nabaz-e-punjab.com

ਪਸ਼ੂ ਪਾਲਣ ਮੰਤਰੀ ਸਿੱਧੂ ਵੱਲੋਂ ਪੰਜਾਬ ਵਿੱਚ ਅਣ-ਅਧਿਕਾਰਤ ਸੀਮਨ ਦੀ ਵਿਕਰੀ ’ਤੇ ਪਾਬੰਦੀ ਦੇ ਹੁਕਮ ਜਾਰੀ

ਪੰਜਾਬ ਵਿੱਚ ਨਸਲ ਸੁਧਾਰ ਲਈ ਸਰਕਾਰ ਦੇ ਪਸ਼ੂ ਪਾਲਣ ਵਿਭਾਗ ਵੱਲੋ ਪ੍ਰਵਾਨਿਤ ਸੀਮਨ ਦੀ ਵਰਤੋਂ ਕੀਤੀ ਜਾਵੇ
ਪਸੂ ਪਾਲਕਾਂ ਨੂੰ ਵੀ ਅਣ-ਅਧਿਕਾਰਤ ਸੀਮਨ ਦੀ ਵਰਤੋ ਤੋਂ ਗੁਰੇਜ਼ ਕਰਨ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ:
ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਅਤੇ ਕਿਰਤ ਵਿਭਾਗ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਰਾਜ ਵਿੱਚ ਵੱਖ-ਵੱਖ ਥਾਵਾਂ ਤੇ ਅਣ-ਅਧਿਕਾਰਤ ਸੀਮਨ ਵੇਚਣ/ਖ੍ਰੀਦਣ ਨਾਲ ਰਾਜ ਦੇ ਪਸੂਧਨ ਦੀ ਸੁਧਰੀ ਹੋਈ ਨਸਲ ਖਰਾਬ ਹੋਣ ਦਾ ਖਦਸ਼ਾ ਹੈ, ਕਿਉਂਕਿ ਅਜਿਹੇ ਸੀਮਨ ਦੀ ਪੈਡੀਗਿਰੀ ਅਤੇ ਬਿਮਾਰੀ ਰਹਿਤ ਹੋਣ ਬਾਰੇ ਕੁਝ ਨਹੀ ਪਤਾ ਹੁੰਦਾ। ਇਸਤੋਂ ਇਲਾਵਾ ਪਸੂਧਨ ਦੇ ਉਤਪਾਦਨ ਤੇ ਵੀ ਮੜਾ ਅਸਰ ਪੈ ਸਕਦਾ ਹੈ। ਉਨ੍ਹਾਂ ਪੰਜਾਬ ਦੇ ਪਸ਼ੂ ਪਾਲਕਾਂ ਨੂੰ ਵੀ ਅਣ-ਅਧਿਕਾਰਤ ਸੀਮਨ ਦੀ ਵਰਤੋ ਤੋਂ ਗੁਰੇਜ਼ ਕਰਨ ਦੀ ਅਪੀਲ ਵੀ ਕੀਤੀ।
ਸ੍ਰੀ ਸਿੱਧੂ ਵੱਲੋਂ ਦੱਸਿਆ ਗਿਆ ਕਿ ਹੁਣ ਪੰਜਾਬ ਰਾਜ ਵਿੱਚ ਪੰਜਾਬ ਬੋਵਾਇਨ ਬਰੀਡਿੰਗ ਐਕਟ-2016 ਲਾਗੂ ਹੈ, ਜਿਸ ਐਕਟ ਦੇ ਤਹਿਤ ਕਿਸੇ ਵੀ ਵਿਅਕਤੀ ਵੱਲੋਂ ਅਣ-ਅਧਿਕਾਰਤ ਤੌਰ ਤੇ ਸੀਮਨ ਵੇਚਣ/ਰੱਖਣ ’ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਹ ਸਜਾ ਯੋਗ ਅਪਰਾਧ ਹੈ। ਜਿਸ ਤਹਿਤ 100000/- ਰੁਪਏ ਤੱਕ ਦਾ ਜੁਰਮਾਨਾ ਜਾਂ 1 ਸਾਲ ਸਖ਼ਤ ਸਜਾ ਜਾਂ ਦੋਨੋਂ ਹੀ ਹੋ ਸਕਦੇ ਹਨ। ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਰਾਜ ਦੇ ਸਮੂਹ ਡਿਪਟੀ ਕਮਿਸ਼ਨਰ, ਜ਼ਿਲ੍ਹਾ ਪੱਧਰ ਪੰਜਾਬ ਵੱਲੋਂ ਬਤੌਰ ਜ਼ਿਲ੍ਹਾ ਮੈਜਿਸਟ੍ਰੇਟ ਆਪਣੇ-ਆਪਣੇ ਜ਼ਿਲ੍ਹਿਆ ਵਿੱਚ ਸੀਆਰਪੀਸੀ 1973 ਦੀ ਧਾਰਾ 144 ਅਧੀਨ ਵੀ ਲੋੜੀਂਦੇ ਹੁਕਮ ਜਾਰੀ ਕੀਤੇ ਗਏ ਹਨ।
ਡਾ. ਅਮਰਜੀਤ ਸਿੰਘ ਨਿਰਦੇਸ਼ਕ, ਪਸ਼ੂ ਪਾਲਣ ਪੰਜਾਬ ਵੱਲੋਂ ਦੱਸਿਆ ਗਿਆ ਕਿ ਰਾਜ ਦਾ ਸੀਮਨ ਬੈਂਕ ਨਾਭਾ ਭਾਰਤ ਸਰਕਾਰ ਵੱਲੋਂ ਏ ਗ੍ਰੇਡ ਪ੍ਰਾਪਤ ਹੈ ਅਤੇ ਉੱਥੇ ਪਸ਼ੂ ਪਾਲਕਾਂ ਲਈ ਉੱਚਤਮ ਕੁਵਾਲਟੀ ਦਾ ਸੀਮਨ ਤਿਆਰ ਕਰਕੇ ਪਸ਼ੂ ਪਾਲਕਾਂ ਨੂੰ ਉਪਲਬੱਧ ਕਰਵਾਇਆ ਜਾਂਦਾ ਹੈ। ਉਨ੍ਹਾਂ ਵੱਲੋਂ ਇਹ ਵੀ ਦੱਸਿਆ ਗਿਆ ਕਿ ਅਣ-ਅਧਿਕਾਰਤ ਸੀਮਨ ਬਾਰੇ ਪਸੂ ਪਾਲਕਾਂ ਨੂੰ ਵਿਭਾਗੀ ਸੰਸਥਾਵਾਂ, ਕੈਂਪਾਂ ਅਤੇ ਅਖਬਾਰਾਂ ਵਿੱਚ ਇਸਤਿਹਾਰ ਜਾਰੀ ਕਰਕੇ ਜਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਸ. ਇੰਦਰਜੀਤ ਸਿੰਘ ਵੀ ਮੌਜੂਦ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…