Nabaz-e-punjab.com

ਅਰੋੜਾ ਵੱਲੋਂ ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਕਰਨ ਲਈ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਦੀ ਸਲਾਘਾ

ਵੱਖ-ਵੱਖ ਸੰਸਥਾਵਾਂ ਤੇ ਕੰਪਨੀਆਂ ਨੂੰ ਸਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ, 20 ਫਰਵਰੀ:
ਪੰਜਾਬ ਦੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸਾਮ ਅਰੋੜਾ ਨੇ ਪੁਲਵਾਮਾ ਵਿਖੇ ਅੱਤਵਾਦੀ ਹਮਲੇ ‘ਚ ਸਹੀਦ ਹੋਏ ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨੂੰ ਨੌਕਰੀਆਂ ਦੀ ਪੇਸ਼ਕਸ਼ ਦੇਣ ਲਈ ਲੁਧਿਆਣਾ ਆਧਾਰਿਤ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਦੀ ਸਲਾਘਾ ਕੀਤੀ ਹੈ।
ਸ੍ਰੀ ਅਰੋੜਾ ਨੇ ਪੰਜਾਬ ਨਾਲ ਸਬੰਧਤ ਵੱਖ-ਵੱਖ ਸੰਸਥਾਵਾਂ ਤੇ ਕੰਪਨੀਆਂ ਨੂੰ ਪੁਲਵਾਮਾ ਦੇ ਸਹੀਦਾਂ ਦੇ ਪਰਿਵਾਰਾਂ ਦੀ ਆਰਥਿਕ ਸਹਾਇਤਾ ਲਈ ਅੱਗੇ ਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਦੇਸ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਸਹੀਦਾਂ ਦੇ ਪਰਿਵਾਰਾਂ ਦੀ ਸਹਾਇਤਾ ਕਰਨਾ ਸਾਡਾ ਫਰਜ ਬਣਦਾ ਹੈ।
ਜਿਕਰਯੋਗ ਹੈ ਕਿ ਪੁਲਵਾਮਾ ਵਿਖੇ ਅੱਤਵਾਦੀ ਹਮਲੇ ਵਿੱਚ ਸ਼ਹੀਦ ਹੋਣ ਵਾਲੇ 40 ਸੀ.ਆਰ.ਪੀ.ਐਫ. ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਜਾਹਿਰ ਕਰਦਿਆਂ ਲੁਧਿਆਣਾ ਅਧਾਰਿਤ ਐਸ.ਈ.ਐਲ. ਮੈਨੂਫੈਕਚਰਿੰਗ ਕੰਪਨੀ ਵੱਲੋਂ ਸਹੀਦਾਂ ਦੇ ਪਰਿਵਾਰਾਂ ਵਿੱਚੋਂ ਕਿਸੇ ਇੱਕ ਮੈਂਬਰ ਨੂੰ ਨੌਕਰੀ ਦੀ ਪੇਸ਼ਕਸ਼ ਕੀਤੀ ਹੈ। ਕੰਪਨੀ ਦੇ ਚੈਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਸ੍ਰੀ ਆਰ.ਐਸ. ਸਲੂਜਾ ਵੱਲੋਂ ਪੱਤਰ ਲਿਖ ਕੇ ਇਨ•ਾਂ ਜਵਾਨਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ ਗਈ ਹੈ ਤੇ ਹਰੇਕ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਲਈ ਆਪਣਾ ਨਾਂ ਦੇਣ ਲਈ ਕਿਹਾ ਹੈ।

Load More Related Articles
Load More By Nabaz-e-Punjab
Load More In General News

Check Also

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ

ਕਿਸਾਨਾਂ ਦੀ ਸਹਿਮਤੀ ਨਾਲ ਹੀ ਜ਼ਮੀਨਾਂ ਐਕਵਾਇਰ ਕੀਤੀਆਂ ਜਾਣਗੀਆਂ: ਕੁਲਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼…