Share on Facebook Share on Twitter Share on Google+ Share on Pinterest Share on Linkedin ਪੜ੍ਹੋ ਪੰਜਾਬ ਪੜ੍ਹਾਓ ਪੰਜਾਬ: ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਬੱਚਿਆਂ ਦੀ ਸਿੱਖਣ ਸਿਖਾਉਣ ਕਿਰਿਆਵਾਂ ’ਤੇ ਜ਼ੋਰ ਸਿੱਖਿਆ ਸੁਧਾਰਾਂ ਲਈ ਡੀਪੀਆਈ ਨੇ ਐਜੂਸੈੱਟ ਰਾਹੀਂ ਕੀਤਾ ਸੰਬੋਧਨ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 31 ਜੁਲਾਈ: ਸਿੱਖਿਆ ਵਿਭਾਗ ਪੰਜਾਬ ਦੇ ਐਜੂਸੈੱਟ ਰਾਹੀਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰ ਰਹੇ ਸੈਂੱਟਰ ਹੈਂੱਡ ਟੀਚਰਾਂ, ਜ਼ਿਲ੍ਹਾ ਕਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ, ਬਲਾਕ ਪ੍ਰਾਇਮਰੀ ਸਿੱਅਿਖਾ ਅਫ਼ਸਰਾਂ ਅਤੇ ਦਫ਼ਤਰ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੇ ਨੁਮਾਇੰਦਿਆਂ ਨੂੰ ਡਾਇਰੈਕਟਰ ਸਿੱਖਿਆ ਵਿਭਾਗ ਐਲੀਮੈਂਟਰੀ ਸਿੱਖਿਆ ਪੰਜਾਬ ਇੰਦਰਜੀਤ ਸਿੰਘ ਨੇ ਸੰਬੋਧਨ ਕੀਤਾ। ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਓਪੀ ਸੋਨੀ ਦੀ ਰਹਿਨੁਮਾਈ ਅਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਜੀ ਦੀ ਦੇਖ-ਰੇਖ ਹੇਠ ਚਲਾਏ ਜਾ ਰਹੇ ਸਰਕਾਰੀ ਸਕੂਲਾਂ ਦੀ ਸਿੱਖਿਆ ਸੁਧਾਰਾਂ ਹਿੱਤ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ‘ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ। ਐਜੂਸੈੱਟ ਰਾਹੀਂ ਡੀਪੀਆਈ (ਐਲੀਮੈਂੱਟਰੀ ਸਿੱਖਿਆ) ਪੰਜਾਬ ਨੇ ਪ੍ਰੀ-ਪ੍ਰਾਇਮਰੀ ਜਮਾਤਾਂ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਚਲਾਉਣ ਲਈ ਕਿਹਾ। ਉਹਨਾਂ ਬੱਚਿਆਂ ਦੇ ਸਰੀਰਕ, ਬੌਧਿਕ, ਭਾਵਨਾਤਮਿਕ ਅਤੇ ਸਮਾਜਿਕ ਵਿਕਾਸ ਦੀ ਗੱਲ ਕੀਤੀ। ਵਿਦਿਆਰਥੀਆਂ ਦੇ ਰਿਪੋਰਟ ਕਾਰਡ ਭਰਨ ਲਈ ਅਤੇ ਇਹਨਾਂ ਦੇ ਮਹੱਤਵ ਨੂੰ ਵੀ ਸਮਝਾਇਆ। ਪ੍ਰੀ-ਪ੍ਰਾਇਮਰੀ ਜਮਾਤਾਂ ਦੇ ‘ਖੇਡ ਮਹਿਲ‘ ‘ਚ ਕਰਵਾਈਆਂ ਜਾਣ ਵਾਲੀਆਂ ਕਿਰਿਆਵਾਂ ਅਤੇ ਇਹਨਾਂ ਦੇ ਲਈ ਭੇਜੀ ਗਈ ਸਮੱਗਰੀ ਦੀ ਵੀ ਬਾਖ਼ੂਬੀ ਵਰਤੋਂ ਲਈ ਵੀ ਹਦਾਇਤਾਂ ਜਾਰੀ ਕੀਤੀਆਂ ਗਈਆਂ। ਉਹਨਾਂ ਕਿਹਾ ਕਿ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਸਿੱਖਣ ਸਿਖਾਉਣ ਸਮੱਗਰੀ ਲਈ ਵੀ ਸਕੂਲਾਂ ਨੂੰ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ। ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਤਹਿਤ ਅਗਸਤ ਮਹੀਨੇ ‘ਚ ਪ੍ਰਾਇਮਰੀ ਜਮਾਤਾਂ ਦੀ ਹੋਣ ਵਾਲੀ ਬੇਸ ਲਾਇਨ ਤੋਂ ਪਹਿਲਾਂ ਅਧਿਆਪਕਾਂ ਦੀਆਂ ਚਲ ਰਹੀਆਂ ਸਿਖਲਾਈ ਵਰਕਸ਼ਾਪਾਂ ਸਬੰਧੀ ਉਹਨਾਂ ਕਿਹਾ ਕਿ ਇਹਨਾਂ ਸਿਖਲਾਈ ਵਰਕਸ਼ਾਪਾਂ ਦੌਰਾਨ ਸਿੱਖਣ ਸਿਖਾਉਣ ਦੀਆਂ ਵਿਧੀਆਂ ਦੀ ਜਾਣਕਾਰੀ ਲੈਂ ਕੇ ਅਧਿਆਪਕ ਬੱਚਿਆਂ ਨੂੰ ਵੱਧ ਤੋਂ ਵੱਧ ਲਾਭ ਦੇ ਸਕਣਗੇ। ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਂਕਟ ਤਹਿਤ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਮਹੀਨਾਵਾਰ ਏਜੰਡਾ ਭੇਜਿਆ ਜਾ ਰਿਹਾ ਹੈ। ਜਿਸ ਨੂੰ ਸਕੂਲ ਮੁਖੀ ਜਾਰੀ ਕੀਤੇ ਗਏ ਵਿੱਦਿਅਕ ਕਲੰਡਰ ਅਨੁਸਾਰ ਲਾਗੂ ਕਰਨਾ ਯਕੀਨੀ ਬਣਾਉਣ। ਉਹਨਾਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਖੇਡ ਨੀਤੀ ਨੁੰ ਲਾਗੂ ਕਰਨ ਲਈ ਬੱਚਿਆਂ ਲਈ ਵਿਰਾਸਤੀ ਖੇਡਾਂ ਅਤੇ ਮੁਕਾਬਲੇ ਵਾਲੀਆਂ ਖੇਡਾਂ ਸਕੂਲਾਂ ‘ਚ ਕਰਵਾਉਣ ਲਈ ਵੀ ਗੱਲ ਕੀਤੀ। ਸਮਾਰਟ ਸਕੂਲ ਮੁਹਿੰਮ ਤਹਿਤ 440 ਪ੍ਰਾਇਮਰੀ ਸਕੂਲ ਸੂਚੀਬੱਧ ਕੀਤੇ ਗਏ ਹਨ ਜਿਨ੍ਹਾਂ ਨਾਲ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਨੇ ਬੀਤੇ ਦਿਨੀ ਮੀਟਿੰਗ ਕੀਤੀ ਹੈ ਅਤੇ ਇਹਨਾਂ ਸਕੂਲਾਂ ਨੇ ਭਵਿੱਖ ਵਿੱਚ ਬਹੁਤ ਹੀ ਪ੍ਰਭਾਵਸ਼ਾਲੀ ਕਰਗੁਜ਼ਾਰੀ ਦਿਖਾਉਣ ਦਾ ਵਾਅਦਾ ਕੀਤਾ ਹੈਂ ਅਤੇ ਇਸ ਨੂੰ ਪੂਰਾ ਕਰਨ ਲਈ ਉਹਨਾਂ ਸੈਂਟਰ ਹੈੱਡ ਟੀਚਰਾਂ ਨੂੰ ਸਹਿਯੋਗ ਦੇਣ ਦੀ ਗੱਲ ਕੀਤੀ। ਉਹਨਾਂ ਈ-ਕੰਟੇਂਟ ਦੀ ਵਰਤੋਂ, ਨਵੀਆਂ ਤਿਆਰ ਕੀਤੀਆਂ ਪਾਠ ਪੁਸਤਕਾਂ ਸਬੰਧੀ, ਅਗਸਤ ਮਹੀਨੇ ਵਿੱਚ ਹੋਣ ਵਾਲੀ ਬੇਸ ਲਾਇਨ ਸਬੰਧੀ ਵੀ ਗੱਲ ਕੀਤੀ। ਇਸ ਮੌਕੇ ਇੰਦਰਜੀਤ ਸਿੰਘ ਨੇ ਕਿਹਾ ਕਿ ਹੁਣ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਅਤੇ ਪ੍ਰਿੰਸੀਪਲ ਡਾਇਟ ਮਿਲ ਕੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਪ੍ਰੋਜੈਕਟ ਦੇ ਸਿੱਖਿਆ ਸੁਧਾਰ ਦੇ ਟੀਚਿਆਂ ਨੂੰ ਪੂਰਾ ਕਰਨ ਲਈ ਪੁਰਜ਼ੋਰ ਯਤਨ ਕਰਨਗੇ ਅਤੇ ਇਹਨਾਂ ਦੀ ਸਮੂਹ ਬੀਪੀਈਓਜ਼, ਜ਼ਿਲ੍ਹਾ ਕੋਆਰਡੀਨੇਟਰ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ, ਸੈਂਟਰ ਹੈੱਡ ਟੀਚਰਾਂ ਦੀ ਟੀਮ ਪੂਰਨ ਸਹਿਯੋਗ ਕਰੇਗੀ। ਇਸ ਮੌਕੇ ਡਾ. ਦਵਿੰਦਰ ਸਿੰਘ ਬੋਹਾ ਸਟੇਟ ਕੋਆਰਡੀਨੇਟਰ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਨੇ ਵੀ ਐਜੂਸੈੱਟ ਰਾਹੀਂ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ