Nabaz-e-punjab.com

ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਲਗਾਉਣ ਦੀ ਸਹਿਮਤੀ ਦਿੱਤੀ: ਬੌਬੀ ਕੰਬੋਜ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਨਵੰਬਰ:
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦਿੱਲੀ ਵਿੱਚ ਕਿਸੇ ਢੁੱਕਵੀਂ ਥਾਂ ’ਤੇ ਸ਼ਹੀਦ ਊਧਮ ਸਿੰਘ ਦਾ ਬੁੱਤ ਲਗਾਉਣ ਦੀ ਮੰਗ ’ਤੇ ਸਹਿਮਤੀ ਪ੍ਰਗਾਉਂਦਿਆਂ ਇਸ ਲਈ ਛੇਤੀ ਹੀ ਕਾਰਵਾਈ ਮੁਕੰਮਲ ਕਰਨ ਦਾ ਭਰੋਸਾ ਦਿੱਤਾ ਹੈ ਅਤੇ ਛੇਤੀ ਹੀ ਦਿੱਲੀ ਵਿੱਚ ਕਿਸੇ ਮਹੱਤਵ ਪੂਰਨ ਚੌਂਕ ’ਤੇ ਸ਼ਹੀਦ ਊਧਮ ਸਿੰਘ ਦਾ ਬੁੱਤ ਲਗਾਉਣ ਲਈ ਥਾਂ ਦੀ ਨਿਸ਼ਾਨਦੇਹੀ ਕਰ ਲਈ ਜਾਵੇਗੀ।
ਇਹ ਜਾਣਕਾਰੀ ਇੰਟਰ ਨੈਸ਼ਨਲ ਸਰਬ ਕੰਬੋਜ ਸਮਾਜ ਦੇ ਪ੍ਰਧਾਨ ਸ਼ਿੰਦਰਪਾਲ ਸਿੰਘ ਉਰਫ਼ ਬੌਬੀ ਕੰਬੋਜ ਨੇ ਅੱਜ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਤੀ। ਉਨ੍ਹਾਂ ਦੱਸਿਆ ਕਿ ਬੀਤੇ ਕੱਲ ਦਿੱਲੀ ਵਿੱਚ ਇੰਟਰ ਨੈਸ਼ਨਲ ਕੰਬੋਜ ਸਮਾਜ ਦੇ ਇੱਕ ਵਫ਼ਦ ਨੇ ਹਰੀ ਨਗਰ ਤੋਂ ਵਿਧਾਇਕ ਜਗਦੀਪ ਸਿੰਘ ਦੀ ਅਗਵਾਈ ਵਿੱਚ ਮੁੱਖ ਮੰਤਰੀ ਨਿਵਾਸ ’ਤੇ ਜਾ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ ਅਤੇ ਉਨ੍ਹਾਂ ਨੂੰ ਦਿੱਲੀ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਲਗਾਉਣ ਦੀ ਮੰਗ ਕੀਤੀ ਗਈ ਸੀ। ਸ੍ਰੀ ਕੰਬੋਜ ਨੇ ਦੱਸਿਆ ਕਿ ਇਸ ਮੌਕੇ ਸਮਾਜ ਵੱਲੋਂ ਸ੍ਰੀ ਕੇਜਰੀਵਾਲ ਨੂੰ ਮੰਗ ਪੱਤਰ ਦੇ ਕੇ ਮੰਗ ਕੀਤੀ ਗਈ ਕਿ ਉਹ ਜਲ੍ਹਿਆਂ ਵਾਲਾ ਬਾਗ ਕਾਂਡ ਦੀ ਸ਼ਤਾਬਦੀ ਵਰ੍ਹੇਗੰਢ ਮੌਕੇ ਇੰਗਲੈਂਡ ਦੀ ਪਾਰਲੀਮੈਂਟ ਵੱਲੋਂ ਇਸ ਸਬੰਧੀ ਨਿਖੇਧੀ ਮਤਾ ਪਾਉਣ ਦੀ ਮੰਗ ਨੂੰ ਲੈ ਕੇ ਦਿੱਲੀ ਵਿਧਾਨ ਸਭਾ ਵਿੱਚ ਮਤਾ ਪਾਸ ਕਰਵਾਉਣ ਅਤੇ ਬ੍ਰਿਟਿਸ਼ ਸਰਕਾਰ ’ਤੇ ਦਬਾਓ ਬਣਾਉਣ ਵਿੱਚ ਆਪਣਾ ਬਣਦਾ ਯੋਗਦਾਨ ਦੇਣ। ਇਸ ਮੌਕੇ ਵਫ਼ਦ ਵੱਲੋਂ ਸ੍ਰੀ ਕੇਜਰੀਵਾਲ ਨੂੰ ਸਨਮਾਨ ਨਿਸ਼ਾਨੀ ਵਜੋਂ ਸ਼ਹੀਦ ਉਧਮ ਸਿੰਘ ਦਾ ਛੋਟਾ ਬੁੱਤ ਵੀ ਦਿੱਤਾ ਗਿਆ।
ਸ੍ਰੀ ਕੰਬੋਜ ਨੇ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਇਸ ਸਬੰਧੀ ਲੋੜੀਂਦੀ ਕਾਰਵਾਈ ਕਰਨਗੇ। ਉਨ੍ਹਾਂ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਇਸ ਮੌਕੇ ਦਿੱਲੀ ਵਿੱਚ ਸ਼ਹੀਦ ਊਧਮ ਸਿੰਘ ਦਾ ਬੁੱਤ ਲਗਾਉਣ ਦੀ ਮੰਗ ’ਤੇ ਸਹਿਮਤੀ ਜਾਹਿਰ ਕਰਦਿਆਂ ਦਿੱਲੀ ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀਆਂ ਨੂੰ ਇਸ ਸਬੰਧੀ ਤੁਰੰਤ ਢੁੱਕਵੀਂ ਥਾਂ ਦੀ ਚੋਣ ਕਰਨ ਦੀਆਂ ਹਦਾਇਤਾਂ ਦਿੱਤੀਆਂ। ਵਫ਼ਦ ਵਿੱਚ ਰਾਜੇਸ਼ ਹਾਂਡਾ ਮੀਤ ਪ੍ਰਧਾਨ, ਸ੍ਰੀ ਨਰੇਸ਼ ਕੰਬੋਜ ਪ੍ਰਧਾਨ ਦਿੱਲੀ ਸਟੇਟ, ਹਰਮੀਤ ਪੰਮਾ ਪ੍ਰਧਾਨ ਪੰਜਾਬ ਅਤੇ ਅੰਕੁਸ਼ ਕੰਬੋਜ ਪ੍ਰਧਾਨ ਹਰਿਆਣਾ ਸਮੇਤ ਹੋਰ ਆਗੂ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ

ਪੰਜਾਬ ਯੂਨੀਵਰਸਿਟੀ ਦੇ ਪੁਰਾਣੇ ਸੈਨੇਟ ਪ੍ਰਬੰਧ ਨੂੰ ਬਹਾਲ ਕਰਕੇ ਚੋਣਾਂ ਕਰਵਾਉਣ ਦੀ ਮੰਗ ਨਬਜ਼-ਏ-ਪੰਜਾਬ, ਚੰਡ…