nabaz-e-punjab.com

ਸਨੇਟਾ ਪੁਲੀਸ ਚੌਂਕੀ ਦੇ ਹੌਲਦਾਰ ਕਮਰਜੀਤ ਸਿੰਘ ਨੂੰ ਤਰੱਕੀ ਦੇ ਕੇ ਏਐਸਆਈ ਬਣਾਇਆ

ਡੀਜੀਪੀ ਵੱਲੋਂ ਦਿੱਤੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਵਾਂਗਾ: ਕਰਮਜੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਅਕਤੂਬਰ:
ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆ ਦੇ ਥਾਣਿਆਂ ਵਿੱਚ ਡੀਜੀਪੀ ਪੰਜਾਬ ਵੱਲੋਂ ਪੁਲੀਸ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਜਿਨ੍ਹਾਂ ਵਿੱਚ ਸਨੇਟਾ ਪੁਲੀਸ ਚੌਂਕੀ ਦੇ ਹੌਲਦਾਰ ਕਰਮਜੀਤ ਸਿੰਘ ਸੰਭੂ ਵੀ ਸ਼ਾਮਲ ਹਨ। ਜਿਨ੍ਹਾਂ ਨੂੰ ਵਧੀਆਂ ਸੇਵਾਵਾਂ ਬਦਲੇ ਤਰੱਕੀ ਦੇ ਕੇ ਏਐਸਆਈ ਬਣਾਇਆ ਗਿਆ ਹੈ। ਇਸੇ ਤਰ੍ਹਾਂ ਰੇਲਵੇ ਚੌਂਕੀ ਰਾਜਪੁਰਾ ਅਤੇ ਹੋਰ ਵੱਖ ਵੱਖ ਥਾਣਿਆਂ ਵਿੱਚ ਵਧੀਆਂ ਡਿਊਟੀ ਕਰ ਚੁੱਕੇ ਹਨ।
ਇਸ ਸਬੰਧੀ ਡੀਐਸਪੀ ਰਮਨਦੀਪ ਸਿੰਘ ਅਤੇ ਸੋਹਾਣਾ ਥਾਣਾ ਦੇ ਐਸਐਚਓ ਤਰਲੋਚਨ ਸਿੰਘ ਵੱਲੋਂ ਕਰਮਜੀਤ ਸਿੰਘ ਸ਼ੰਭੂ ਨੂੰ ਏਐਸਆਈ ਦੇ ਸਟਾਰ ਲਗਾਏ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏਐਸਆਈ ਕਰਮਜੀਤ ਸਿੰਘ ਨੇ ਦੱਸਿਆ ਕਿ ਡੀਜੀਪੀ ਪੰਜਾਬ ਦੇ ਦੇਸ਼ਾਂ ਨਿਰਦੇਸ਼ਾਂ ਹੇਠ ਸੂਬੇ ਅੰਦਰ ਪੁਲੀਸ ਮੁਲਾਜ਼ਮਾਂ ਨੂੰ ਤਰੱਕੀਆਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਉੱਚ ਅਧਿਕਾਰੀਆਂ ਵੱਲੋਂ ਉਸ ਨੂੰ ਹੌਲਦਾਰ ਤੋਂ ਤਰੱਕੀ ਦੇ ਕੇ ਏਐਸਆਈ ਬਣਾਇਆਂ ਗਿਆ ਹੈ। ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਲੋਕਾਂ ਦੀ ਸੇਵਾ ਲਈ ਹਮੇਸ਼ਾਂ ਤਤਪਰ ਰਹਿਣਗੇ।

Load More Related Articles
Load More By Nabaz-e-Punjab
Load More In Police

Check Also

War on Gangsters: Punjab Police conducted 409 Raids, 132 held

War on Gangsters: Punjab Police conducted 409 Raids, 132 held Nabaz-e-Punjab, Chandigarh, …