Nabaz-e-punjab.com

ਡਾਕਟਰ ਸ਼ੇਰ ਸਿੰਘ ਨੂੰ ਮੁਹਾਲੀ ਵਿਕਾਸ ਤੇ ਵੈੱਲਫੇਅਰ ਕੌਂਸਲ ਦਾ ਸਰਪ੍ਰਸਤ ਥਾਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਮਾਰਚ:
ਮੁਹਾਲੀ ਦੇ ਵੱਖ ਵੱਖ ਫੇਜ਼ਾਂ ਅਤੇ ਸੈਕਟਰਾਂ ਦੇ ਵਸਨੀਕਾਂ ਦੀ ਇੱਕ ਸਾਂਝੀ ਮੀਟਿੰਗ ਐਡਵੋਕੇਟ ਹੇਮ ਰਾਜ ਕਪਿਲ ਦੀ ਪ੍ਰਧਾਨਗੀ ਹੇਠ ਅੱਜ ਇੱਥੋਂ ਦੇ ਫੇਜ਼-3ਬੀ1 ਸਥਿਤ ਰੋਜ ਗਾਰਡਨ ਵਿੱਚ ਹੋਈ। ਜਿਸ ਵਿੱਚ ਟਰੇਡ ਯੂਨੀਅਨ ਆਗੂ ਸਾਥੀ ਚੰਦਰ ਸ਼ੇਖਰ ਅਤੇ ਪਾਵਰਕੌਮ ਦੇ ਮੁਲਾਜ਼ਮ ਆਗੂ ਕੁਲਦੀਪ ਸਿੰਘ ਨੇ ਵੀ ਸ਼ਿਰਕਤ ਕੀਤੀ। ਮੀਟਿੰਗ ਵਿੱਚ ਸ਼ਹਿਰ ਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ’ਤੇ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਗਈ ਅਤੇ ਇਨ੍ਹਾਂ ਸਮੱਸਿਆਵਾਂ ਦੇ ਸਥਾਈ ਹੱਲ ਲਈ ਮੁਹਾਲੀ ਵਿਕਾਸ ਤੇ ਵੈੱਲਫੇਅਰ ਕੌਂਸਲ ਦੇ ਗਠਨ ਕੀਤਾ ਗਿਆ।
ਇਸ ਮੌਕੇ ਸਮਾਜ ਸੇਵੀ ਆਗੂ ਡਾਕਟਰ ਸ਼ੇਰ ਸਿੰਘ ਨੂੰ ਨਵੀਂ ਸੰਸਥਾ ਦਾ ਸਰਪ੍ਰਸਤ ਥਾਪਿਆ ਗਿਆ ਜਦੋਂਕਿ ਵਕੀਲ ਹੇਮ ਰਾਜ ਕਪਿਲ, ਗੁਰਮੀਤ ਸਿੰਘ ਤੇ ਹਰਦਿਆਲ ਚੰਦ ਨੂੰ ਮੀਤ ਪ੍ਰਧਾਨ, ਮਨਸਾ ਰਾਮ ਨੂੰ ਜਨਰਲ ਸਕੱਤਰ, ਬੀ.ਐਸ ਢਿੱਲੋਂ ਨੂੰ ਸੰਯੁਕਤ ਸਕੱਤਰ, ਸੁਖਬੀਰ ਸਿੰਘ ਨੂੰ ਵਿੱਤ ਸਕੱਤਰ ਅਤੇ ਗੁਰਦੀਪ ਸਿੰਘ ਨੂੰ ਪ੍ਰੈੱਸ ਸਕੱਤਰ ਚੁਣਿਆ ਗਿਆ। ਮੀਟਿੰਗ ਵਿੱਚ ਇੰਕ ਮਤਾ ਪਾਸ ਕਰਕੇ ਪੰਜਾਬ ਸਰਕਾਰ ਅਤੇ ਮੁਹਾਲੀ ਨਗਰ ਨਿਗਮ ਤੋਂ ਮੰਗ ਕੀਤੀ ਗਈ ਕਿ ਸ਼ਹਿਰ ਵਿੱਚ ਆਵਾਰਾ ਪਸ਼ੂਆਂ ਅਤੇ ਆਵਾਰਾ ਕੱੁਤਿਆਂ ਦੀ ਸਮੱਸਿਆ ਦਾ ਤੁਰੰਤ ਹੱਲ ਕਰੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ

ਮੁਹਾਲੀ: 700 ਕਰੋੜ ਦੀ ਲਾਗਤ ਨਾਲ ਬਦਲੇਗਾ ਬਿਜਲੀ ਬੁਨਿਆਦੀ ਢਾਂਚਾ: ਕੁਲਵੰਤ ਸਿੰਘ ਆਪ ਦੇ ਵਿਧਾਇਕ ਕੁਲਵੰਤ ਸ…