nabaz-e-punjab.com

ਆਪ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਮੁੰਦਰਾ ਵੱਲੋਂ ਅਹੁਦੇ ਤੋਂ ਅਸਤੀਫ਼ਾ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਆਮ ਆਦਮੀ ਪਾਰਟੀ (ਆਪ) ਵੱਲੋਂ ਆਪ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਗਲਤ ਢੰਗ ਨਾਲ ਲਾਂਭੇ ਕਰਨ ਦੀ ਕਾਰਵਾਈ ਦੇ ਖ਼ਿਲਾਫ਼ ਆਪ ਆਗੂਆਂ ਵੱਲੋਂ ਅਸਤੀਫ਼ੇ ਦੇਣ ਦਾ ਸਿਲਸਿਲਾ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਆਪ ਦੇ ਜ਼ਿਲ੍ਹਾ ਮੁਹਾਲੀ ਦੇ ਜਨਰਲ ਸਕੱਤਰ ਐਡਵੋਕੇਟ ਰਾਜਬੀਰ ਸਿੰਘ ਮੁੰਦਰਾ ਨੇ ਵੀ ਆਪਣੀ ਚੁੱਪੀ ਤੋੜਦਿਆਂ ਅੱਜ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਦਿੱਤਾ ਹੈ।
ਇੱਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਮੁੰਦਰਾ ਨੇ ਕਿਹਾ ਕਿ ਪਾਰਟੀ ਵੱਲੋਂ ਗੈਰ ਸੰਵਿਧਾਨਕ ਢੰਗ ਅਖ਼ਤਿਆਰ ਕਰਦਿਆਂ ਸ੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਅਹੁਦੇ ਤੋ ਉਤਾਰਿਆ ਅਤੇ ਉਨ੍ਹਾਂ ਨੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਹੱਕ ਵਿੱਚ ਅਸਤੀਫ਼ਾ ਦਿੱਤਾ ਹੈ। ਉਂਜ ਉਹ ਆਮ ਆਦਮੀ ਪਾਰਟੀ ਦੇ ਆਮ ਵਲੰਟੀਅਰ ਦੇ ਤੌਰ ਤੇ ਕੰਮ ਕਰਦੇ ਰਹਿਣਗੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਤੋਂ ਬਾਅਦ ਸ੍ਰੀ ਖਹਿਰਾ ਨੇ ਲੋਕਾਂ ਨਾਲ ਜੁੜੇ ਹੋਏ ਮੁੱਦਿਆਂ ਨੂੰ ਵਿਧਾਨ ਸਭਾ ਅਤੇ ਮੀਡੀਆ ਵਿੱਚ ਚੁੱਕਣ ਕਾਰਨ ਪਾਰਟੀ ਵਿੱਚ ਜਾਨ ਪੈ ਗਈ ਸੀ ਅਤੇ ਵਲੰਟੀਅਰਾਂ ਵਿੱਚ ਜੋਸ਼ ਭਰ ਗਿਆ ਸੀ ਲੇਕਿਨ ਸ੍ਰੀ ਖਹਿਰਾ ਨੂੰ ਜਿਸ ਤਰੀਕੇ ਨਾਲ ਅਹੁਦੇ ਤੋਂ ਲਾਂਭੇ ਕੀਤਾ ਗਿਆ ਹੈ। ਉਸ ਨਾਲ ਵਲੰਟੀਅਰਾਂ ਦਾ ਹੌਸ਼ਲਾ ਟੁੱਟਾ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…