nabaz-e-punjab.com

ਚੀਫ ਜਸਟਿਸ ਨੇ ਹਾਈ ਕੋਰਟ ਦੇ ਚਾਰ ਨਵੇਂ ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 29 ਅਕਤੂਬਰ:
ਅੱਜ ਇਥੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਆਡੀਟੋਰੀਅਮ ਵਿਖੇ ਆਯੋਜਿਤ ਸਹੁੰ ਚੁੱਕ ਸਮਾਗਮ ਵਿਚ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੇ ਚਾਰ ਨਵੇਂ ਵਧੀਕ ਜੱਜਾਂ ਨੂੰ ਸਹੁੰ ਚੁਕਾਈ। ਇਸ ਸਮਾਗਮ ਵਿਚ ਹਾਈ ਕੋਰਟ ਦੇ ਵਧੀਕ ਜੱਜ ਵਜੋਂ ਸ੍ਰੀ ਮੰਜਰੀ ਨਹਿਰੂ ਕੌਲ, ਸ੍ਰੀ ਹਰਸਿਮਰਨ ਸਿੰਘ ਸੇਠੀ, ਸ੍ਰੀ ਅਰੁਣ ਮੋਂਗਾ ਅਤੇ ਸ੍ਰੀ ਮਨੋਜ ਬਜਾਜ ਵਲੋਂ ਸਹੁੰ ਚੁੱਕੀ ਗਈ। ਇਸ ਸੰਹੁ ਚੁੱਕ ਸਮਾਗਮ ਵਿਚ ਹੋਰਨਾਂ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਸਾਰੇ ਜੱਜ ਸਾਹਿਬਾਨ, ਰਜਿਸਟਰਾਰ, ਰਜਿਸਟਰੀ ਦੇ ਅਫਸਰ, ਸੀਨੀਅਰ ਐਡਵੋਕੇਟ ਤੇ ਹਾਈ ਕੋਰਟ ਬਾਰ ਐਸੋਸੀਏਸ਼ਨ ਦੇ ਸਾਰੇ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…