੰ ਠੀਕ ਕਰਦਾ ਹੈ ਅਤੇ ਕੋਈ ਆਸਣ ਸਾਡੇ ਲੀਵਰ ਅਤੇ ਦਿਲ ਲਈ ਚੰਗਾ ਹੁੰਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਸਭ ਨੂੰ ਯੋਗਾ ਸਹੀ ਤਰੀਕੇ ਨਾਲ ਸਿਖਲਾਈ ਲੈ ਕੇ ਕਰਨ ਦੀ ਸਲਾਹ ਦਿੰਦੇ ਹੋਏ ਕਿਹਾ ਕਿ ਗਲਤ ਤਰੀਕੇ ਨਾਲ ਕੀਤਾ ਯੋਗਾ ਫ਼ਾਇਦੇ ਦੀ ਥਾਂ ਨੁਕਸਾਨ ਪਹੁੰਚਾ ਸਕਦਾ ਹੈ।
ਇਸ ਮੌਕੇ ਇੰਡੋਂ ਗਲੋਬਲ ਗਰੁੱਪ ਦੇ ਚੇਅਰਮੈਨ ਸੁਖਦੇਵ ਸਿੰਗਲਾ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਦੀ ਸ਼ੁਰੂਆਤ ਸਾਡੇ ਲਈ ਮਾਣ ਦੀ ਗੱਲ ਹੈ। ਅੱਜ ਜਿਸ ਤਰਾਂ ਵਿਸ਼ਵ ਪੱਧਰ ਤੇ ਭਾਰਤ ਦੇ ਮਾਣ ਯੋਗਾ ਨੂੰ ਜੋ ਸਤਿਕਾਰ ਮਿਲ ਰਿਹਾ ਹੈ ਉਹ ਆਪਣੇ ਆਪ ਵਿਚ ਇਸ ਵੱਖਰੀ ਮਿਸਾਲ ਹੈ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ

ਸੀਜੀਸੀ ਯੂਨੀਵਰਸਿਟੀ ਮੁਹਾਲੀ ਵੱਲੋਂ ‘ਐਮ.ਬੀ.ਏ. ਪਲੱਸ’ ਪ੍ਰੋਗਰਾਮ ਲਾਂਚ ਸੀਜੀਸੀ ਨੇ ਮੈਨੇਜਮੈਂਟ ਸਿੱਖਿਆ ਖੇ…