Nabaz-e-punjab.com

ਭਾਜਪਾ ਕੌਂਸਲਰ ਬੌਬੀ ਕੰਬੋਜ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਮਿਲ ਕੇ ਅੰਮ੍ਰਿਤਸਰ ਸੀਟ ਲਈ ਕੀਤਾ ਦਾਅਵਾ ਪੇਸ਼

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 23 ਮਾਰਚ:
ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੇ ਪ੍ਰਧਾਨ ਤੇ ਭਾਜਪਾ ਦੇ ਕੌਂਸਲਰ ਬੌਬੀ ਕੰਬੋਜ ਨੇ ਪਾਰਟੀ ਦੇ ਸੀਨੀਅਰ ਆਗੂ ਖੁਸਵੰਤ ਰਾਏ ਗੀਗਾ ਦੇ ਨਾਲ ਭਾਰਤ ਦੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨਾਲ ਮੁਲਾਕਾਤ ਕੀਤੀ। ਇਸ ਮੌਕੇ ਬੌਬੀ ਕੰਬੋਜ ਨੇ ਆਪਣਾ ਬਾਇਓਡਾਟਾ ਰਾਜਨਾਥ ਸਿੰਘ ਨੂੰ ਦਿੱਤਾ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਪਣੇ ਲਈ ਟਿਕਟ ਦੀ ਮੰਗ ਕੀਤੀ। ਇਸ ਮੌਕੇ ਬੌਬੀ ਕੰਬੋਜ ਨੇ ਆਪਣੇ ਵਲੋੱ ਭਾਜਪਾ ਵਿੱਚ ਕੀਤੀ ਗਈ ਆਪਣੀਆਂ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਉਨ੍ਹਾਂ ਨੇ ਆਪਣੇ ਪਿਤਾ ਜੀ ਸ੍ਰੀ ਦੌਲਤ ਰਾਮ ਕੰਬੋਜ ਦੀਆਂ ਪਾਰਟੀ ਪ੍ਰਤੀ ਸਰਗਰਮੀਆਂ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਜੀ ਨੇ 1950 ਤੋਂ ਲੈ ਕੇ ਹੁਣ ਤਕ ਆਰ ਐਸ ਐਸ ਅਤੇ ਭਾਜਪਾ ਵਿੱਚ ਵੱਖ ਵੱਖ ਅਹੁਦਿਆਂ ’ਤੇ ਕੰਮ ਕੀਤਾ ਹੈ ਤੇ ਭਾਜਪਾ ਦੀ ਟਿਕਟ ਤੇ ਉਹ ਤਿੰਨ ਵਾਰ ਵਿਧਾਨ ਸਭਾ ਦੀ ਚੋਣ ਲੜ ਚੁੱਕੇ ਹਨ। ਉਹਨਾਂ ਦੀ ਅੰਮ੍ਰਿਤਸਰ ਦੇ ਕੰਬੋਜ ਭਾਈਚਾਰੇ ਵਿੱਚ ਪੂਰੀ ਪਹਿਚਾਣ ਹੈ ਅਤੇ ਕੰਬੋਜ ਭਾਈਚਾਰੇ ਦੀਆਂ ਅੰਮ੍ਰਿਤਸਰ ਹਲਕੇ ਵਿਚ ਬਹੁਤ ਵੋਟਾਂ ਹਨ।
ਬੌਬੀ ਕੰਬੋਜ ਨੇ ਇਸ ਮੌਕੇ ਦਾਅਵਾ ਕੀਤਾ ਕਿ ਜੇ ਉਨ੍ਹਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਮਿਲਦੀ ਹੈ, ਤਾਂ ਉੁਹ ਇਹ ਸੀਟ ਆਸਾਨੀ ਨਾਲ ਜਿੱਤ ਸਕਦੇ ਹਨ। ਸ੍ਰੀ ਕੰਬੋਜ ਨੇ ਦੱਸਿਆ ਕਿ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਉਹ ਇਸ ਸਬੰਧੀ ਪਾਰਟੀ ਹਾਈਕਮਾਨ ਨਾਲ ਗੱਲ ਕਰਣਗੇ। ਇਸ ਮੌਕੇ ਇੰਟਰਨੈਸ਼ਨਲ ਸਰਵ ਕੰਬੋਜ ਸਮਾਜ ਦੀ ਹਰਿਆਣਾ ਇਕਾਈ ਦੇ ਪ੍ਰਧਾਨ ਅੰਕੁਸ਼ ਕੰਬੋਜ ਅਤੇ ਪੰਜਾਬ ਇਕਾਈ ਦੇ ਪ੍ਰਧਾਨ ਹਰਮੀਤ ਪੰਮਾ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ

ਆਰਐਲਡੀਏ ਨੇ ਰੇਲਵੇ ਕਲੋਨੀ ਵਿੱਚ ਗ਼ੈਰ-ਕਾਨੂੰਨੀ ਕਬਜ਼ੇ ਹਟਾਏ Nabaz-e-Punjab, ਲੁਧਿਆਣਾ, 24 ਅਪ੍ਰੈਲ, 20…