Share on Facebook Share on Twitter Share on Google+ Share on Pinterest Share on Linkedin ਐਸਜੀਪੀਸੀ ਦੇ ਮੈਂਬਰ ਭਾਈ ਹਰਦੀਪ ਸਿੰਘ ਨੂੰ ਸਦਮਾ: ਮਾਤਾ ਗੁਰਦੇਵ ਕੌਰ ਦਾ ਦੇਹਾਂਤ 18 ਸਤੰਬਰ ਦਿਨ ਮੰਗਲਵਾਰ ਨੂੰ ਦੁਪਹਿਰ 12:30 ਵਜੇ ਮੁਹਾਲੀ ਵਿੱਚ ਕੀਤਾ ਜਾਵੇਗਾ ਅੰਤਿਮ ਸਸਕਾਰ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਸਤੰਬਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਆਜ਼ਾਦ ਮੈਂਬਰ ਅਤੇ ਪੰਥਕ ਆਗੂ ਭਾਈ ਹਰਦੀਪ ਸਿੰਘ ਮੁਹਾਲੀ ਨੂੰ ਅੱਜ ਉਸ ਸਮੇਂ ਕਾਫੀ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਗੁਰਦੇਵ ਕੌਰ (85) ਦਾ ਦੇਹਾਂਤ ਹੋ ਗਿਆ ਹੈ। ਉਹ ਭਾਈ ਹਰਦੀਪ ਸਿੰਘ ਦੇ ਵੱਡੇ ਭਰਾ ਦਲਬੀਰ ਸਿੰਘ ਕੋਲ ਮੁਹਾਲੀ ਵਿੱਚ ਹੀ ਰਹਿੰਦੇ ਸੀ ਅਤੇ ਬਿਰਧ ਅਵਸਥਾ ਕਾਰਨ ਉਹ ਕਾਫੀ ਸਮੇਂ ਤੋਂ ਢਿੱਲੇ ਮੱਠੇ ਚਲ ਰਹੇ ਸੀ ਅਤੇ ਅੱਜ ਉਨ੍ਹਾਂ ਨੇ ਆਖਰੀ ਸਾਹ ਲਿਆ। ਭਾਈ ਹਰਦੀਪ ਸਿੰਘ ਦੇ ਵਿਦੇਸ਼ ’ਚੋਂ ਵਾਪਸ ਆਉਣ ’ਤੇ ਮਿਤੀ 18 ਸਤੰਬਰ (ਦਿਨ ਮੰਗਲਵਾਰ) ਨੂੰ ਮਾਤਾ ਗੁਰਦੇਵ ਕੌਰ ਦਾ ਅੰਤਿਮ ਸਸਕਾਰ ਮੁਹਾਲੀ ਦੇ ਸ਼ਮਸ਼ਾਨਘਾਟ ਵਿੱਚ ਕੀਤਾ ਜਾਵੇਗਾ। ਇਸ ਦੌਰਾਨ ਪਸ਼ੂ ਪਾਲਣ ਮੰਤਰੀ ਬਲਬੀਰ ਸਿੰਘ ਸਿੱਧੂ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸੀਨੀਅਰ ਆਗੂ ਕਿਰਨਬੀਰ ਸਿੰਘ ਕੰਗ, ਸਨੌਰ ਤੋਂ ਅਕਾਲੀ ਦਲ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੀ ਮੈਂਬਰ ਬੀਬੀ ਪਰਮਜੀਤ ਕੌਰ ਲਾਂਡਰਾਂ, ਅਕਾਲੀ ਦਲ ਦੇ ਹਲਕਾ ਇੰਚਾਰਜ ਕੈਪਟਨ ਤੇਜਿੰਦਰਪਾਲ ਸਿੰਘ ਸਿੱਧੂ, ਮੁਹਾਲੀ ਸ਼ਹਿਰੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਕੁੰਭੜਾ, ਅਕਾਲੀ ਕੌਂਸਲਰ ਪਰਮਜੀਤ ਸਿੰਘ ਕਾਹਲੋਂ, ਰਛਪਾਲ ਸਿੰਘ ਛੀਨਾ ਸਮੇਤ ਹੋਰਨਾਂ ਆਗੂਆਂ ਨੇ ਮਾਤਾ ਗੁਰਦੇਵ ਕੌਰ ਦੇ ਅਕਾਲ ਚਲਾਣੇ ’ਤੇ ਦੁੱਖ ਪ੍ਰਗਟ ਕਰਦਿਆਂ ਭਾਈ ਹਰਦੀਪ ਸਿੰਘ ਦੇ ਸਮੁੱਚੇ ਪਰਿਵਾਰ ਨਾਲ ਹਮਦਰਦੀ ਜਾਹਰ ਕੀਤੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ