nabaz-e-punjab.com

ਪਿੰਡ ਸਨੇਟਾ ਵਿੱਚ ਸਕਿੱਲ ਡਿਵੈਲਪਮੈਂਟ ਇੰਸਟੀਚਿਊਟ ਫ਼ਾਰ ਵਿਮੈਨ ਦਾ ਕੇਂਦਰੀ ਮੰਤਰੀ ਅੱਜ ਰੱਖਣਗੇ ਨੀਂਹ ਪੱਧਰ

ਐਨਐਸਟੀਆਈ ਖੋਲ੍ਹ ਕੇ ਮੋਦੀ ਸਰਕਾਰ ਨੇ ਦਿੱਤਾ ਪੰਜਾਬ ਦੀਆਂ ਅੌਰਤਾਂ ਨੂੰ ਆਰਥਿਕ ਤੇ ਸਮਾਜਿਕ ਵਿਕਾਸ ਲਈ ਵੱਡਾ ਤੋਹਫਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ:
ਇੱਥੋਂ ਦੇ ਨੇੜਲੇ ਪਿੰਡ ਸਨੇਟਾ ਵਿੱਚ 28 ਜੁਲਾਈ ਨੂੰ ਕੌਸ਼ਲ ਆਫ਼ ਸਕਿੱਲ ਇੰਸਟੀਚਿਊਟ ਫਾਰ ਵੂਮੈਨ ਦਾ ਨੀਂਹ ਪੱਥਰ ਰੱਖਿਆ ਜਾਵੇਗਾ। ਇਸ ਸਬੰਧੀ ਸਾਰੀਆਂ ਤਿਆਰੀਆਂ ਅਤੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਸਮਾਗਮ ਦੀ ਸਫਲਤਾ ਲਈ ਅਕਾਲੀ ਦਲ ਅਤੇ ਭਾਜਪਾ ਵਰਕਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਨੀਂਹ ਪੱਥਰ ਰੱਖਣ ਦੀ ਰਸਮ ਕੇਂਦਰੀ ਪੈਟਰੋਲੀਅਮ, ਗੈਸ ਅਤੇ ਸਕਿੱਲ ਡਿਵੈਲਪਮੈਂਟ ਮੰਤਰੀ ਧਰਮਿੰਦਰ ਪ੍ਰਧਾਨ ਕਰਨਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਮੁਹਾਲੀ ਦੀਆਂ ਬੱਚੀਆਂ ਨੂੰ ਭਵਿੱਖ ਵਿੱਚ ਉੱਚ ਸਿੱਖਿਆ ਅਤੇ ਰੁਜ਼ਗਾਰ ਮੁਹੱਈਆ ਕਰਨ ਵਾਲੀ ਸਿੱਖਿਆ ਪ੍ਰਾਪਤ ਕਰਨ ਲਈ ਇਹ ਇੰਸਟੀਚਿਊਟ ਵਰਦਾਨ ਸਿੱਧ ਹੋਵੇਗਾ। ਉਨ੍ਹਾਂ ਕਿਹਾ ਕਿ ਜਿੱਥੇ ਇਹ ਇੰਸਟੀਚਿਊਟ ਸਾਡੀਆਂ ਬੇਟੀਆਂ ਨੂੰ ਵੱਖਰੀ ਤਰ੍ਹਾਂ ਦੀ ਟਰੇਨਿੰਗ ਪ੍ਰਦਾਨ ਕਰਵਾਏਗਾ, ਉੱਥੇ ਨਾਲ ਹੀ ਉਨ੍ਹਾਂ ਨੂੰ ਆਪਣੇ ਪੈਰਾਂ ’ਤੇ ਖੜ੍ਹੇ ਹੋਣ ਲਈ ਰੁਜ਼ਗਾਰ ਦੇ ਅਵਸਰ ਵੀ ਮੁਹੱਈਆ ਕਰਵਾਏ ਜਾਣਗੇ। ਇਸ ਇੰਸਟੀਚਿਊਟ ਵਿੱਚ ਡਿਪਲੋਮਾ ਕੋਰਸ ਵੀ ਕਰਵਾਏ ਜਾਣਗੇ।
ਉਧਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਂਬਰ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ ਅਤੇ ਅਕਾਲੀ ਕੌਂਸਲਰ ਪਰਵਿੰਦਰ ਸਿੰਘ ਬੈਦਵਾਨ ਨੇ ਕਿਹਾ ਕਿ ਨੈਸ਼ਨਲ ਸਕਿਲ ਟਰੇਨਿੰਗ ਇੰਸਟੀਚਿਊਟ ਫਾਰ ਵਿਮੈਨ ਸਨੇਟਾ ਪਿੰਡ ਵਿੱਚ ਸਥਾਪਤ ਕਰਕੇ ਮੋਦੀ ਸਰਕਾਰ ਨੇ ਪੰਜਾਬ ਦੀਆਂ ਅੌਰਤਾਂ ਨੂੰ ਆਰਥਿਕ ਅਤੇ ਸਮਾਜਿਕ ਪੱਧਰ ’ਤੇ ਹੋਰ ਮਜਬੂਤ ਅਤੇ ਆਜ਼ਾਦ ਬਣਾਉਣ ਲਈ ਵੱਡਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸ੍ਰੀ ਚੰਦੂਮਾਜਰਾ ਨੇ ਇਸ ਤੋਂ ਪਹਿਲਾਂ ਵੱਡੇ ਯਤਨ ਕਰਕੇ ਮੁਹਾਲੀ ਵਿੱਚ ਅੰਤਰਰਾਸ਼ਟਰੀ ਹਵਾਈ ਅੱਡਾ ਬਣਾ ਕੇ ਪੰਜਾਬ ਦੇ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ। ਇਸ ਮਗਰੋਂ ਮੁਹਾਲੀ ਵਿੱਚ ਮਾਈ ਭਾਗੋ ਡਿਫੈਂਸ ਅਕੈਡਮੀ ਬਣਵਾ ਕੇ ਪੰਜਾਬ ਦੇ ਨੌਜਵਾਨਾਂ ਲਈ ਫੌਜ ਵਿੱਚ ਵੱਡੇ ਅਫ਼ਸਰ ਬਣਨ ਦਾ ਮੌਕਾ ਪ੍ਰਦਾਨ ਕੀਤਾ।
ਆਗੂਆਂ ਨੇ ਦੱਸਿਆ ਕਿ ਇਸ ਪ੍ਰੋਜੈਕਟ ਨਾਲ ਪੰਜਾਬ ਸਿੱਧੇ ਤੌਰ ’ਤੇ ਸਕਿਲ ਇੰਡੀਆ ਮੁਹਿੰਮ ਨਾਲ ਜੁੜ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਸੈਂਟਰ ਪੁਰੇ ਦੇਸ ਵਿੱਚ ਸਿਰਫ਼ 8 ਖੋਲੇ ਗਏ ਹਨ ਅਤੇ ਉਨ੍ਹਾਂ ’ਚੋਂ ਮੁਹਾਲੀ ਇੱਕ ਹੈ। ਜਿਸ ’ਤੇ 16 ਕਰੋੜ ਤੋਂ ਜ਼ਿਆਦਾ ਦਾ ਖ਼ਰਚ ਆਉਣਾ ਹੈ ਅਤੇ ਇੱਥੇ 480 ਤੋਂ ਜ਼ਿਆਦਾ ਅੌਰਤਾਂ ਨਾ ਕੇਵਲ ਅੰਤਰਰਾਸ਼ਟਰੀ ਪੱਧਰ ਦੀ ਸਕਿਲਡ ਸਿੱਖਿਆ ਹਾਸਲ ਕਰਕੇ ਟਰੇਂਡ ਹੋਣਗੀਆਂ, ਸਗੋਂ ਸਕਿਲਡ ਇਨਟਰਕਟਰ ਵੀ ਬਣਨਗੇ। ਉਨ੍ਹਾਂ ਦੱਸਿਆ ਕਿ ਇਸ ਨਾਲ ਪੰਜਾਬ ਦੀਆਂ ਮਹਿਲਾਵਾਂ ਦੇ ਆਰਥਿਕ ਅਤੇ ਸਮਾਜਿਕ ਜੀਵਨ ਵਿਚ ਨਵਾਂ ਬਦਲਾਅ ਆਉਣ ਵਾਲਾ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…