Share on Facebook Share on Twitter Share on Google+ Share on Pinterest Share on Linkedin ਠੇਕਾ ਮੁਲਾਜ਼ਮ 4 ਅਗਸਤ ਨੂੰ ਦੇਣਗੇ ਕਾਂਗਰਸ ਦੇ ਚੋਣ ਮਨੋਰਥ ਪੱਤਰ ਨੂੰ ਸ਼ਰਧਾਂਜਲੀ ਪੰਜਾਬ ਦੀ ਕਾਂਗਰਸ ਸਰਕਾਰ ਤੇ ਮੁਲਾਜ਼ਮਾਂ ਅਤੇ ਨੌਜਵਾਨਾਂ ਨਾਲ ਕੀਤੇ ਵਾਅਦਾ ਪੂਰਾ ਨਾ ਕਰਨ ਦਾ ਦੋਸ਼ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ: ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੌਰਾਨ ਕਾਂਗਰਸ ਪਾਰਟੀ ਵੱਲੋਂ ਮੁਲਾਜ਼ਮਾਂ ਤੇ ਨੌਜਵਾਨ ਨਾਲ ਕਈ ਵਾਅਦੇ ਕੀਤੇ ਸਨ ਤੇ ਇਹ ਵਾਅਦੇ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਲਿਖੇ ਸਨ ਪਰ 16 ਮਹੀਨਿਆਂ ਦੌਰਾਨ ਇੱਕ ਵੀ ਵਾਅਦਾ ਪੂਰਾ ਨਹੀਂ ਕੀਤਾ ਗਿਆ। ਬਣਾਇਆ ਚੋਣ ਮਨੋਰਥ ਪੱਤਰ 16 ਮਹੀਨਿਆਂ ਦੌਰਾਨ ਮਹਿਜ਼ ਕਾਗਜ਼ ਦਾ ਟੁਕੜਾ ਹੀ ਬਣ ਕੇ ਰਹਿ ਗਿਆ ਹੈ ਜਿਸ ਕਰਕੇ ਮੁਲਾਜ਼ਮਾਂ ਵੱਲੋਂ ਕਾਂਗਰਸ ਪਾਰਟੀ ਦੇ ਇਸ ਚੋਣ ਮਨੋਰਥ ਪੱਤਰ ਨੂੰ ਮਰਿਆ ਐਲਾਨ ਦਿੱਤਾ ਹੈ। ਮੁਲਾਜ਼ਮਾਂ ਵੱਲੋਂ 4 ਅਗਸਤ ਨੂੰ ਮੋਹਾਲੀ ਵਿਖੇ ਇਕੱਠੇ ਹੋ ਕੇ ਕਾਂਗਰਸ ਪਾਰਟੀ ਦੇ ਚੋਣ ਮਨੋਰਥ ਪੱਤਰ ਦੀ ਸ਼ੋਕ ਸਭਾ ਕੀਤੀ ਜਾਵੇਗੀ ਜਿਸ ਵਿੱਚ ਕਾਂਗਰਸ ਪਾਰਟੀ ਦੇ ਸਾਲ 2017 ਦੇ ਚੋਣ ਮਨੋਰਥ ਪੱਤਰ ਨੂੰ ਸ਼ਰਧਾਜਲੀ ਦਿੱਤੀ ਜਾਵੇਗੀ ਜਿਸ ਦੋਰਾਨ ਹਰ ਇਕ ਮੁਲਾਜ਼ਮ ਚਿੱਟੇ ਕੱਪੜੇ ਪਾ ਕੇ ਆਵੇਗਾ। ਅੱਜ ਇੱਥੇ ਜਾਰੀ ਪ੍ਰੈਸ ਬਿਆਨ ਵਿੱਚ ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਦੇ ਆਗੂ ਸੱਜਣ ਸਿੰਘ ਇਮਰਾਨ ਭੱਟੀ ਅਸ਼ੀਸ਼ ਜੁਲਾਹਾ, ਅੰਮ੍ਰਿਤਪਾਲ ਸਿੰਘ ਰਜਿੰਦਰ ਸਿੰਘ ਸੰਧਾ ਰਣਜੀਤ ਸਿੰਘ ਰਾਣਵਾਂ, ਰਵਿੰਦਰ ਰਵੀ, ਪ੍ਰਵੀਨ ਸ਼ਰਮਾਂ, ਰਾਕੇਸ਼ ਕੁਮਾਰ, ਸਤਪਾਲ ਸਿੰਘ ਨੇ ਕਿਹਾ ਕਿ ਕਾਂਗਰਸ ਵੱਲੋਂ ਚੋਣਾਂ ਦੋਰਾਨ ਹਰ ਇਕ ਵਰਗ ਲਈ ਚੋਣ ਮਨੋਰਥ ਪੱਤਰ ਜ਼ਾਰੀ ਕਰਕੇ ਆਮ ਜਨਤਾ ਅਤੇ ਨੋਜਵਾਨਾਂ ਨੂੰ ਵੋਟ ਪਾਉਣ ਲਈ ਭਰਮਾਇਆ ਸੀ ਅਤੇ ਚੋਣ ਮਨੋਰਥ ਪੱਤਰ ਬਣਾਉਣ ਵਿਚ ਕਾਂਗਰਸ ਦੇ ਸਭ ਤੋਂ ਸੀਨੀਅਰ ਤੇ ਸਾਬਕਾਂ ਪ੍ਰਧਾਨ ਮੰਤਰੀ ਡਾ ਮਨਮੋਹਨ ਸਿੰਘ ਅਤੇ ਮੌਜੂਦਾਂ ਸੂਬੇ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਾਮਿਲ ਸਨ। ਪਰ ਹੁਣ 16 ਮਹੀਨੇ ਬੀਤ ਜਾਣ ਤੇ ਕਾਂਗਰਸ ਪਾਰਟੀ ਵੱਲੋਂ ਚੋਣ ਮਨੋਰਥ ਪੱਤਰ ਵਿਚ ਦਰਜ ਨੌਜਵਾਨਾਂ ਤੇ ਮੁਲਾਜ਼ਮਾਂ ਨਾਲ ਕੀਤੇ ਵਾਅਦਿਆਂ ’ਚੋਂ ਇਕ ਵੀ ਪੂਰਾ ਨਹੀ ਕੀਤਾ ਜਾ ਰਿਹਾ। ਮੁਲਾਜ਼ਮ ਆਗੂਆਂ ਨੇ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਚੋਣਾਂ ਦੌਰਾਨ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਸੁਵਿਧਾ ਮੁਲਾਜ਼ਮਾਂ ਨੂੰ ਬਹਾਲ ਕਰਨ, ਘਰ ਘਰ ਨੋਕਰੀ ਦੇਣਾ, ਬੇਰੁਜ਼ਗਾਰਾਂ ਨੂੰ 2500 ਰੁਪਏ ਬੇਰੁਜ਼ਗਾਰੀ ਭੱਤਾ ਦੇਣਾ, 6ਵਾਂ ਪੇ ਕਮਿਸ਼ਨ ਲਾਗੂ ਕਰਨਾ, ਮਹਿੰਗਾਈ ਭੱਤੇ ਦੀਆ ਬਕਾਇਆ ਕਿਸ਼ਤਾਂ ਜ਼ਾਰੀ ਕਰਨਾ, ਨਵੇਂ ਭਰਤੀ ਮੁਲਾਜ਼ਮਾਂ ਨੂੰ ਪੂਰੀ ਤਨਖਾਹ ਦੇਣ, ਆਪਣੀ ਗੱਡੀ ਆਪਣਾ ਰੁਜ਼ਗਾਰ ਤਹਿਤ ਹਰ ਸਾਲ 10 ਲੱਖ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦੇਣ, ਸਰਕਾਰ ਬਨਣ ਤੇ ਪਹਿਲੇ 100 ਦਿਨਾਂ ਵਿਚ ਸਮਾਰਟ ਫੋਨ ਦੇਣਾ, ਸਬ ਡਵਿਜ਼ਨ ਲੈਵਲ ਤੇ ਨਵੇਂ ਕਾਲਜ਼ ਖੋਲ ਕੇ ਕੰਮ ਸ਼ੁਰੂ ਕਰਨਾ ਆਦਿ ਚੋਣ ਮਨੋਰਥ ਪੱਤਰ ਵਿਚ ਐਲਾਨ ਕੀਤੇ ਸੀ ਅਤੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੁਲਾਜ਼ਮਾਂ ਨਾਲ ਮੀਟਿੰਗ ਕਰਕੇ ਇਹ ਮੰਗਾਂ ਸਰਕਾਰ ਬਨਣ ਤੇ ਤੁਰੰਤ ਲਾਗੂ ਕਰਨ ਦੇ ਵਾਅਦੇ ਕੀਤੇ ਸੀ ਪਰ ਹੁਣ 16 ਮਹੀਨਿਆ ਦੋਰਾਨ ਮੁੱਖ ਮੰਤਰੀ ਵੱਲੋਂ ਇਕ ਵਾਰ ਵੀ ਮੁਲਾਜ਼ਮਾਂ ਨਾਲ ਗੱਲਬਾਤ ਕਰਨੀ ਠੀਕ ਨਹੀਂ ਸਮਝੀ। ਆਗੂਆਂ ਨੇ ਕਿਹਾ ਕਿ ਜਿਸ ਵਾਅਦੇ ਤੇ ਸਰਕਾਰ ਦਾ ਕੋਈ ਵਾਧੂ ਪੈਸਾ ਖਰਚ ਨਹੀ ਹੋਣਾ ਉਸ ਨੂੰ ਵੀ ਜਾਣਬੁੱਝ ਕੇ ਖਜ਼ਾਨੇ ਦੀ ਮਾੜੀ ਹਾਲਤ ਦਾ ਰੋਣਾ ਰੋ ਕੇ ਲਟਕਾਇਆ ਜਾ ਰਿਹਾ ਹੈ। ਸਰਕਾਰ ਮੁਲਾਜ਼ਮਾਂ ਨਾਲ ਗੱਲਬਾਤ ਕਰਨ ਤੋਂ ਵੀ ਭੱਜ ਰਹੀ ਹੈ। 22 ਜੂਨ ਨੂੰ ਪੰਜਾਬ ਭਵਨ ਵਿਖੇ ਤਿੰਨ ਮੰਤਰੀਆ ਦੀ ਕਮੇਟੀ ਨਾਲ ਹੋਈ ਮੀਟਿੰਗ ਵਿੱਚ ਕੀਤੇ ਵਾਅਦਿਆਂ ਤੋਂ ਵੀ ਸਰਕਾਰ ਭੱਜ ਰਹੀ ਹੈ। ਮੁਲਾਜ਼ਮਾਂ ਵੱਲੋਂ ਬੀਤੇ ਦਿਨੀ ਤਿੰਨ ਕੈਬਿਨਟ ਮੰਤਰੀਆ ਬ੍ਰਹਮ ਮਹਿੰਦਰਾਂ, ਭਾਰਤ ਭੂਸ਼ਣ ਆਸ਼ੂ ਅਤੇ ਮਨਪ੍ਰੀਤ ਸਿੰਘ ਬਾਦਲ ਦੇ ਘਰ ਮਸ਼ਾਲ ਮਾਰਚ ਕੀਤੇ ਗਏ। ਇਸ ਦੌਰਾਨ ਵੀ ਮੰਤਰੀਆ ਦੇ ਸਟਾਫ਼ ਅਤੇ ਪ੍ਰਸ਼ਾਸ਼ਨਿਕ ਅਧਿਕਾਰੀਆ ਵੱਲੋਂ ਜਲਦ ਮੰਤਰੀਆਂ ਨਾਲ ਮੀਟਿੰਗ ਕਰਵਾਉਣ ਦੇ ਭਰੋਸੇ ਦਿੱਤੇ ਗਏ ਪਰ ਭਰੋਸੇ ਲਾਰੇ ਹੀ ਸਾਬਿਤ ਹੋਏ ਜਿਸ ਤੋਂ ਹੁਣ ਲੱਗਣ ਲੱਗ ਗਿਆ ਹੈ ਕਿ ਕਾਂਗਰਸ ਪਾਰਟੀ ਵੱਲੋਂ ਬਣਾਇਆ ਚੋਣ ਮਨੋਰਥ ਪੱਤਰ ਅਤੇ ਮੀਟਿੰਗਾਂ ਕਰਕੇ ਦਿੱਤੇ ਭਰੋਸੇ ਮਹਿਜ਼ ਇੱਕ ਡਰਾਮਾ ਹੀ ਸੀ ਤੇ ਚੋਣ ਮਨੋਰਥ ਪੱਤਰ ਮਰ ਚੁੱਕਾ ਹੈ ਇਸ ਲਈ ਮੁਲਾਜ਼ਮ ਇਸ ਦੀ ਸ਼ੋਕ ਸਭਾ ਮਨਾਉਣਗੇ ਤੇ ਚੋਣ ਮਨੋਰਥ ਪੱਤਰ ਨੂੰ ਸ਼ਰਧਾਂਜ਼ਲੀ ਦੇਣਗੇ ਕਿਉਂਕਿ ਨੌਜਵਾਨਾਂ ਦੀਆ ਕੈਪਟਨ ਸਰਕਾਰ ਤੋਂ ਜੋ ਉਮੀਦਾਂ ਆਸਾਂ ਸੀ ਉਹ ਚਕਨਾਚੂਰ ਹੋ ਚੁੱਕੀਆ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ