nabaz-e-punjab.com

ਇਤਿਹਾਸਕ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਵਿੱਚ ਯਾਤਰੀ ਨਿਵਾਸ ਦੇ ਲੈਂਟਰ ਦੀ ਕਾਰਸੇਵਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 29 ਜੁਲਾਈ:
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਕਲਾਂ ਵਿੱਚ ਸੰਗਤ ਦੀ ਸਹੂਲਤ ਲਈ ਕਾਰਸੇਵਾ ਵਾਲੇ ਬਾਬਿਆਂ ਵੱਲੋਂ ਉਸਾਰੇ ਜਾ ਰਹੇ ਯਾਤਰੀ ਨਿਵਾਸ ਦਾ ਅੱਜ ਲੈਂਟਰ ਪਾਇਆ ਗਿਆ। ਇਸ ਮੌਕੇ ਕਾਰਸੇਵਾ ਵਾਲੇ ਬਾਬਾ ਸੁਰਮੁੱਖ ਸਿੰਘ, ਬਾਬਾ ਗੁਲਜ਼ਾਰ ਸਿੰਘ ਫਤਹਿਗੜ੍ਹ ਸਾਹਿਬ ਵਾਲੇ ਅਤੇ ਨਵੇਂ ਥਾਪੇ ਜਥੇਦਾਰ ਬਾਬਾ ਜੱਸਾ ਸਿੰਘ ਦੀ ਦੇਖਰੇਖ ਵਿੱਚ ਇਲਾਕੇ ਦੀਆਂ ਸੰਗਤਾਂ ਨੇ ਗੁਰੂਘਰ ਦੀ ਕਾਰਸੇਵਾ ਵਿੱਚ ਯੋਗਦਾਨ ਪਾਇਆ। ਅੱਤ ਦੀ ਗਰਮੀ ਦੇ ਬਾਵਜੂਦ ਸੰਗਤ ਨੇ ਵੱਡੀ ਗਿਣਤੀ ਵਿੱਚ ਕਾਰਸੇਵਾ ਵਿੱਚ ਹਿੱਸਾ ਲਿਆ।
ਇਸ ਮੌਕੇ ਚੱਪੜਚਿੜੀ ਦੇ ਸਰਪੰਚ ਸੋਹਨ ਸਿੰਘ, ਇਤਿਹਾਸਕ ਗੁਰਦੁਆਰਾ ਸਾਹਿਬ ਫਤਹਿ-ਏ-ਜੰਗ ਚੱਪੜਚਿੜੀ ਕਲਾਂ ਦੇ ਪ੍ਰਧਾਨ ਜਗਤਾਰ ਸਿੰਘ, ਜਨਰਲ ਸਕੱਤਰ ਗੁਰਮੇਲ ਸਿੰਘ, ਸੀਨੀਅਰ ਮੀਤ ਪ੍ਰਧਾਨ ਮੋਹਨ ਸਿੰਘ, ਅਮਰਜੀਤ ਸਿੰਘ ਲਾਂਡਰਾਂ, ਹਰਭਜਨ ਸਿੰਘ ਸਮੇਤ ਐਸਜੀਪੀਸੀ ਦੇ ਮੁਲਾਜ਼ਮ ਵੀ ਹਾਜ਼ਰ ਸਨ। ਇਸ ਮੌਕੇ ਠੰਢੇ ਮਿੱਠੇ ਜਲ ਦੀ ਛਬੀਅ ਅਤੇ ਗੁਰੂ ਕਾ ਲੰਗਰ ਅਤੁੱਟ ਵਰਤਿਆ। ਅਖੀਰ ਵਿੱਚ ਨਵੇਂ ਜਥੇਦਾਰ ਬਾਬਾ ਜੱਸਾ ਸਿੰਘ ਨੇ ਸੰਗਤ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਕਿ ਯਾਤਰੀ ਨਿਵਾਸ ਦੀ ਉਸਾਰੀ ਦਾ ਕੰਮ ਜਲਦੀ ਨੇਪਰੇ ਚਾੜ੍ਹਿਆ ਜਾਵੇਗਾ। ਇਸ ਤੋਂ ਇਲਾਵਾ ਗੁਰੂਘਰ ਦੀ ਉਸਾਰੀ ਦਾ ਬਾਕੀ ਰਹਿੰਦਾ ਕੰਮ ਵੀ ਕਾਰਸੇਵਾ ਰਾਹੀਂ ਜਲਦੀ ਮੁਕੰਮਲ ਕੀਤਾ ਜਾਵੇਗਾ ਅਤੇ ਲੰਗਰ ਹਾਲ ਦੀ ਉਸਾਰੀ ਦਾ ਕੰਮ ਵੀ ਜਲਦੀ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਸੰਗਤ ਅਤੇ ਦਾਨੀ ਸੱਜਣਾ ਨੂੰ ਅਪੀਲ ਕੀਤੀ ਕਿ ਕਾਰਸੇਵਾ ਲਈ ਇੰਟਾਂ, ਰੇਤਾ, ਬਜਰੀ ਅਤੇ ਸੀਮਿੰਟ ਦੀ ਸੇਵਾ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…