Share on Facebook Share on Twitter Share on Google+ Share on Pinterest Share on Linkedin ਮੁਹਾਲੀ ਪੁਲੀਸ ਵੱਲੋਂ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦੀ ਨਿਸ਼ਾਨਦੇਹੀ ’ਤੇ 4 ਲੱਖ ਰੁਪਏ ਬਰਾਮਦ ਗਾਇਕ ਪਰਮੀਸ਼ ਵਰਮਾ ਦੇ ਪਰਿਵਾਰ ਨੂੰ ਡਰਾ ਧਮਕਾ ਕੇ ਫਿਰੌਤੀ ਵਜੋਂ ਲਏ ਸਨ 20 ਲੱਖ ਰੁਪਏ ਫਿਰੌਤੀ ਦੀ ਰਕਮ ’ਚੋਂ ਦਿਲਪ੍ਰੀਤ ਦੇ ਹਿੱਸੇ ਆਏ ਸਨ 6 ਲੱਖ ਰੁਪਏ, ਗ੍ਰਿਫ਼ਤਾਰ ਤੋਂ ਪਹਿਲਾਂ ਕੀਤੇ ਦੋ ਲੱਖ ਰੁਪਏ ਖ਼ਰਚ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਜੁਲਾਈ: ਮੁਹਾਲੀ ਪੁਲੀਸ ਵੱਲੋਂ ਉੱਘੇ ਗਾਇਕ ਤੇ ਅਦਾਕਾਰ ਪਰਮੀਸ਼ ਵਰਮਾ ’ਤੇ ਜਾਨਲੇਵਾ ਹਮਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਗੈਂਗਸਟਰ ਦਿਲਪ੍ਰੀਤ ਸਿੰਘ ਉਰਫ਼ ਬਾਬਾ ਦੀ ਨਿਸ਼ਾਨਦੇਹੀ ’ਤੇ ਜਾਂਚ ਟੀਮ ਨੇ 4 ਲੱਖ ਰੁਪਏ ਦੀ ਨਗਦੀ ਬਰਾਮਦ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਅੱਜ ਦੇਰ ਸ਼ਾਮ ਇਹ ਜਾਣਕਾਰੀ ਦਿੰਦਿਆਂ ਮੁਹਾਲੀ ਦੇ ਐਸਐਸਪੀ ਕੁਲਦੀਪ ਸਿੰਘ ਚਾਹਲ ਨੇ ਦੱਸਿਆ ਕਿ ਗੈਂਗਸਟਰ ਦਿਲਪ੍ਰੀਤ ਨੂੰ ਕਈ ਦਿਨ ਪਹਿਲਾਂ ਪ੍ਰੋਡਕਸ਼ਨ ਵਾਰੰਟ ’ਤੇ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਮੇਂ ਮੁਲਜ਼ਮ ਮੁਹਾਲੀ ਪੁਲੀਸ ਕੋਲ ਪੁਲੀਸ ਰਿਮਾਂਡ ’ਤੇ ਹੈ। ਉਨ੍ਹਾਂ ਦੱਸਿਆ ਕਿ ਪੁਲੀਸ ਰਿਮਾਂਡ ਦੌਰਾਨ ਡੀਐਸਪੀ (ਡੀ) ਕੰਵਲਪ੍ਰੀਤ ਸਿੰਘ ਚਾਹਲ ਅਤੇ ਡੀਐਸਪੀ (ਸਿਟੀ-1) ਅਮਰੋਜ ਸਿੰਘ ਦੀ ਨਿਗਰਾਨੀ ਹੇਠ ਜ਼ਿਲ੍ਹਾ ਸੀ.ਆਈ.ਏ.ਸਟਾਫ਼ ਮੁਹਾਲੀ ਦੇ ਇੰਚਾਰਜ ਰਾਜਨ ਪਰਵਿੰਦਰ ਸਿੰਘ ਅਤੇ ਫੇਜ਼-1 ਥਾਣਾ ਦੇ ਐਸਐਚਓ ਜਤਿੰਦਰਪਾਲ ਸਿੰਘ ਦੀ ਟੀਮ ਵੱਲੋਂ ਪੁੱਛਗਿੱਛ ਮਗਰੋਂ ਗੈਂਗਸਟਰ ਦਿਲਪ੍ਰੀਤ ਦੀ ਨਿਸ਼ਾਨਦੇਹੀ ’ਤੇ ਫਿਰੌਤੀ ਦੀ ਰਾਸ਼ੀ ’ਚੋਂ 4 ਲੱਖ ਰੁਪਏ ਦੀ ਨਗਦੀ ਬਰਾਮਦ ਕੀਤੀ ਗਈ ਹੈ। ਸ੍ਰੀ ਚਾਹਲ ਨੇ ਦੱਸਿਆ ਕਿ ਗੈਂਗਸਟਰ ਤੇ ਸਾਥੀਆਂ ਵੱਲੋਂ ਅਪਰੈਲ ਮਹੀਨੇ ਵਿੱਚ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ’ਤੇ ਫਾਈਰਿੰਗ ਕਰਕੇ ਅਤੇ ਉਸ ਨੂੰ ਡਰਾ ਧਮਕਾ ਕੇ ਉਸ ਦੇ ਪਰਿਵਾਰ ਕੋਲੋਂ 20 ਲੱਖ ਰੁਪਏ ਫਿਰੌਤੀ ਲਈ ਸੀ। ਹਾਲਾਂਕਿ ਗਾਇਕ ਵੱਲੋਂ ਇਹ ਗੱਲ ਪੁਲੀਸ ਤੋਂ ਛੁਪਾ ਕੇ ਰੱਖੀ ਗਈ ਸੀ ਪ੍ਰੰਤੂ ਮੁੱਢਲੀ ਪੜਤਾਲ ਦੌਰਾਨ ਸਾਰੀ ਸਚਾਈ ਸਾਹਮਣੇ ਆ ਗਈ। ਪੁਲੀਸ ਰਿਮਾਂਡ ਅਧੀਨ ਦਿਲਪ੍ਰੀਤ ਦੀ ਨਿਸ਼ਾਨਦੇਹੀ ’ਤੇ ਫਿਰੌਤੀ ਇਸ ਰਾਸ਼ੀ ’ਚੋਂ 4 ਲੱਖ ਰੁਪਏ ਬਰਾਮਦ ਕਰ ਲਏ ਹਨ। ਪੁਲੀਸ ਅਨੁਸਾਰ ਮੁਲਜ਼ਮ ਦਿਲਪ੍ਰੀਤ ਨੇ ਪੁੱਛਗਿੱਛ ਦੌਰਾਨ ਮੰਨਿਆਂ ਕਿ ਉਕਤ ਫਿਰੌਤੀ ਦੀ ਰਕਮ ’ਚੋਂ ਉਸ ਦੇ ਹਿੱਸੇ 6 ਲੱਖ ਰੁਪਏ ਆਏ ਸਨ। ਜਿਨ੍ਹਾਂ ’ਚੋਂ ਗ੍ਰਿਫ਼ਤਾਰੀ ਤੋਂ ਪਹਿਲਾਂ ਉਸ ਨੇ 2 ਲੱਖ ਰੁਪਏ ਖਰਚ ਕਰ ਦਿੱਤੇ ਸਨ। ਉਨ੍ਹਾਂ ਕਿਹਾ ਕਿ ਪੁਲੀਸ ਵੱਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ। ਇਸ ਮਾਮਲੇ ਵਿੱਚ ਪੁਲੀਸ ਦਿਲਪ੍ਰੀਤ ਦੇ 4-5 ਹੋਰ ਫਰਾਰ ਸਾਥੀਆਂ ਦੀ ਭਾਲ ਕਰ ਰਹੀ ਹੈ ਅਤੇ ਜਲਦੀ ਹੀ ਬਾਕੀ ਮੁਲਜ਼ਮਾਂ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਧਰ, ਪੁਲੀਸ ਪਹਿਲਾਂ ਹੀ ਗੈਂਗਸਟਰ ਦਿਲਪ੍ਰੀਤ ਤੇ ਸਾਥੀਆਂ ਵੱਲੋਂ ਖੰਨਾ ਵਿੱਚ ਕਤਲ ਦੀ ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆਂ ਪਿਸਤੌਲ ਅਤੇ ਫੇਸਬੁੱਕ ’ਤੇ ਦਿਖਾਏ ਜਾ ਰਹੇ ਹਥਿਆਰ (ਰਿਵਾਲਵਰ) ਨੂੰ ਵੀ ਬਰਾਮਦ ਕਰ ਚੁੱਕੀ ਹੈ। ਪੁਲੀਸ ਅਨੁਸਾਰ ਦਿਲਪ੍ਰੀਤ ਦੇ ਉਸ ਦੇ ਸਾਥੀ ਮਹਾਂਰਾਸ਼ਟਰ, ਤਰਨਤਾਰਨ, ਯਮਨਾਨਗਰ ਅਤੇ ਹਿਮਾਚਲ ਪ੍ਰਦੇਸ਼ ਦੇ ਬੱਦੀ ਇਲਾਕੇ ਵਿੱਚ ਸਰਗਰਮ ਰਹੇ ਹਨ ਅਤੇ ਉਹ ਕੋਈ ਯੋਜਨਾ ਘੜਨ ਲਈ ਜਾਂ ਆਪਸੀ ਤਾਲਮੇਲ ਹਮੇਸ਼ਾ ਬਾਰਡਰ ਏਰੀਆ ਵਿੱਚ ਮਿਲਦੇ ਸੀ ਅਤੇ ਅਕਸਰ ਵਸਟਐਪ ’ਤੇ ਗੱਲ ਕਰਦੇ ਸੀ। ਇਸ ਤੋਂ ਇਲਾਵਾ ਮੁਲਜ਼ਮ ਟੂ ਲਾਈਨ ਸਾਫ਼ਟਵੇਅਰ ਦੀ ਵਰਤੋਂ ਕਰਦੇ ਸੀ। ਦਿਲਪ੍ਰੀਤ ਤੇ ਸਾਥੀ ਸਿਰਫ਼ ਵਾਰਦਾਤ ਨੂੰ ਅੰਜਾਮ ਦੇਣ ਲਈ ਇਕੱਠੇ ਹੁੰਦੇ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ