nabaz-e-punjab.com

ਹੌਲਦਾਰ ਜਨਕ ਰਾਜ ਨੂੰ ਤਰੱਕੀ ਦੇ ਕੇ ਏਐਸਆਈ ਬਣਾਇਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜੁਲਾਈ:
ਜ਼ਿਲ੍ਹਾ ਪੁਲੀਸ ਟਰੈਫ਼ਿਕ ਐਜੂਕੇਸ਼ਨ ਸੈਲ ਦੇ ਇੰਚਾਰਜ ਹੌਲਦਾਰ ਜਨਕ ਰਾਜ ਨੂੰ ਵਧੀਆ ਕਾਰਗੁਜਾਰੀ ਬਦਲੇ ਤਰੱਕੀ ਦੇ ਕੇ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਏਐਸਆਈ ਬਣਾ ਦਿੱਤਾ ਗਿਆ ਹੈ। ਇਸ ਮੌਕੇ ਜਨਕ ਰਾਜ ਨੇ ਦੱਸਿਆ ਕਿ ਉਹਨਾਂ ਨੇ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਈ ਹੈ ਅਤੇ ਅੱਗੇ ਵੀ ਨਿਭਾਉਂਦੇ ਰਹਿਣਗੇ। ਹੁਣ ਤੱਕ ਐਨਜੀਓ ਦੇ ਸਹਿਯੋਗ ਨਾਲ ਮੁਹਾਲੀ ਸ਼ਹਿਰ ਅਤੇ ਹੋਰ ਆਸ ਪਾਸ ਇਲਾਕੇ ਵਿੱਚ ਟਰੈਫ਼ਿਕ ਨਿਯਮਾਂ ਬਾਰੇ ਨੌਜਵਾਨਾਂ ਨੂੰ ਜਾਗਰੂਕ ਕਰਨ ਲਈ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾ ਕੈਂਪ, ਵਰਕਸ਼ਾਪਾਂ ਅਤੇ ਸੈਮੀਨਾਰ ਆਯੋਜਿਤ ਕੀਤੇ ਗਏ ਹਨ ਅਤੇ ਹੁਣ ਨਸ਼ਿਆਂ ਖ਼ਿਲਾਫ਼ ਵਿਸ਼ੇਸ਼ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…